Share on Facebook Share on Twitter Share on Google+ Share on Pinterest Share on Linkedin ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ ਡੇਅਰੀ ਕਿੱਤਾ ਸਿਖਲਾਈ ਦੇ ਦੂਜੇ ਬੈਚ ਦੀ ਇੰਟਰਵਿਊ 4 ਫਰਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਲ ’ਤੇ ਕਮਰਾ ਨੰਬਰ-434 ਵਿੱਚ ਹੋਵੇਗੀ ਇੰਟਰਵਿਊ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਸਰਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ ਮੁਫ਼ਤ ਡੇਅਰੀ ਕਿੱਤਾ ਸਿਖਲਾਈ ਦੇ ਦੂਜੇ ਬੈਚ ਲਈ ਇੰਟਰਵਿਊ 4 ਫਰਵਰੀ ਨੂੰ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਵੇਗੀ। ਇਹ ਸਿਖਲਾਈ 17 ਫਰਵਰੀ ਨੂੰ ਸ਼ੁਰੂ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਡਿਪਟੀ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਨੇ ਦੱਸਿਆ ਕਿ ਇਸ ਸਿਖਲਾਈ ਲਈ ਇੰਟਰਵਿਊ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਤੀਜੀ ਮੰਜ਼ਲ ’ਤੇ ਕਮਰਾ ਨੰਬਰ-434 ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਯੋਗ ਲਾਭਪਾਤਰੀ 5ਵੀਂ ਜਮਾਤ ਪਾਸ ਹੋਣੇ ਜ਼ਰੂਰੀ ਹਨ ਅਤੇ ਉਨ੍ਹਾਂ ਦੀ ਉਮਰ 18-50 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਸਿਖਲਾਈ ਤੋਂ ਬਾਅਦ ਹਰੇਕ ਸਿਖਿਆਰਥੀ ਨੂੰ 2 ਹਜ਼ਾਰ ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ। ਬਿਨੈ-ਪੱਤਰ ਪ੍ਰਕਿਰਿਆ ਲਈ ਚਾਹਵਾਨ ਉਮੀਦਵਾਰ 0172-2219276 ’ਤੇ ਵੀ ਸੰਪਰਕ ਕਰ ਸਕਦੇ ਹਨ ਜਾਂ ਆਪਣੀ ਅਰਜ਼ੀ ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਕਮਰਾ ਨੰਬਰ-434, ਤੀਜੀ ਮੰਜ਼ਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਮ੍ਹਾਂ ਕਰ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ