ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾ ਮੁਲਾਜ਼ਮਾਂ ਦੀ ‘ਵਾਕਥੌਨ ਦੌੜ’

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੁੰਭੜਾ ਚੌਂਕ ਤੱਕ ਲੇਡੀ ਵਾਕਥੌਨ ਦੌੜ ਦਾ ਆਯੋਜਨ ਕੀਤਾ ਗਿਆ। ਇਸ ਵਾਕਥੌਨ ਦੌੜ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫਤਰਾਂ ਵਿਚ ਕੰਮ ਕਰਦੀਆਂ ਅੌਰਤਾਂ ਅਤੇ ਨੋਜਵਾਨ ਲੜਕੀਆਂ ਨੇ ਹਿੱਸਾ ਲਿਆ। ਇਸ ਦੌੜ ਨੂੰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਐਸ.ਡੀ.ਐਮ ਆਰ ਪੀ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਅਮਰਜੀਤ ਸਿੰਘ ਕੌਰੇ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਦੀ ਨਿੱਜੀ ਸਹਾਇਕ ਸ੍ਰੀਮਤੀ ਸੁਨੀਤਾ ਸ਼ਰਮਾ ਨੇ ਕਿਹਾ ਕਿ ਇਸ ਦੌੜ ਦਾ ਮੁੱਖ ਆਦੇਸ ਅੌਰਤਾਂ ਨੁੂੰ ਮਹਾਂਵਾਰੀ ਸਫਾਈ ਮੁਹਿੰਮ ਨੂੰ ਲਾਂਚ ਕਰਕੇ ਉਸ ਸਬੰਧੀ ਜਾਗਰੂਕ ਕਰਨਾ ਸੀ। ਜਿਸ ਲਈ ਸਮਾਜ ਵਿੱਚ ਅਜੇ ਵੀ ਬਹੁਤ ਅਜਿਹੇ ਵਹਿਮ ਜਾਂ ਗਲਤ ਧਾਰਨਾਵਾਂ ਹਨ। ਜਿੰਨ੍ਹਾਂ ਨੂੰ ਖਤਮ ਕਰਨ ਦੀ ਲੋੜ ਹੈ ਅਤੇ ਅੌਰਤਾਂ ਨੂੰ ਇਸ ਸਬੰਧੀ ਜਾਗਰੁਕ ਹੋਣਾ ਜਰੂਰੀ ਹੈ। ਮਹਾਂਵਾਰੀ ਕੋਈ ਬਿਮਾਰੀ ਨਹੀਂ ਬਲਕਿ ਇਹ ਅੌਰਤ ਨੂੰ ਕੁਦਰਤ ਦੀ ਦਾਤ ਹੈ। ਅੌਰਤਾਂ ਨੂੰ ਮਹਾਂਵਾਰੀ ਦੌਰਾਨ ਸਾਫ ਸਫਾਈ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…