Share on Facebook Share on Twitter Share on Google+ Share on Pinterest Share on Linkedin ਕੌਮਾਂਤਰੀ ਨਰਸ ਦਿਵਸ: ਸਿਹਤ ਸੰਭਾਲ ਲਈ ਨਰਸਾਂ ਦੀ ਭੂਮਿਕਾ ਅਹਿਮ: ਡਾ. ਸਿਮਰਪ੍ਰੀਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ: ਇੱਥੋਂ ਦੇ ਸਨਅਤੀ ਏਰੀਆ ਫੇਜ਼-8-ਬੀ ਸਥਿਤ ਮੈਡਪਾਰਕ ਹਸਪਤਾਲ ਮੁਹਾਲੀ ਵਿੱਚ ਕੌਮਾਂਤਰੀ ਨਰਸ ਦਿਵਸ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੀ ਐਮਡੀ ਡਾ. ਸਿਮਰ ਪ੍ਰੀਤ ਕੌਰ ਅਤੇ ਡਾ. ਸਿਕਰ ਪ੍ਰੀਤ ਕੌਰ ਨੇ ਦੱਸਿਆ ਕਿ ਮੈਡਪਾਰਕ ਹਸਪਤਾਲ ਦੀ ਟੀਮ ਨੇ ਕੌਮਾਂਤਰੀ ਨਰਸ ਦਿਵਸ ਨੂੰ ਨਰਸਿੰਗ ਸਟਾਫ਼ ਨਾਲ ਕੇਕ ਕੱਟ ਕੇ ‘ਆਰ ਨਰਸਿਜ ਆਰ ਹੀਰੋਜ਼’ ਥੀਮ ਹੇਠ ਮਨਾਇਆ। ਉਨ੍ਹਾਂ ਕਿਹਾ ਕਿ ਮਨੁੱਖੀ ਸਿਹਤ ਦੀ ਸਾਂਭ-ਸੰਭਾਲ ਅਤੇ ਮੈਡੀਕਲ ਖੇਤਰ ਵਿੱਚ ਨਰਸਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਨੇ ਨਰਸਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਸੇਵਾ ਭਾਵਨਾ ਨਾਲ ਡਿਊਟੀ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਨਰਸਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮਨੁੱਖਤਾ ਦੀ ਬਿਹਤਰੀ ਲਈ ਨਿਸ਼ਕਾਮ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਨਰਸਿੰਗ ਸਟਾਫ਼ ਦਾ ਧੰਨਵਾਦ ਕੀਤਾ ਅਤੇ ਹੋਣਹਾਰ ਨਰਸਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਵਿਡ ਮਹਾਮਾਰੀ ਦੌਰਾਨ ਨਰਸਾਂ ਮੋਹਰਲੀ ਕਤਾਰ ਵਿੱਚ ਰਹੀਆਂ ਹਨ। ਜਿਨ੍ਹਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਮਰੀਜ਼ਾਂ ਨੂੰ ਢੁਕਵੀਂ ਦੇਖਭਾਲ ਪ੍ਰਦਾਨ ਕਰਨ ਦੇ ਨਾਲ-ਨਾਲ ਇਸ ਅੌਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਖਿਆਲ ਰੱਖਿਆ। ਉਨ੍ਹਾਂ ਕਿਹਾ ਕਿ ਨਰਸਾਂ ਵੱਲੋਂ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਿਭਾਈ ਜਾਂਦੀ ਭੂਮਿਕਾ ਅਤੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਮਹੱਤਵਪੂਰਨ ਯੋਗਦਾਨ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ