nabaz-e-punjab.com

ਯੂਨੀਵਰਸਲ ਗਰੁੱਪ ਵਿੱਚ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੁਵਾ ਦਿਵਸ

ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਦੀ ਸਖ਼ਤ ਲੋੜ: ਡਾ. ਗੁਰਪ੍ਰੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਲਾਲੜੂ, 13 ਅਗਸਤ:
ਯੂਨੀਵਰਸਲ ਗਰੁੱਪ ਵਿੱਚ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਗਰੁੱਪ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਦੇ ਨਾਲ ਭਾਗ ਲੈਂਦੇ ਹੋਏ ਵੱਖ-ਵੱਖ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਅੱਜ ਦੀ ਨੋਜਵਾਨ ਪੀੜੀ ਕੁਝ ਕਰ ਗੁਜ਼ਰਨ ਦਾ ਦ੍ਰਿੜ ਨਿਸ਼ਚਾ ਕਰ ਲਵੇ ਤਾਂ ਉਹ ਯੁੱਗ ਦਾ ਪਲਟਾ ਕਰ ਸਕਦੀ ਹੈ, ਫੇਰ ਭਾਂਵੇ ਰਾਜਸੀ ਤਾਕਤਾਂ ਜਾਂ ਸ਼ਰਾਰਤੀ ਅਨਸਰ ਉਨ੍ਹਾਂ ਨੂੰ ਰੋਕਣ ਦੀਆਂ ਕਿੰਨੀਆਂ ਵੀ ਕੋਸ਼ਿਸ਼ਾਂ ਕਰ ਲੈਣ ਨੌਜਵਾਨ ਆਪਣੇ ਮਿੱਥੇ ਹੋਏ ਟਿਚੇ ਤੋਂ ਕਦੇ ਪਿੱਛੇ ਨਹੀਂ ਮੁੜਨਗੇ।
ਉਨ੍ਹਾਂ ਹੋਰ ਅੱਗੇ ਬੋਲਦੇ ਹੋਏ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਹੀ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੋਜਵਾਨਾਂ ਨੂੰ ਬਾਹਰ ਕੱਢ ਸਕਦੀ ਹੈ ਅਤੇ ਸਹੀ ਸੇਧ ਨਾਲ ਨਵੇਂ ਜੀਵਨ ਦੀ ਸਿਰਜਣਾ ਕਰ ਸਕਦੀ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਸਭ ਤੋਂ ਘੱਟ ਉਮਰ ਦੇ ਕਾਮਯਾਬ ਲੋਕਾਂ ਦੇ ਜੀਵਨ ‘ਤੇ ਇਕ ਛੋਟੀ ਜਿਹੀ ਦਸਤਾਵੇਜ਼ੀ ਫਿਲਮ ਵਿਖਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਸਿੱਖਿਆ ਪ੍ਰਾਪਤ ਕੀਤੀ ਕਿ ਉਹ ਕਿਵੇਂ ਆਪਣੀ ਜ਼ਿੰਦਗੀ ਵਿੱਚ ਅਸਫਲਤਾਵਾਂ ਨੂੰ ਸਫਲਤਾ ਵਿੱਚ ਬਦਲ ਸਕਦੇ ਹਨ। ਇਸ ਤੋਂ ਇਲਾਵਾ ਸਮਾਗਮ ਨੂੰ ਹੋਰ ਰੰਗਾਂ ਰੰਗ ਬਣਾਉਂਦੇ ਹੋਏ ਵਿਦਿਆਰਥੀਆਂ ਨੇ ਵੱਖ ਵੱਖ ਪੇਸ਼ਕਾਰੀਆਂ ਰਾਂਹੀ ਆਪਣੀ ਪ੍ਰਤੀਭਵਾਂ ਨੂੰ ਦਰਸਾਇਆ।
ਇਸ ਮੌਕੇ ਕਾਲਜ ਦੇ ਵਿਦਿਆਰਥੀ ਵਕਰ ਨੇ ਸੋਲੋ ਡਾਂਸ, ਸਨਦੀਪ ਕੁਮਾਰ ਯਾਦਵ ਨੇ ਇੱਕ ਗੀਤ (ਆਪਣੀ ਜ਼ਿੰਦਗੀ ਦੀ ਪਹਿਲੀ ਘਟਨਾ) ਦੀ ਪੇਸ਼ਕਸ਼ ਕੀਤੀ। ਇਸ ਦੋਰਾਨ ਇਰਤੀਕਾ ਅਤੇ ਸੀਰਤ ਨੇ ਯੂਥ ਡੇ ਤੇ ਸਪੀਚ ਦਿੰਦੇ ਹੋਏ ਯੁਵਾ ਦਿਵਸ ਦੇ ਮਹੱਤਵ ਬਾਰੇ ਦੱਸਿਆ ਅਤੇ ਮਨੋਰੰਜਨ ਦੇ ਲਈ ਵਿਦਿਆਰਥੀਆਂ ਨੇ ਖੇਡ ਗਤੀਵਿਧੀਆਂ ਨੂੰ ਵੀ ਆਯੋਜਿਤ ਕੀਤਾ। ਇਸ ਮੌਕੇ ਕਾਲਜ ਦੇ ਫਕੈਲਟੀ ਮੈਂਬਰ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤੇ ਅੰਤ ਵਿੱਚ ਗਰੁੱਪ ਦੇ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਵਨਾਵਾਂ ਦਿੱਤੀਆ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…