Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਸ਼ਹਿਰ ਵਿੱਚ ਪੀਜੀ ਦੀ ਜਾਂਚ, ਕਿਰਾਏਦਾਰ ਨੌਜਵਾਨਾਂ ਦੇ ਪਿਛੋਕੜ ਤੇ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ: ਮੁਹਾਲੀ ਦੇ ਡੀਐਸਪੀ (ਸਿਟੀ-2) ਰਮਨਦੀਪ ਸਿੰਘ ਅਤੇ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਗੱਬਰ ਸਿੰਘ ਦੀ ਅਗਵਾਈ ਹੇਠ ਅੱਜ ਪੁਲੀਸ ਦੀ ਵਿਸ਼ੇਸ਼ ਟੀਮ ਵੱਲੋਂ ਪਿੰਡ ਕੁੰਭੜਾ ਪੀਜੀ ਸੈਂਟਰਾਂ ਦੀ ਅਚਨਚਜੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲੀਸ ਨੇ ਉਨ੍ਹਾਂ ਲੋਕਾਂ ਜਿਨ੍ਹਾਂ ਨੇ ਆਪਣੇ ਮਕਾਨ ਕਿਰਾਏ ’ਤੇ ਦਿੱਤੇ ਹੋਏ ਹਨ। ਜਿੱਥੇ ਇਕੱਲੇ ਨੌਜਵਾਨ ਹੀ ਰਹਿੰਦੇ ਹਨ, ਉਨ੍ਹਾਂ ਘਰਾਂ ਦੀ ਚੈਕਿੰਗ ਕੀਤੀ ਗਈ। ਨੌਜਵਾਨਾਂ ਦੇ ਪਿਛੋਕੜ ਅਤੇ ਉਨ੍ਹਾਂ ਦੇ ਵਾਹਨਾਂ ਦੇ ਦਸਤਾਵੇਜ਼ਾਂ ਆਦਿ ਦੀ ਜਾਂਚ ਕੀਤੀ ਗਈ। ਪੁਲੀਸ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਸ਼ੇਸ਼ ਚੈਕਿੰਗ ਮਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਪੁਲੀਸ ਵੱਲੋਂ ਪੀਜੀ ਅਤੇ ਹੋਰ ਕਿਰਾਏ ਦੇ ਮਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਪੁਲੀਸ ਦੇ ਰਿਕਾਰਡ ਵਿੱਚ ਮੌਜੂਦ ਸ਼ਰਾਰਤੀ ਅਨਸਰਾਂ ਅਤੇ ਹਿਸਟਰੀ ਸ਼ੀਟਰਾਂ ਦੇ ਟਿਕਾਣਿਆਂ ’ਤੇ ਵੀ ਛਾਪੇਮਾਰੀ ਕੀਤੀ ਗਈ ਅਤੇ ਉਨ੍ਹਾਂ ਦੇ ਘਰਾਂ ਦੀ ਜਾਂਚ ਕੀਤੀ ਗਈ। ਜਾਂਚ ਟੀਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਵਿੱਚ ਕਿਰਾਏਦਾਰ ਜਾਂ ਨੌਕਰ ਰੱਖਣ ਤੋਂ ਪਹਿਲਾਂ ਲੋਕਲ ਪੁਲੀਸ ਨੂੰ ਜ਼ਰੂਰ ਇਤਲਾਹ ਦੇਣ ਅਤੇ ਆਪਣੇ ਕਿਰਾਏਦਾਰਾਂ ਅਤੇ ਨੌਕਰਾਂ ਦੀ ਪੁਲੀਸ ਵੈਰਬੀਫਿਕੇਸ਼ਨ ਯਕੀਨੀ ਬਣਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ