Nabaz-e-punjab.com

ਉਡੀਕ ਹੋਈ ਖ਼ਤਮ: ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ਵਿੱਚ ਸ਼ਨੀਵਾਰ ਨੂੰ ਪਹੁੰਚੇਗਾ ਅੰਤਰਰਾਸ਼ਟਰੀ ਨਗਰ ਕੀਰਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਵਿਸ਼ਾਲ ਨਗਰ ਕੀਰਤਨ ਬੀਤੀ 7 ਅਗਸਤ ਨੂੰ ਮੁਹਾਲੀ ਪਹੁੰਚਣਾ ਸੀ ਲੇਕਿਨ ਪੰਜਾਬ ਭਰ ਵਿੱਚ ਸਿੱਖ ਸੰਗਤ ਦੇ ਭਾਰੀ ਉਤਸ਼ਾਹ ਅਤੇ ਥਾਂ ਥਾਂ ਭਰਵਾਂ ਸਵਾਗਤ ਹੋਣ ਕਰਕੇ ਨਗਰ ਕੀਰਤਨ ਮੁਹਾਲੀ ਨਹੀਂ ਪਹੁੰਚ ਸਕਿਆ। ਅੱਜ ਵੀ ਸਾਰਾ ਦਿਨ ਸੰਗਤ ਨਗਰ ਕੀਰਤਨ ਨੂੰ ਉਡੀਕੀ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਹੁਣ ਭਲਕੇ 10 ਅਗਸਤ ਨੂੰ ਇਹ ਨਗਰ ਕੀਰਤਨ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਹੁੰਚੇਗਾ। ਇਸ ਸਬੰਧੀ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ (ਜਿੱਥੋਂ ਨਗਰ ਕੀਰਤਨ ਨੇ ਲੰਘਣਾ ਹੈ) ਸੜਕਾਂ ਕਿਨਾਰੇ ਕੇਸਰੀ ਰੰਗ ਦੀਆਂ ਝੰਡੀਆਂ ਲਗਾ ਕੇ ਸਜਾਇਆ ਗਿਆ ਹੈ। ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੀ ਸਹੂਲੀਅਤ ਲਈ ਵੱਖ ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਇਲਾਕੇ ਦੀ ਸੰਗਤ ਵੱਲੋਂ ਥਾਂ ਥਾਂ ’ਤੇ ਸਵਾਗਤੀ ਗੇਟ ਅਤੇ ਲੰਗਰ ਲਗਾਉਣ ਦੀ ਤਿਆਰੀ ਕੀਤੀ ਗਈ ਹੈ ਅਤੇ ਸੰਗਤ ਵਿੱਚ ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਭਾਈ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮੌਸਮ ਖਰਾਬ ਹੋਣ ਕਾਰਨ ਨਗਰ ਕੀਰਤਨ ਦਾ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿੱਚ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 10 ਅਗਸਤ ਨੂੰ ਕੁਰਾਲੀ ਅਤੇ ਖਰੜ ਦੇ ਰਸਤੇ ਤੋਂ ਹੁੰਦਾ ਹੋਇਆ ਲਾਂਡਰਾਂ ਅਤੇ ਸੋਹਾਣਾ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿੱਚ ਪਹੁੰਚੇਗਾ ਅਤੇ ਇੱਥੇ ਰਾਤ ਨੂੰ ਵਿਸ਼ਰਾਮ ਕਰਨ ਉਪਰੰਤ ਅਗਲੇ ਦਿਨ 11 ਅਗਸਤ ਨੂੰ ਸਵੇਰੇ ਅੱਠ ਵਜੇ ਚੰਡੀਗੜ੍ਹ ਦੇ ਵੱਖ ਵੱਖ ਹਿੱਸਿਆਂ ’ਚੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿੱਚ ਪਹੁੰਚੇਗਾ ਅਤੇ ਰਾਤ ਦੇ ਵਿਸ਼ਰਾਮ ਉਪਰੰਤ ਇਹ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …