Nabaz-e-punjab.com

ਨਾਨਕਸ਼ਾਹੀ ਨਵੇਂ ਸਾਲ ਨੂੰ ਸਮਰਪਿਤ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਮਾਗਮ

ਵਾਤਾਵਰਨ ਦੀ ਸਾਂਭ ਸੰਭਾਲ ਲਈ ਸਿੱਖ ਸੰਗਤਾਂ ਵੱਧ ਤੋਂ ਵੱਧ ਪੌਦੇ ਲਗਾਉਣ: ਭਾਈ ਜਤਿੰਦਰਪਾਲ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਕਲਗੀਧਰ ਸੇਵਕ ਜਥਾ ਮੁਹਾਲੀ ਵੱਲੋਂ ਸੰਸਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਲਹਿਰ ਦੇ ਤਹਿਤ ਇੱਥੋਂ ਦੇ ਫੇਜ਼-4 ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਮਾਗਮ ਕਰਵਾਇਆ ਗਿਆ। ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਹਰ ਸਾਲ ਨਾਨਕਸ਼ਾਹੀ ਨਵੇਂ ਸਾਲ ਦੀ ਖੁਸ਼ੀ ਵਿੱਚ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਅਤੇ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਬੰਧੀ ਸਮਾਗਮ ਕਰਵਾਇਆ ਜਾਂਦਾ ਹੈ।
ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਵਾਲੇ, ਭਾਈ ਨਿਸ਼ਾਨ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਤੇਜਿੰਦਰ ਸਿੰਘ ਅਤੇ ਹੋਰ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵਧ ਪੌਦੇ ਲਗਾਉਣ ਲਈ ਪ੍ਰੇਰਿਆ। ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਮੰਚ ਸੰਚਾਲਕ ਦੀ ਸੇਵਾ ਬਲਵਿੰਦਰ ਸਿੰਘ ਸਾਗਰ ਨੇ ਨਿਭਾਈ।
ਭਾਈ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਆਰਗੈਨਿਕ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਜਿਸ ਵਿੱਚ ਦੇਸੀ ਘੀ, ਸ਼ਹਿਦ, ਆਟਾ, ਸਬਜ਼ੀਆਂ, ਫਲ ਅਤੇ ਹੋਰ ਕਈ ਤਰ੍ਹਾਂ ਦਾ ਸਮਾਨ ਸ਼ਾਮਲ ਸੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਸਮਾਗਮ ਵਿੱਚ ਪੁੱਜੀਆਂ ਸੰਗਤ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਮੁਫ਼ਤ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੇ ਪੌਦੇ ਵੰਡੇ ਗਏ। ਇਸ ਮੌਕੇ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਬਲਂੌਗੀ, ਗੁਰਦੇਵ ਸਿੰਘ, ਮਹਿੰਦਰ ਸਿੰਘ, ਡਾ. ਸੰਤ ਸਿੰਘ, ਗਿਆਨ ਸਿੰਘ ਭੰਵਰਾ, ਕਰਨੈਲ ਸਿੰਘ ਮਾਨ, ਹਰਬੰਸ ਸਿੰਘ ਕੰਵਲ, ਜੋਗਿੰਦਰ ਸਿੰਘ ਬੈਦਵਾਨ, ਸੁਰਿੰਦਰ ਸਿੰਘ ਖੋਖਰ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ ਬੇਦੀ, ਜਸਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਸੰਗਤ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…