ਪੰਜਾਬੀ ਵਿੱਚ ਸਾਈਨ ਬੋਰਡ ਲਿਖਣ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਸ਼ਲਾਘਾਯੋਗ ਕਦਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਵਿੱਚ ਸਾਈਨ ਬੋਰਡ ਲਿਖਣ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਦਿੱਤਾ ਸੱਦਾ ਸ਼ਲਾਘਾਯੋਗ ਕਦਮ ਹੈ। ਅੱਜ ਇੱਥੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਸਟੇਟ ਐਵਾਰਡੀ ਫੂਲਰਾਜ ਸਿੰਘ, ਰੀਅਲ ਅਸਟੇਟ ਦੇ ਕਾਰੋਬਾਰੀ ਪਰਮਜੀਤ ਸਿੰਘ ਚੌਹਾਨ, ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 21 ਫਰਵਰੀ 2013 ਨੂੰ ਕੌਮਾਂਤਰੀ ਭਾਸ਼ਾ ਦਿਵਸ ਤੱਕ ਸਮੂਹ ਪੰਜਾਬੀਆਂ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ, ਵਪਾਰਕ ਅਤੇ ਵਿੱਦਿਅਕ ਅਦਾਰਿਆਂ ਦੇ ਬਾਹਰ ਬੋਰਡਾਂ ਉੱਤੇ ਸਭ ਤੋਂ ਉੱਪਰ ਪੰਜਾਬੀ ਲਿਖਣ ਦੀ ਅਪੀਲ ਕੀਤੀ ਹੈ।
ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੋਣ ਦੀ ਭਾਵਨਾ ਨੂੰ ਦਰਸਾਉਂਦੀ ਲੋਕ ਲਹਿਰ ਸ਼ੁਰੂ ਕਰਨ ਲਈ ਦੇਸ਼-ਵਿਦੇਸ਼ ਵਿੱਚ ਵੱਸਦੇ ਹਰ ਪੰਜਾਬੀ ਬੇਹੱਦ ਮਾਣ ਮਹਿਸੂਸ ਕਰ ਰਹੇ ਹਨ। ਪਰਮਜੀਤ ਸਿੰਘ ਚੌਹਾਨ ਅਤੇ ਕੁਲਦੀਪ ਸਿੰਘ ਸਮਾਣਾ ਨੇ ਕਿਹਾ ਕਿ ਹੁਣ ਹਰੇਕ ਪੰਜਾਬੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕੌਮਾਂਤਰੀ ਮਾਂ ਬੋਲੀ ਦਿਵਸ ਤੱਕ ਆਪੋ-ਆਪਣੇ ਅਦਾਰਿਆਂ ਦੇ ਸਾਈਨ ਬੋਰਡਾਂ ’ਤੇ ਪੰਜਾਬੀ ਲਿਖਣ ਨੂੰ ਤਰਜ਼ੀਹ ਦੇਣ।
ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਸਟੇਟ ਐਵਾਰਡੀ ਫੂਲਰਾਜ ਸਿੰਘ ਦੀ ਅਗਵਾਈ ਹੇਠ ਪੰਜਾਬੀ ਕਲਚਰਲ ਵੈਲਫੇਅਰ ਸੁਸਾਇਟੀ ਵੱਲੋਂ ਪਿਛਲੇ ਕਈ ਵਰ੍ਹਿਆਂ ਤੋਂ ਸੱਭਿਆਚਾਰਕ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਰਿਹਾ ਹੈ, ਜਿੱਥੇ ਪੰਜਾਬੀ ਅਤੇ ਸਮੁੱਚੀ ਪੰਜਾਬੀਅਤ ਨੂੰ ਸਮਰਪਿਤ ਕਲਾਕਾਰਾਂ ਨੂੰ ਪੰਜਾਬੀਅਤ ਦੇ ਬੋਲਬਾਲੇ ਲਈ ਅਤੇ ਪੰਜਾਬੀ ਭਾਸ਼ਾ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਦੇ ਲਈ ਉਪਰਾਲਾ ਸ਼ਲਾਘਾਯੋਗ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…