ਕਮਿਊਨਿਟੀ ਹੈਲਥ ਸੈਂਟਰ ਮਾਨਾਵਾਲਾ ਵਿੱਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ 9 ਮਾਰਚ (ਕੁਲਜੀਤ ਸਿੰਘ ):
ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਪ੍ਰਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸਾਰ ਅਤੇ ਐਸ ਐਮ ਓ ਮਾਨਾਵਾਲਾ ਡਾਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਮਾਨਾਵਾਲਾ ਵਿੱਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਕੈਂਸਰ ਜਾਂਚ ਕੈਂਪ ਵੀ ਲਗਾਇਆ ਗਿਆ ਅਤੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ।ਡਾਕਟਰ ਨੇ ਕਿਹਾ ਕਿ ਜੇਕਰ ਕੈਂਸਰ ਵਾਲੇ ਮਰੀਜ਼ ਦੀ ਜਲਦੀ ਪਹਿਚਾਣ ਹੋ ਜਾਵੇ ਤਾਂ ਇਸਦਾ ਮਰੀਜ਼ ਜਲਦੀ ਠੀਕ ਹੋ ਸਕਦਾ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਔਰਤ ਪੜ੍ਹ ਲਿੱਖ ਕੇ ਸਾਡੇ ਸਮਾਜ ਨੂੰ ਚੰਗੀ ਦਿਸ਼ਾ ਵੱਲ ਲਿਜਾ ਸਕਦੀ ਹੈ। ਔਰਤਾਂ ਦੀ ਅਬਾਦੀ ਦੇ ਡਿੱਗਦੇ ਗ੍ਰਾਫ ਨੂੰ ਉੱਚਾ ਚੁੱਕਣ ਲਈ ਸਾਨੂੰ ਸਾਰਿਆਂ ਨੂੰ ਭਰੂਣ ਹੱਤਿਆ ਤੇ ਪੂਰਣ ਰੂਪ ਵਿੱਚ ਪਾਬੰਦੀ ਲਗਾਉਣ ਲਈ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਡਾਕਟਰ ਗੁਰਮੀਤ ਸਿੰਘ ,ਡਾਕਟਰ ਰਵਿੰਦਰ ਕੁਮਾਰ ,ਮਲਕੀਤ ਸਿੰਘ ਚੇਅਰਮੈਨ ,ਅਤੇ ਚਰਨਜੀਤ ਸਿੰਘ ਬੀ ਈ ਈ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ ਨਬਜ਼-ਏ-ਪੰਜਾਬ,…