Nabaz-e-punjab.com

ਡੇਅਰੀ ਉਦਮ ਸਿਖਲਾਈ ਕੋਰਸ ਦੀ ਇੰਟਰਵਿਊ 4 ਜਨਵਰੀ ਨੂੰ ਹੋਵੇਗੀ: ਸੇਵਾ ਸਿੰਘ

ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਕਰਵਾਇਆ ਜਾਵੇਗਾ ਡੇਅਰੀ ਉਦਮ ਸਿਖਲਾਈ ਕੋਰਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਪੰਜਾਬ ਵਿੱਚ ਦੁੱਧ ਦੇ ਕਾਰੋਬਾਰ ਨੂੰ ਵਪਾਰਕ ਲੀਹਾਂ ’ਤੇ ਪਾਉਣ ਲਈ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 14 ਜਨਵਰੀ ਤੋੋਂ 12 ਫਰਵਰੀ 2019 ਤੱਕ ਪੰਜਾਬ ਦੇ ਵੱਖੋ-ਵੱਖਰੇ ਟਰੇਨਿੰਗ ਸੈਂਟਰਾਂ ਤੋਂ ਚਲਾਇਆ ਜਾ ਰਿਹਾ ਹੈ। ਜਿਸ ਦੀ ਇੰਟਰਵਿਊ 4 ਜਨਵਰੀ ਨੂੰ ਸਵੇਰੇ 10 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਚਤਾਮਲੀ (ਕੁਰਾਲੀ-ਮੋਰਿੰਡਾ ਰੋਡ) ਜ਼ਿਲ੍ਹਾ ਰੂਪਨਗਰ ਵਿੱਚ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਸੇਵਾ ਸਿੰਘ ਭੂਰੜੇ, ਜ਼ਿਲ੍ਹਾ ਕਾਰਜਕਾਰੀ ਅਫਸਰ, ਪੰਜਾਬ ਡੇਅਰੀ ਵਿਕਾਸ ਬੋੋਰਡ ਮੁਹਾਲੀ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਸਕੀਮ ਤਹਿਤ ਉਨ੍ਹਾਂ ਵਿਅਕਤੀਆਂ ਨੂੰ ਹੀ ਟਰੇਨਿੰਗ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਸਾਲ ਤੋਂ 45 ਸਾਲ ਦੇ ਦਰਮਿਆਨ ਹੋਵੇ, ਘੱਟੋ-ਘੱਟ ਮੈਟ੍ਰਿਕ ਪਾਸ ਹੋਵੇ, ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ ਅਤੇ ਉਨ੍ਹਾਂ ਕੋਲ ਘੱਟੋ-ਘੱਟ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਹੋਣ ਜਾਂ ਆਪਣਾ ਹਾਈਟੈਕ ਡੇਅਰੀ ਫਾਰਮ ਬਣਾਇਆ ਹੋਵੇ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲਕੁਸੀ ਲਈ ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨ੍ਹਾਂ ਦੀ ਜਾਂਚ ਕਰਨਾ, ਦੁੱਧ ਤੋਂ ਉਤਪਾਦ ਤਿਆਰ ਕਰਨਾ, ਸਾਫ ਦੁੱਧ ਪੈਦਾ ਕਰਨਾ ਅਤੇ ਖਾਦ ਖੁਰਾਕ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਦੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਸੇਵਾ ਸਿੰਘ ਭੂਰੜੇ ਨੇ ਕਿਹਾ ਕਿ ਨੌਜਵਾਨਾਂ ਨੂੰ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ’ਤੇ ਲਿਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ-434, ਤੀਜੀ ਮੰਜ਼ਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 100 ਰੁਪਏ ਦਾ ਪ੍ਰਾਸਪੈਕਟ ਪ੍ਰਾਪਤ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਕਤ ਪਤੇ ’ਤੇ ਸੰਪਰਕ ਕਰ ਸਕਦੇ ਹੋ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …