Share on Facebook Share on Twitter Share on Google+ Share on Pinterest Share on Linkedin ਨਸ਼ੇ ’ਚ ਟੱਲੀ ਕਾਂਗਰਸੀ ਆਗੂ ਦੇ ਪੁੱਤ ਨੇ ਦੋਸਤ ’ਤੇ ਕਿੱਤਾ ਜਾਨਲੇਵਾ ਹਮਲਾ, ਹਾਲਤ ਗੰਭੀਰ ਕਾਂਗਰਸੀ ਆਗੂ ਦੇ ਪੁੱਤ ਦੇ ਖ਼ਿਲਾਫ਼ ਇਰਾਦਾ-ਏ-ਕਤਲ ਤੇ ਅਸਲਾ ਐਕਟ ਤਹਿਤ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ: ਇੱਥੋਂ ਦੇ ਨਜ਼ਦੀਕੀ ਪਿੰਡ ਸਿਆਊ ਦੇ ਨੌਜਵਾਨ ਜਗਦੀਪ ਸਿੰਘ (22) ਨੂੰ ਨਸ਼ੇ ਵਿੱਚ ਟੱਲੀ ਉਸ ਦੇ ਦੋਸਤ ਨੇ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜਿਸ ਨੂੰ ਤੁਰੰਤ ਸੈਕਟਰ-32 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਸੋਹਾਣਾ ਪੁਲੀਸ ਨੇ ਕਾਂਗਰਸੀ ਆਗੂ ਤੇ ਬਲਾਕ ਸਮਿਤੀ ਦੇ ਮੈਂਬਰ ਗੁਰਦੀਪ ਸਿੰਘ ਦੇ ਸਪੁੱਤਰ ਦਵਿੰਦਰ ਸਿੰਘ ਉਰਫ਼ ਦਮਨੀ ਵਾਸੀ ਪਿੰਡ ਮਨੌਲੀ ਦੇ ਖ਼ਿਲਾਫ਼ ਧਾਰਾ 307 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਮੰਗਲਵਾਰ ਦੇਰ ਰਾਤ ਵਾਪਰੀ ਦੱਸੀ ਜਾ ਰਹੀ ਹੈ। ਪੁਲੀਸ ਕੇਸ ਨੂੰ ਦਬਾਉਣ ਦੇ ਚੱਕਰ ਵਿੱਚ ਸੀ ਕਿਉਂਕਿ ਮੁਲਜ਼ਮ ਹੁਕਮਰਾਨ ਪਾਰਟੀ ਦੇ ਆਗੂ ਦਾ ਬੇਟਾ ਹੈ। ਪ੍ਰੰਤੂ ਅੱਜ ਜਦੋਂ ਪਿੰਡ ਵਾਸੀ ਇਕੱਠੇ ਹੋ ਕੇ ਥਾਣੇ ਪਹੁੰਚੇ ਤਾਂ ਪੁਲੀਸ ਨੂੰ ਆਪਣੀ ਚੁੱਪੀ ਤੋੜ ਕੇ ਮੁਲਜ਼ਮ ਨੌਜਵਾਨ ਦੇ ਖ਼ਿਲਾਫ਼ ਕੇਸ ਦਰਜ ਕਰਨਾ ਪਿਆ। ਪੁਲੀਸ ਨੇ ਕਾਂਗਰਸੀ ਆਗੂ ਦੇ ਘਰ ’ਚੋਂ ਲਾਇਸੈਂਸੀ ਬੰਦੂਕ ਵੀ ਬਰਾਮਦ ਕਰ ਲਈ ਹੈ। ਪੀੜਤ ਨੌਜਵਾਨ ਦੇ ਪਿਤਾ ਮੋਹਨ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲਾਂ ਪੁਲੀਸ ਉਨ੍ਹਾਂ ਨੂੰ ਕੋਈ ਆਈ ਗਈ ਨਹੀਂ ਦੇ ਰਹੀ ਸੀ। ਉਨ੍ਹਾਂ: ਦੱਸਿਆ ਕਿ ਮੰਗਲਵਾਰ ਰਾਤ ਨੂੰ ਉਸ ਦਾ ਬੇਟਾ ਜਗਦੀਪ ਆਪਣੇ ਘਰੇ ਟੀਵੀ ’ਤੇ ਫਿਲਮ ਦੇਖ ਰਿਹਾ ਸੀ ਤਾਂ ਇਸ ਦੌਰਾਨ ਕਰੀਬ 10 ਕੁ ਵਜੇ ਦਮਨੀ ਉਨ੍ਹਾਂ ਦੇ ਘਰ ਆਇਆ ਅਤੇ ਜਗਦੀਪ ਨੂੰ ਬਾਹਰ ਆਉਣ ਲਈ ਕਿਹਾ ਪ੍ਰੰਤੂ ਦਮਨੀ ਨਸ਼ੇ ਵਿੱਚ ਟੱਲੀ ਸੀ ਅਤੇ ਉਹ ਕਹਿ ਰਿਹਾ ਸੀ ਕਿ ਉਹ ਉਸ ਨੂੰ ਗੋਲੀ ਮਾਰ ਦੇਵੇਗਾ। ਜਦੋਂ ਪੀੜਤ ਨੌਜਵਾਨ ਨੇ ਗੇਟ ਬੰਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦਮਨੀ ਨੇ ਕਿਹਾ ਕਿ ਉਹ ਮਜ਼ਾਕ ਕਰ ਰਿਹਾ ਹੈ। ਇਸ ਤੋਂ ਬਾਅਦ ਜਗਦੀਪ ਅਤੇ ਦਮਨੀ ਗੱਡੀ ਵਿੱਚ ਬੈਠ ਕੇ ਘਰ ਤੋਂ ਬਾਹਰ ਗਏ ਅਤੇ ਰਸਤੇ ਵਿੱਚ ਪੈਟਰੋਲ ਪੰਪ ਦੇ ਨੇੜੇ ਦਮਨੀ ਨੇ ਗੱਡੀ ਰੋਕੀ ਅਤੇ ਜਗਦੀਪ ਨਾਲ ਝਗੜਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਦਮਨੀ ਨੇ ਆਪਣੇ ਪਿਤਾ ਦੀ ਲਾਇਸੈਂਸੀ 12 ਬੋਰ ਦੀ ਦੋਲਾਨੀ ਨਾਲ ਪਹਿਲੀ ਗੋਲੀ ਜਗਦੀਪ ਦੀ ਪਿੱਠ ਵਿੱਚ ਮਾਰੀ ਅਤੇ ਦੂਜੀ ਗੋਲੀ ਜਗਦੀਪ ਦੀ ਛਾਤੀ ਵਿੱਚ ਠੋਕ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਬਾਅਦ ਹਿੰਮਤ ਕਰਕੇ ਜਗਦੀਪ ਨੇ ਆਪਣੇ ਭਰਾ ਗੁਰਵਿੰਦਰ ਸਿੰਘ ਨੂੰ ਫੋਨ ’ਤੇ ਸਮੁੱਚੇ ਘਟਨਾਕ੍ਰਮ ਬਾਰੇ ਦੱਸਿਆ ਅਤੇ ਪਰਿਵਾਰ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਜਗਦੀਪ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਧਰ, ਕਾਂਗਰਸੀ ਆਗੂ ਗੁਰਦੀਪ ਸਿੰਘ (ਮੁਲਜ਼ਮ ਨੌਜਵਾਨ ਦਾ ਪਿਤਾ) ਨੇ ਕਿਹਾ ਕਿ ਖਾਧੀ ਪੀਤੀ ਵਿੱਚ ਘਟਨਾ ਵਾਪਰੀ ਹੈ। ਉਸ ਦਾ ਬੇਟਾ ਦਮਨੀ ਅਤੇ ਪੀੜਤ ਨੌਜਵਾਨ ਚੰਗੇ ਦੋਸਤ ਸਨ ਅਤੇ ਇਕੱਠੇ ਖਾਂਦੇ ਪੀਂਦੇ ਸੀ ਅਤੇ ਸੌਂਦੇ ਵੀ ਇਕੱਠੇ ਸੀ। ਪਿਤਾ ਨੇ ਕਿਹਾ ਕਿ ਉਸ ਨੂੰ ਬਿਲਕੁਲ ਪਤਾ ਨਹੀਂ ਹੈ ਕਿ ਦਮਨੀ ਕਿਹੜੇ ਸਮੇਂ ਉਸ ਦੀ ਲਾਇਸੈਂਸੀ ਬੰਦੂਕ ਚੁੱਕ ਕੇ ਲੈ ਗਿਆ ਅਤੇ ਜਗਦੀਪ ਨੂੰ ਘਰੋਂ ਬਾਹਰ ਬੁਲਾ ਕੇ ਉਸ ’ਤੇ ਗਲੀਆਂ ਚਲਾਈਆਂ ਗਈਆਂ। ਜਦੋਂ ਕਾਂਗਰਸੀ ਆਗੂ ਨੂੰ ਘਟਨਾ ਦੇ ਕਾਰਨਾਂ ਬਾਰੇ ਪੁੱਛਿਆ ਤਾਂ ਉਸ ਦਾ ਕਹਿਣਾ ਸੀ ਕਿ ਉਸ ਨੂੰ ਕੋਈ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ’ਚ ਕਿਹੜੀ ਗੱਲੋਂ ਝਗੜਾ ਹੋਇਆ। ਦਮਨੀ ਬਾਰੇ ਪੁੱਛੇ ਜਾਣ ’ਤੇ ਪਿਤਾ ਨੇ ਕਿਹਾ ਕਿ ਕਿਸੇ ਰਿਸ਼ਤੇਦਾਰੀ ਵਿੱਚ ਗਿਆ ਹੋਵੇਗਾ। ਉਧਰ, ਸੂਤਰ ਦੱਸਦੇ ਹਨ ਕਿ ਮੁਲਜ਼ਮ ਨੌਜਵਾਨ ਦਮਨੀ ਨੂੰ ਅੱਜ ਰਾਜਪੁਰਾ ਨੇੜਲੇ ਪਿੰਡ ਨੈਣਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ? ਉਹ ਆਪਣੀ ਭੂਆ ਦੇ ਘਰ ਵਿੱਚ ਛੁਪਿਆ ਹੋਇਆ ਸੀ
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ