Share on Facebook Share on Twitter Share on Google+ Share on Pinterest Share on Linkedin ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ ਸੈਂਪਲਾਂ ਦੀ ਜਾਂਚ, 6 ਸੈਂਪਲਾਂ ’ਚ ਪਾਣੀ ਦੀ ਮਿਲਾਵਟ ਮਿਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਸ਼ੁਰੂ ਕੀਤੀ ਗਈ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦੇ ਬੈਨਰ ਹੇਠ ਇੱਥੋਂ ਦੇ ਸੈਕਟਰ-71 ਵਿੱਚ ਦੁੱਧ ਦੀ ਪਰਖ ਅਤੇ ਖਪਤਕਾਰ ਜਾਗਰੂਕਤਾ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਸਮਾਜ ਸੇਵੀ ਰਾਜਪਾਲ ਸਿੰਘ ਵਿਲਖੂ ਨੇ ਕੀਤਾ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਭਾਗ ਦੇ ਤਕਨੀਕੀ ਅਧਿਕਾਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਮੋਬਾਈਲ ਲੈਬਾਰਟਰੀ ਰਾਹੀਂ ਲੋਕਾਂ ਦੀ ਮੌਜੂਦਗੀ ਵਿੱਚ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ 41 ਸੈਂਪਲਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ ਛੇ ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਉਂਜ ਪਾਣੀ ਦੀ ਮਿਲਾਵਟ ਤੋਂ ਬਿਨਾਂ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਦਰਸ਼ਨ ਸਿੰਘ ਨੇ ਦੱਸਿਆ ਕਿ ਖਪਤਕਾਰਾਂ ਨੂੰ ਦੁੱਧ ਦੇ ਸੈਂਪਲਾਂ ਦੀ ਜਾਂਚ ਸਬੰਧੀ ਮੌਕੇ ’ਤੇ ਹੀ ਲਿਖਤੀ ਜਾਂਚ ਰਿਪੋਰਟ ਦਿੱਤੀ ਗਈ। ਡੇਅਰੀ ਟੈਕਨੋਲੋਜਿਸਟ ਨੇ ਦੱਸਿਆ ਕਿ ਜਨਤਕ ਥਾਵਾਂ ’ਤੇ ਜਾਗਰੂਕਤਾ ਅਤੇ ਦੁੱਧ ਦੀ ਪਰਖ ਕੈਂਪਾਂ ਤੋਂ ਇਲਾਵਾ ਹੁਣ ਸਾਰੇ ਵਿਭਾਗੀ ਦਫ਼ਤਰਾਂ ਵਿੱਚ ਵੀ ਦੁੱਧ ਦੀ ਜਾਂਚ ਮੁਫ਼ਤ ਕਰਵਾਈ ਜਾ ਸਕਦੀ ਹੈ। ਜੇਕਰ ਕੋਈ ਵਿਅਕਤੀ ਜਾਂ ਸੰਸਥਾ ਕਿਸੇ ਵੀ ਥਾਂ ਅਜਿਹਾ ਕੈਂਪ ਲਗਾਉਣਾ ਚਾਹੁੰਦੀ ਹੋਣ ਤਾਂ ਉਹ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਜਾਂ ਹੈਲਪਲਾਈਨ ਨੰਬਰ 0172-2219076 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਖਪਤਕਾਰਾਂ ਨੂੰ ਉਨ੍ਹਾਂ ਵੱਲੋਂ ਖ਼ਰੀਦੇ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਜਾਣਕਾਰੀ ਦੇਣਾ ਹੈ। ਇਸ ਮੌਕੇ ਗੁਰਕਮਲ ਸਿੰਘ, ਰਾਜ ਸਿੰਘ, ਰੀਤੂ ਕਾਲੜਾ, ਰਾਜਿੰਦਰ ਕੌਰ ਸਮੀਰਾ, ਕੁਲਵੰਤ ਕੌਰ, ਹਰਦੇਵ ਸਿੰਘ, ਸੰਜੀਵ ਕੁਮਾਰ, ਗੁਰਦੀਪ ਸਿੰਘ, ਆਰੀਅਨ, ਧੀਰਜ ਅਤੇ ਡਿੰਪਲ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ