ਮੁਹਾਲੀ ਨਗਰ ਨਿਗਮ ਭਵਨ ਵਿਖੇ ਅੰਤਰਰਾਸ਼ਟਰੀ ਪਾਣੀ ਦਿਵਸ ਮਨਾਇਆ

ਪਾਣੀ ਦੀ ਕਿੱਲਤ ਸਬੰਧੀ ਐਲਾਨੇ ਰੈੱਡ ਜ਼ੋਨ ਵਿੱਚ ਜ਼ਿਲ੍ਹਾ ਮੁਹਾਲੀ ਦੀ ਡੇਰਾਬੱਸੀ ਤਹਿਸੀਲ ਵੀ ਸ਼ਾਮਲ

ਨਗਰ ਨਿਗਮ ਦੇ ਦਫ਼ਤਰੀ ਸਟਾਫ਼ ਤੇ ਸ਼ਹਿਰ ਵਾਸੀਆਂ ਨੇ ਪਾਣੀ ਬਚਾਉਣ ਲਈ ਸਹੁੰ ਚੁੱਕੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਮੁਹਾਲੀ ਨਗਰ ਨਿਗਮ ਦਫ਼ਤਰ ਵਿਖੇ ਅੰਤਰਰਾਸ਼ਟਰੀ ਪਾਣੀ ਦਿਵਸ ਮਨਾਇਆ ਗਿਆ। ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਗਰਗ ਨੇ ਪਾਣੀ ਦੀ ਮਹੱਤਤਾ ਬਾਰੇ ਬਾਰੇ ਦੱਸਦਿਆਂ ਦਫ਼ਤਰੀ ਸਟਾਫ਼ ਅਤੇ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਘੱਟ ਤੋਂ ਘੱਟ ਵਰਤੋਂ ਕਰਕੇ ਭਵਿੱਖ ਵਿੱਚ ਪਾਣੀ ਬਚਾਉਣ ਦੀ ਕੋਸ਼ਿਸ਼ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਰੇਨ ਹਾਰਵੈਸਟਿੰਗ ਸਿਸਟਮ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸਾਰੀਆਂ ਇਮਾਰਤਾਂ ਜਿਵੇਂ ਕਿ ਲਾਇਬਰੇਰੀਆਂ, ਕਮਿਊਨਿਟੀ ਸੈਂਟਰ ਅਤੇ ਨਗਰ ਨਿਗਮ ਦੀਆਂ ਰਿਹਾਇਸ਼ੀ ਇਮਾਰਤਾਂ ਵਿੱਚ ਰੇਨ ਹਾਰਵੇਸਟਿੰਗ ਸਿਸਟਮ ਲਗਾਏ ਜਾਣ ਅਤੇ ਸਰਕਾਰੀ ਇਮਾਰਤਾਂ ਵਿੱਚ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਗਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਡਿਪਟੀ ਕਮਿਸ਼ਨਰ ਨਾਲ ਮਾਮਲਾ ਵਿਚਾਰਿਆ ਜਾਵੇਗਾ।
ਇਸ ਤੋਂ ਪਹਿਲਾਂ ਜਲ ਸਪਲਾਈ ਤੇ ਸੀਵਰੇਜ ਸ਼ਾਖਾ ਦੇ ਐਕਸੀਅਨ ਹਰਪ੍ਰੀਤ ਸਿੰਘ ਜੋ ਕਿ ਨਗਰ ਨਿਗਮ ਵਿੱਚ ‘ਵਾਟਰਮੈਨ’ ਵਜੋਂ ਜਾਣੇ ਜਾਂਦੇ ਹਨ, ਨੇ ਪਾਣੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਗੁਰਬਾਣੀ ਦੇ ਹਵਾਲੇ ਦੇ ਕੇ ਪਾਣੀ ਨੂੰ ਬਚਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਕੁੱਲ ਸੰਸਾਰ ਦੇ ਮੁਕਾਬਲੇ 17 ਪ੍ਰਤੀਸ਼ਤ ਵਸੋਂ ਭਾਰਤ ਵਿੱਚ ਵੱਸਦੀ ਹੈ। ਪ੍ਰੰਤੂ 4 ਪ੍ਰਤੀਸ਼ਤ ਪੀਣ ਯੋਗ ਪਾਣੀ ਹੀ ਕੁਦਰਤੀ ਸੋਮਿਆਂ ਤੋਂ ਭਾਰਤ ਵਾਸੀਆਂ ਲਈ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ 256 ਜ਼ਿਲ੍ਹਿਆਂ ਨੂੰ ਪਾਣੀ ਦੀ ਕਿੱਲਤ ਕਾਰਨ ਰੈੱਡ ਜ਼ੋਨ ਐਲਾਨ ਕੀਤਾ ਜਾ ਚੁੱਕਾ ਹੈ। ਜਿਸ ਵਿੱਚ ਮੁਹਾਲੀ ਜ਼ਿਲ੍ਹੇ ਦੀ ਡੇਰਾਬੱਸੀ ਤਹਿਸੀਲ ਵੀ ਸ਼ਾਮਲ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਪਾਣੀ ਨੂੰ ਬਚਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਤੋਂ ਇਲਾਵਾ ਚੀਫ਼ ਇੰਜੀਨੀਅਰ ਮੁਕੇਸ਼ ਗਰਗ ਨੇ ਪਾਣੀ ਬਚਾਉਣ ਲਈ ਸੁਝਾਅ ਦਿੰਦਿਆਂ ਕਿਹਾ ਕਿ ਪਾਣੀ ਦੀ ਬਰਬਾਦੀ ਦੇ ਖ਼ਿਲਾਫ਼ ਸਖ਼ਤੀ ਨਾਲ ਮੁਹਿੰਮ ਚਲਾਈ ਜਾਵੇ। ਅੰਤ ਵਿੱਚ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ ਨੇ ਸ਼ਹਿਰ ਵਾਸੀਆਂ ਅਤੇ ਦਫ਼ਤਰੀ ਸਟਾਫ਼ ਨੂੰ ਪਾਣੀ ਦਾ ਬਚਾਅ ਕਰਨ ਸਬੰਧੀ ਸਹੁੰ ਚੁਕਵਾਈ ਅਤੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਸੁਰਜੀਤ ਸਿੰਘ ਅਤੇ ਸਹਾਇਕ ਕਮਿਸ਼ਨਰ ਗਰੀਸ਼ ਵਰਮਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …