Nabazepunjab.com

ਕਾਰਗੋ ਹਵਾਈ ਸੇਵਾ ਵੀ ਸ਼ੁਰੂ ਹੋਣ ਨਾਲ ਮੁਹਾਲੀ ਦੇ ਨੌਜਵਾਨਾਂ ਲਈ ਨੌਕਰੀਆਂ ਦੇ ਨਵੇਂ ਰਾਹ ਖੁੱਲ੍ਹਣਗੇ: ਚੰਦੂਮਾਜਰਾ

ਮੁਹਾਲੀ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਚੰਦੂਮਾਜਰਾ ਨਾਲ ਮੀਟਿੰਗਾਂ ਕੀਤੀਆਂ, ਫੇਜ਼-7 ’ਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਇੱਥੋਂ ਦੇ ਫੇਜ਼-7 ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਹ ਪਿਛਲੇ 5 ਸਾਲਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਚੋਣ ਮੈਦਾਨ ਵਿੱਚ ਉੱਤਰੇ ਹਨ ਅਤੇ ਮੁਹਾਲੀ ਨਾਲ ਉਨ੍ਹਾਂ ਦਾ ਗੂੜਾ ਨਾਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ’ਤੇ ਜ਼ੋਰ ਪਾ ਕੇ ਉਨ੍ਹਾਂ ਮੁਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਹਵਾਈ ਉਡਾਣਾਂ ਸ਼ੁਰੂ ਕਰਵਾਈਆਂ ਅਤੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਸੇਵਾ ਸ਼ੁਰੂ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇੱਥੋਂ ਸਾਰੇ ਮੁਲਕਾਂ ਲਈ ਕਾਰਗੋ ਹਵਾਈ ਸੇਵਾ ਸ਼ੁਰੂ ਹੋਣ ਨਾਲ ਮੁਹਾਲੀ ਦੇ ਨੌਜਵਾਨਾਂ ਲਈ ਨੌਕਰੀਆਂ ਦੇ ਨਵੇਂ ਰਾਹ ਖੁੱਲ੍ਹਣਗੇ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਇਕੋ ਇਕ ਅਜਿਹਾ ਸ਼ਹਿਰ ਹੈ, ਜਿਥੇ ਸਭ ਤੋਂ ਵੱਧ ਮੁਲਾਜ਼ਮ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਭਲੀਭਾਂਤ ਜਾਣਦੇ ਹਨ ਕਿ ਜਦ ਵੀ ਪੰਜਾਬ ਵਿੱਚ ਜਾਂ ਕੇਂਦਰ ਵਿੱਚ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਸੱਤਾ ਵਿੱਚ ਆਈ ਹੈ ਤਾਂ ਹਮੇਸ਼ਾ ਮੁਲਾਜ਼ਮਾਂ ਦਾ ਭਲਾ ਹੋਇਆ ਹੈ ਅਤੇ ਵਿਕਾਸ ਨੂੰ ਤਰਜ਼ੀਹ ਦਿੱਤੀ ਗਈ ਹੈ।
ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਸਰਬਜੀਤ ਪਾਰਸ, ਕੁਲਦੀਪ ਸਿੰਘ, ਕੇ.ਐਸ. ਬਰਾੜ, ਰਾਜਵੰਤ ਸਿੰਘ, ਸੁਖਦੇਵ ਕਾਹਲੋਂ, ਅਰੁਣ ਸ਼ਰਮਾ, ਸੈਹਬੀ ਆਨੰਦ, ਐਮ.ਕੇ. ਭਟਨਾਗਰ, ਕਰਮਚੰਦ, ਗੁਲਜ਼ਾਰ ਸਿੰਘ, ਹਾਕਮ ਸਿੰਘ, ਐਡਵੋਕੇਟ ਏ.ਕੇ. ਘਈ, ਕੁਲਵੰਤ ਸਿੰਘ, ਪਰਮਜੀਤ ਕੌਰ, ਰੁਪਿੰਦਰ ਕੌਰ, ਬੀਬੀ ਸਿਮਰਨ ਕੌਰ ਅਤੇ ਬੀਬੀ ਭੁਪਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਚੰਦੂਮਾਜਰਾ ਨੇ ਸੈਕਟਰ-70 ਵਿੱਚ ਵੱਖ-ਵੱਖ ਐਸੋਸੀਏਸ਼ਨਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…