Share on Facebook Share on Twitter Share on Google+ Share on Pinterest Share on Linkedin ਅੰਤਰਰਾਸ਼ਟਰੀ ਮਹਿਲਾ ਦਿਵਸ: ਗਿਆਨ ਜਯੋਤੀ ਇੰਸਟੀਚਿਊਟ ਵਿੱਚ ਮਹਿਲਾ ਸ਼ਕਤੀਕਰਨ ਵਿਸ਼ੇ ’ਤੇ ਸੈਮੀਨਾਰ ਵਿਦਿਆਰਥੀਆਂ ਦੇ ਪੇਂਟਿੰਗ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਸ਼ਕਤੀਕਰਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਰੰਗੋਲੀ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਨਾਲ ਹੀ ਵਿਦਿਆਰਥੀਆਂ ਨੇ ਵੀ ਪਾਵਰ ਪ੍ਰੈਜ਼ਟੇਂਸ਼ਨ ਰਾਹੀਂ ਅੌਰਤਾਂ ਦੇ ਸਮਾਜ ਦੇ ਯੋਗਦਾਨ ਅਤੇ ਉਨ੍ਹਾਂ ਦੇ ਹੱਕਾਂ ਸਬੰਧੀ ਆਪਣੇ ਸਾਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਦਾ ਦਿਨ ਸੰਸਾਰ ਭਰ ਵਿੱਚ ਮਹਿਲਾ ਦਿਵਸ ਨੂੰ ਸਮਰਪਿਤ ਹੋ ਕੇ ਮਨਾਇਆ ਜਾ ਰਿਹਾ ਹੈ। ਜੇਕਰ ਇਹੀ ਵਿਚਾਰ ਅਤੇ ਸੋਚ ਰੋਜ਼ਾਨਾ ਅਪਨਾਈ ਜਾਵੇ ਤਾਂ ਸ਼ਾਇਦ ਰੋਜ਼ਾਨਾ ਵਾਪਰ ਰਹੀਆਂ ਜਬਰ ਜਨਾਹ ਅਤੇ ਅੌਰਤਾਂ ਦੇ ਸ਼ੋਸ਼ਣ ਦੀਆਂ ਘਟਨਾਵਾਂ ਨੂੰ ਠੱਲ੍ਹ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸਮੇਂ ਦੇ ਨਾਲ ਅੌਰਤਾਂ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਈਆਂ ਹਨ ਪ੍ਰੰਤੂ ਫਿਰ ਵੀ ਸਮਾਜ ਵਿੱਚ ਅੌਰਤਾਂ ਦੀ ਸਮਾਨਤਾ ਲਈ ਹਾਲੇ ਕਾਫੀ ਕੁਝ ਕਰਨਾ ਬਾਕੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੁਝ ਹੱਦ ਤੱਕ ਅਨਪੜ੍ਹਤਾ ਅੌਰਤਾਂ ਦੇ ਹੱਕਾਂ ਲਈ ਇੱਕ ਵੱਡੀ ਰੁਕਾਵਟ ਹੈ ਪਰ ਪੜ੍ਹੀਆਂ ਲਿਖੀਆਂ ਲੜਕੀਆਂ ਅਤੇ ਅੌਰਤਾਂ ਵੀ ਆਪਣੇ ਹੱਕਾਂ ਤੋਂ ਮਰਹੂਮ ਨਜ਼ਰ ਆਉਂਦੀਆਂ ਹਨ। ਇੱਥੋਂ ਤੱਕ ਕਿ ਕੰਮਕਾਜ਼ੀ ਅੌਰਤਾਂ ਆਪਣੇ ਵਿੱਤੀ ਸਮਾਨਤਾ ਤੋਂ ਬਹੁਤ ਦੂਰ ਹਨ। ਗਿਆਨ ਜਯੋਤੀ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਅੌਰਤਾਂ ਦੇ ਹੱਕਾਂ, ਸਮਾਜ ਵਿੱਚ ਆ ਰਹੇ ਵਰਤਮਾਨ ਬਦਲਾਵਾਂ, ਨੌਜਵਾਨ ਪੀੜੀ ਦੀ ਅੌਰਤਾਂ ਪ੍ਰਤੀ ਬਦਲ ਰਹੀ ਸਕਾਰਾਤਮਿਕ ਸੋਚ ਅਤੇ ਅੌਰਤਾਂ ਵਿੱਚ ਹੋ ਰਹੇ ਸਿੱਖਿਆ ਦੇ ਪਾਸਾਰ ਜਿਹੇ ਗੰਭੀਰ ਮੁੱਦਿਆਂ ’ਤੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਵੱਲੋਂ 21ਵੀਂ ਸਦੀ ਦੀ ਅੌਰਤ ਦੇ ਸਮਾਜ ਵਿਚਲੇ ਯੋਗਦਾਨ ਲਈ ਪੇਸ਼ ਕੀਤੀ ਗਈ ਪ੍ਰੈਜ਼ਨਟੇਸ਼ਨ ਸਾਰਿਆਂ ਖੂਬ ਸਲਾਹੀ। ਅਖੀਰ ਵਿੱਚ ਪੇਂਟਿੰਗ ਅਤੇ ਰੰਗੋਲੀ ਦੇ ਮੁਕਾਬਲੇ ਵਿੱਚ ਜੇਤੂ ਰਹਿਣ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ