Share on Facebook Share on Twitter Share on Google+ Share on Pinterest Share on Linkedin ਇੰਟਰਨੈਸ਼ਨਲ ਸਿੱਖ ਖੇਡ ਕੌਂਸਲ ਵੱਲੋਂ ਮੁਹਾਲੀ ਵਿੱਚ ਕਰਵਾਇਆ ਜਾਵੇਗਾ 5 ਰੋਜ਼ਾ ਕੇਸਾਧਾਰੀ ਹਾਕੀ ਗੋਲਡ ਕੱਪ ਅਖੀਰਲੇ ਦਿਨ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੰਡਣਗੇ ਜੇਤੂ ਟੀਮ ਨੂੰ ਇਨਾਮ ਕਰਨੈਲ ਸਿੰਘ ਪੀਰਮੁਹੰਮਦ ਤੇ ਹੋਰਨਾਂ ਆਗੂਆਂ ਨੇ ਕੀਤੀ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ: ਇੰਟਰਨੈਸ਼ਨਲ ਸਿੱਖ ਖੇਡ ਕੌਂਸਲ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 31 ਜਨਵਰੀ ਤੋਂ 4 ਫਰਵਰੀ ਤੱਕ ਦੂਜਾ ਪੰਜ ਰੋਜ਼ਾ ਕੇਸਾਧਾਰੀ ਹਾਕੀ ਗੋਲਡ ਕੱਪ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਿੱਖਾਂ ਅਤੇ ਸਿੱਖ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਇੱਥੋਂ ਦੇ ਹਾਕੀ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਇਸ ਕੇਸਾਧਾਰੀ ਗੋਲਡ ਕੱਪ ਦੀ ਜੇਤੂ ਟੀਮ ਨੂੰ 5 ਲੱਖ ਰੁਪਏ ਦੀ ਕੀਮਤ ਦਾ ਗੋਲਡ ਕੱਪ ਦਿੱਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਅੱਜ ਇੰਟਰਨੈਸ਼ਨਲ ਸਿੱਖ ਖੇਡ ਕੌਂਸਲ ਦੇ ਪ੍ਰਧਾਨ ਜਸਬੀਰ ਸਿੰਘ ਮੁਹਾਲੀ ਨੂੰ ਨਾਲ ਲੈ ਕੇ ਟਕਸਾਲੀ ਅਕਾਲੀ ਆਗੂ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕੇਸਾਧਾਰੀ ਗੋਲਡ ਕੱਪ ਦੇ ਅਖੀਰਲੇ ਦਿਨ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ। ਜਿਸ ਨੂੰ ਸ੍ਰੀ ਢੀਂਡਸਾ ਨੇ ਪ੍ਰਵਾਨ ਕਰਦਿਆ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਹ ਖੇਡਾਂ ਦੇ ਖੇਤਰ ਵਿੱਚ ਸਿੱਖੀ ਸਰੂਪ ਵਾਲੇ ਖਿਡਾਰੀਆਂ ਨੂੰ ਵਿਸ਼ਵ ਪੱਧਰ ’ਤੇ ਬੁਲੰਦੀਆਂ ’ਤੇ ਦੇਖਣਾ ਚਾਹੁੰਦੇ ਹਨ। ਸ੍ਰੀ ਪੀਰਮੁਹੰਮਦ ਨੇ ਕਿਹਾ ਕਿ ਇਸ ਪੰਜ ਰੋਜ਼ਾ ਗੋਲਡ ਕੱਪ ਵਿੱਚ 8 ਟੀਮਾਂ ਦੇ ਫਸਵੇਂ ਮੁਕਾਬਲੇ ਹੋਣਗੇ। ਇਹ ਸਾਰੀਆਂ ਟੀਮਾਂ ਪੂਰਨ ਸਿੱਖੀ ਸਰੂਪ ਵਾਲੀਆਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵੀ ਐਸਪੀ ਸਿੰਘ ਉਬਰਾਏ ਨੇ ਪ੍ਰਬੰਧਕਾਂ ਦਾ ਹੌਸਲਾ ਵਧਾਉਂਦਿਆਂ ਗੋਲਡ ਕੱਪ ਤੋਂ ਇਲਾਵਾ ਇੱਕ ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਜਸਵਿੰਦਰ ਸਿੰਘ, ਪ੍ਰੈੱਸ ਸਕੱਤਰ ਮਨਮੋਹਨ ਸਿੰਘ, ਤਾਲਮੇਲ ਸਕੱਤਰ ਅਮਰੀਕ ਸਿੰਘ ਭਾਗੋਵਾਲੀਆਂ, ਪੁਰਾਣੇ ਫੈਡਰੇਸ਼ਨ ਆਗੂ ਤੇ ਕੈਲੇਫੋਰਨੀਆ ਨਿਵਾਸੀ ਕਰਮਜੀਤ ਸਿੰਘ ਬੱਡੂਵਾਲੀਆ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ