nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਵਿੱਚ ਮਨਾਇਆ ਅੰਤਰਰਾਸ਼ਟਰੀ ਨੌਜਵਾਨ ਦਿਵਸ

ਭਾਰਤ ਨੂੰ ਸੁਪਰ ਪਾਵਰ ਦੇਸ਼ ਬਣਾਉਣ ਦੀ ਜ਼ਿੰਮੇਵਾਰੀ ਨੌਜਵਾਨਾਂ ਦੇ ਹੱਥ: ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿੱਚ ਅੱਜ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿੱਚ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੂੰ ਅੰਤਰ ਰਾਸ਼ਟਰੀ ਪੱਧਰ ’ਤੇ ਮੈਨੇਜਮੈਂਟ ਅਤੇ ਤਕਨੀਕਾਂ ਵਿੱਚ ਆ ਰਹੇ ਬਦਲਾਓ ’ਤੇ ਚਰਚਾ ਕੀਤੀ ਗਈ। ਇਸ ਮੌਕੇ ਬੋਲਦਿਆਂ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਵਿਦਿਆਰਥੀਆਂ ਨਾਲ ਮਿਆਰੀ ਸਿੱਖਿਆ ਪ੍ਰਾਪਤੀ ਦੇ ਟੀਚੇ ਦੀ ਗੱਲ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਚੁਣੌਤੀਆਂ ਦਾ ਟਾਕਰਾ ਕਰਨ ਲਈ ਨੌਜਵਾਨਾਂ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਵਿਆਪੀ ਮੁਕਾਬਲਿਆਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਦੁਨੀਆ ਵਿੱਚ ਉਹੀ ਕੌਮਾਂ ਤਰੱਕੀ ਕਰ ਸਕੀਆਂ ਹਨ ਜੋ ਸਮੇਂ ਦਾ ਹਾਣੀ ਹੋ ਕੇ ਚੱਲੀਆਂ ਹਨ। ਇਸ ਲਈ ਅੱਜ ਭਾਰਤ ਨੂੰ ਦੁਨੀਆ ਦੇ ਨਕਸ਼ੇ ’ਤੇ ਇਕ ਸੁਪਰ ਪਾਵਰ ਬਣਾਉਣ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ ਕਿਉਂਕਿ ਅੱਜ ਵਿਸ਼ਵ ਪੱਧਰ ’ਤੇ ਤਕਨੀਕ ਅਤੇ ਮੈਨੇਜਮੈਂਟ ਵਿੱਚ ਵੱਡੇ ਪੱਧਰ ਤੇ ਬਦਲਾਓ ਆ ਰਹੇ ਹਨ ਅਤੇ ਨੌਜਵਾਨ ਪੀੜੀ ਨੂੰ ਇਨ੍ਹਾਂ ਮੁਕਾਬਲਿਆਂ ਲਈ ਤਿਆਰ ਹੋਣਾ ਪਵੇਗਾ।
ਇਸ ਤੋਂ ਪਹਿਲਾਂ ਸੰਸਥਾਨ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੇਸ਼ੱਕ ਭਾਰਤ ਤਰੱਕੀ ਕਰ ਰਿਹਾ ਹੈ ਪ੍ਰੰਤੂ ਹਾਲੇ ਵੀ ਦੇਸ਼ ਦੀ ਖੁਸ਼ਹਾਲੀ ਲਈ ਕਾਫੀ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਹੀ ਦੇਸ਼ ਨੂੰ ਅਸਲੀ ਤਰੱਕੀ ’ਤੇ ਲਿਜਾ ਸਕਦੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਭਾਰਤ ਵਿੱਚ ਵੱਧ ਰਹੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਨੌਜਵਾਨਾਂ ਦਾ ਯੋਗਦਾਨ, ਰਾਜਨੀਤੀ ਵਿੱਚ ਨੌਜਵਾਨਾਂ ਦੀ ਅਗਵਾਈ ਦੀ ਲੋੜ, ਵਾਤਾਵਰਨ ਦੀ ਸੰਭਾਲ ਅਤੇ ਨੌਜਵਾਨ ਪੀੜੀ ਜਿਹੇ ਅਹਿਮ ਵਿਸ਼ਿਆਂ ’ਤੇ ਚਰਚਾ ਕੀਤੀ ਗਈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…