nabaz-e-punjab.com

ਰਿਆਤ-ਬਾਹਰਾ ਯੂਨੀਵਰਸਿਟੀ ਵਿੱਚ ਮਨਾਇਆ ਅੰਤਰ ਰਾਸ਼ਟਰੀ ਯੋਗ ਦਿਵਸ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਜੂਨ:
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜਿੱਥੇ ਦੇਸ਼ ਭਰ ਦੇ ਕੋਨੇ ਕੋਨੇ ਵਿੱਚ ਦੇਸ਼ ਵਾਸੀਆਂ ਵੱਲੋਂ ਯੋਗਾ ਕਰਕੇ ਯੋਗ ਸਿੱਖਿਆ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ,ਉੱਥੇ ਹੀ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਵੀ ਯੋਗ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੋਗ ਮਾਸਟਰ ਵੱਲੋਂ ਵਿਦਿਆਰਥੀਆਂ ਨੂੰ ਯੋਗ ਦੇ ਵੱਖ ਵੱਖ ਆਸਨਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਯੋਗ ਕਿਸ ਤਰ੍ਹਾਂ ਚੰਗੀ ਸਿਹਤ ਲਈ ਲਾਭਦਾਇਕ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਗੰਭੀਰ ਰੋਗਾਂ ਦਾ ਵੀ ਯੋਗ ਰਾਹੀਂ ਹੱਲ ਕੀਤਾ ਜਾ ਸਕਦਾ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਯੋਗ ਦੇ ਵੱਖ ਵੱਖ ਅਭਿਆਸਾਂ ਨੂੰ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਰਾਜ ਸਿੰਘ ਨੇ ਦੱਸਿਆ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਤੰਦਰੁਸਤ ਜੀਵਨ ਜਿਉਣ ਲਈ ਯੋਗ ਦਾ ਰੁਝਾਨ ਸਾਡੇ ਰਿਸ਼ੀਆਂ ਮੁਨੀਆਂ ਤੋਂ ਹੀ ਆਰੰਭ ਹੈ ,ਜਿਸ ਦਾ ਸਹਾਰਾ ਲੈ ਕੇ ਲੰਬੇ ਸਮੇਂ ਤੱਕ ਪ੍ਰਭੂ ਦੀ ਅਰਾਧਨਾ ਕੀਤੀ ਜਾਂਦੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅੱਜ ਦਾ ਨੌਜਵਾਨ ਵਰਗ ਤੰਦਰੁਸਤ ਹੋਵੇਗਾ ਤਾਂ ਹੀ ਉਹ ਦੇਸ਼ ਦੀ ਸੇਵਾ ਅਤੇ ਹੋਰ ਸਮਾਜਿਕ ਕੰਮਾਂ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ। ਇਸ ਲਈ ਵਧੀਆ ਸਿਹਤ ਲਈ ਯੋਗ ਬਹੁਤ ਹੀ ਜਰੂਰੀ ਹੈ। ਇਸ ਮੌਕੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਬਾਹਰਾ ਨੇ ਕੈਂਪਸ ਵੱਲੋਂ ਯੋਗ ਦਿਵਸ ’ਤੇ ਕਰਵਾਈ ਗਈ ਇਸ ਗਤਿਵਿਧੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਯੋਗ ਸਾਧਨਾ ਅਤੇ ਧਿਆਨ ਰਾਹੀਂ ਤੰਨ ਅਤੇ ਮੰਨ ਨੂੰ ਤੰਦਰੁਸਤ ਰੱਖਣ ਦਾ ਸੁਨੇਹਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…