Share on Facebook Share on Twitter Share on Google+ Share on Pinterest Share on Linkedin ਕੌਮਾਂਤਰੀ ਮਹਿਲਾ ਦਿਵਸ ਨੂੰ ਹੋਰ ਤਿਉਹਾਰਾਂ ਵਾਂਗ ਮਨਾਉਣ ਦੀ ਲੋੜ: ਐਸਐਸਪੀ ਭੁੱਲਰ ਮਹਿਲਾ ਦਿਵਸ ਮੌਕੇ ਐਸਐਸਪੀ ਹਰਚਰਨ ਭੁੱਲਰ ਨੇ ਕੀਤੀ ਮਹਿਲਾ ਪੁਲੀਸ ਮੁਲਾਜ਼ਮਾਂ ਨਾਲ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ: ਅੰਤਰਰਾਸ਼ਟਰੀ ਮਹਿਲਾ-ਦਿਵਸ ਦੇ ਮੌਕੇ ’ਤੇ ਸ਼ੁੱਕਰਵਾਰ ਨੂੰ ਮੁਹਾਲੀ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲੀਸ ਵਿੱਚ ਤਾਇਨਾਤ ਸਮੂਹ ਮਹਿਲਾ ਪੁਲੀਸ ਅਫ਼ਸਰਾਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਮਹਿਲਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਸਾਨੂੰ ਬਾਕੀ ਕੌਮੀ ਤਿਉਹਾਰਾਂ ਵਾਂਗ ਹੀ ਮਹਿਲਾ ਦਿਵਸ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੌਰਤ ਤੋਂ ਬਿਨਾਂ ਸਮਾਜ ਦੀ ਸਿਰਜਨਾ ਨਹੀਂ ਹੋ ਸਕਦੀ। ਇਸ ਸਮਾਗਮ ਵਿੱਚ ਡੀਐਸਪੀ ਸਾਈਬਰ ਕਰਾਇਮ ਅਤੇ ਵਿਮੈਨ ਸੈੱਲ ਰੁਪਿੰਦਰਦੀਪ ਕੌਰ ਸੋਹੀ ਅਤੇ ਜ਼ਿਲ੍ਹਾ ਮੁਹਾਲੀ ਵਿੱਚ ਤਾਇਨਾਤ ਸਮੂਹ ਮਹਿਲਾ ਐਨਜੀਓਜ਼ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਸ੍ਰੀ ਭੁੱਲਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਮਹਿਲਾ ਪੁਲੀਸ ਅਫ਼ਸਰਾਂ ਅਤੇ ਕਰਮਚਾਰਣਾਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਦੇ ਹਾਲਾਤ ਮੁਤਾਬਕ ਅੌਰਤਾਂ ਨਾਲ ਹੋ ਰਹੇ ਅਪਰਾਧਾਂ ਨੂੰ ਰੋਕਣ ਅਤੇ ਅਪਰਾਧ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਮਹਿਲਾ ਫੋਰਸ ਦਾ ਅਹਿਮ ਯੋਗਦਾਨ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ