Share on Facebook Share on Twitter Share on Google+ Share on Pinterest Share on Linkedin ਡੇਅਰੀ ਉਦਮ ਸਿਖਲਾਈ ਲਈ 23 ਜੂਨ ਨੂੰ ਹੋਵੇਗੀ ਇੰਟਰਵਿਊ: ਕੁਲਦੀਪ ਜੱਸੋਵਾਲ ਨਬਜ਼-ਏ-ਪੰਜਾਬ ਬਿਊਰੋ, ਖਰੜ, 20 ਜੂਨ: ਡੇਅਰੀ ਉਦੱਮ ਸਿਖਲਾਈ ਕੋਰਸ ਇੰਟਰਵਿਊ 23 ਜੂਨ ਨੂੰ ਪਿੰਡ ਚਤਾਮਲੀ ਨੇੜੇ ਕੁਰਾਲੀ ਵਿਖੇ ਸਵੇਰੇ 10 ਵਜੇ ਹੋਵੇਗੀ ਅਤੇ ਡੇਅਰੀ ਸਿਖਲਾਈ ਦੇ ਚਾਹਵਾਨ ਵਿਅਕਤੀ/ਨੌਜਵਾਨ ਇਸ ਮਿਤੀ ਤੋਂ ਪਹਿਲਾਂ ਪਹਿਲਾਂ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਬੀ.ਡੀ.ਪੀ.ਓ.ਦਫਤਰ ਖਰੜ ਵਿਖੇ ਫਾਰਮ ਪ੍ਰਾਪਤ ਕਰਕੇ ਭਰ ਕੇ ਦੇ ਸਕਦੇ ਹਨ। ਇਹ ਜਾਣਕਾਰੀ ਕੁਲਦੀਪ ਸਿੰਘ ਜੱਸੋਵਾਲ ਡਿਪਟੀ ਡਾਇਰੈਕਟਰ ਡੈਅਰੀ ਐਸ.ਏ.ਐਸ.ਨਗਰ ਨੇ ਦਿੰਦਿਆ ਦੱਸਿਆ ਕਿ ਦੁੱਧ ਦੇ ਕਾਰੋਬਾਰ ਨੂੰ ਵਪਾਰਕ ਲੀਹਾਂ ਤੇ ਲਿਆਉਣ ਲਈ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਉਦਮ ਸਿਖਲਾਈ ਸਕੀਮ ਤਹਿਤ 3 ਜੁਲਾਈ ਤੋਂ 12 ਅਗਸਤ ਤੱਕ ਚਲਾਇਆ ਜਾ ਰਿਹਾ ਹੈ। ਇਸ ਸਿਖਲਾਈ ਵਿਚ ਜਿਲੇ ਦੇ ਚਾਹਵਾਨ ਨੌਜਵਾਨ, ਵਿਅਕਤੀ ਜਿਨ੍ਹਾਂ ਦੀ ਉਮਰ 18 ਤੋਂ 45 ਸਾਲ ਦੇ ਦਰਮਿਆਨ ਕੋਈ ਵੀ ਅਪਲਾਈ ਕਰ ਸਕਦਾ ਹੈ। ਸ੍ਰੀ ਜੱਸੋਵਾਲ ਨੇ ਦੱਸਿਆ ਕਿ ਟਰੇਨਿੰਗ ਪ੍ਰਾਪਤ ਕਰਨ ਵਾਲਿਆਂ ਪਾਸ ਘੱਟੋ ਘੱਟ 7 ਜਾਂ ਇਸ ਤੋਂ ਵੱਧ ਦੁਧਾਰੂ ਪਸ਼ੁੂ ਹੋਣ ਜਾਂ ਫਿਰ ਹਾਈਟੈਕ ਡੈਅਰੀ ਫਾਰਮ ਬਣਾਇਆ ਜਾਵੇ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸ਼ਲਾਂ, ਨਸਲ ਸੁਧਾਰ ਲਈ ਨਸਲਕਸੀ, ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ, ਦੁਧਾਰੂ ਪਸ਼ੂਆਂ ਦੀਆਂ ਬਿਮਾਰੀਆਂ ਦੀ ਜਾਂਚ ਕਰਵਾਉਣਾ, ਸਾਫ ਦੁੱਧ ਪੈਦਾ ਕਰਨ ਲਈ ਜਾਣਕਾਰੀ ਦਿੱਤੀ ਜਾਵੇਗੀ। ਡੇਅਰੀ ਵਿਕਾਸ ਇੰਸਪੈਕਟਰ ਸੇਵਾ ਸਿੰਘ ਨੇ ਦੱਸਿਆ ਕਿ ਨੌਜਵਾਨ ਡੈਅਰੀ ਸਿਖਲਾਈ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਫਾਇਦਾ ਲੈ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ