Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ: ਸਥਾਨਕ ਫੇਜ਼ 3ਬੀ2 ਦੀ ਮਾਰਕੀਟ ਵਿਖੇ ਸਰਕਾਰੀ ਸਕੂਲ ਫੇਜ਼ 3ਬੀ1 ਦੇ ਬੱਚਿਆਂ ਵੱਲੋਂ ਇੰਡੀਅਨ ਕੌਂਸਲ ਸ਼ੋਸ਼ਲ ਵੈਲਫੇਅਰ ਆਰਗੇਨਾਈਜੇਸ਼ਨ ਦੀ ਅਗਵਾਈ ਵਿੱਚ ਰੈਲੀ ਕੱਢੀ ਗਈ। ਇਸ ਮੌਕੇ ਸਕੂਲੀ ਬੱਚਿਆਂ ਨੇ ਲੋਕਾਂ ਨੂੰ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਦਿਤਾ। ਇਸ ਮੌਕੇ ਗਲਬਾਤ ਕਰਦਿਆਂ ਆਰਗੇਨਾਈਜੇਸ਼ਨ ਦੀ ਸੈਕਟਰੀ ਸੁਰਜੀਤ ਕੌਰ ਨੇ ਦੱਸਿਆ ਕਿ ਦਿਵਾਲੀ ਦੇ ਮੌਕੇ ਹਰ ਸਾਲ ਹੀ ਲੋਕ ਵੱਡੀ ਗਿਣਤੀ ਵਿੱਚ ਪਟਾਕੇ ਚਲਾਉਂਦੇ ਹਨ ਜੋ ਕਿ ਗਲਤ ਰੁਝਾਨ ਹੈ। ਉਹਨਾਂ ਕਿਹਾ ਕਿ ਪਟਾਕਿਆਂ ਕਾਰਨ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ ਅਤੇ ਪੈਸੇ ਦਾ ਵੀ ਨੁਕਸਾਨ ਹੁੰਦਾ ਹੈ। ਇਸ ਲਈ ਗਰੀਬਾਂ ਦੇ ਬੱਚਿਆਂ ਨੂੰ ਤੋਹਫੇ ਦੇ ਕੇ ਦਿਵਾਲੀ ਮਨਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਵੀ ਪਟਾਕੇ ਨਾ ਚਲਾ ਕੇ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਇਹ ਬੱਚੇ ਹੋਰਨਾਂ ਲੋਕਾਂ ਨੂੰ ਵੀ ਪਟਾਕੇ ਨਾ ਚਲਾਉਣ ਅਤੇ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਦੇ ਰਹੇ ਹਨ। ਇਸ ਮੌਕੇ ਤੇਜਿੰਦਰ ਸਿੰਘ ਸਾਬਕਾ ਡੀਐਫਓ, ਸੁਰਿੰਦਰ ਸਿੰਘ, ਪ੍ਰਭਜੋਤ ਕੌਰ, ਪ੍ਰਵੀਨ ਕਮਲ ਅਤੇ ਸਕੂਲ ਦੇ ਅਧਿਆਪਕ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ