Share on Facebook Share on Twitter Share on Google+ Share on Pinterest Share on Linkedin ਸਾਰੀਆਂ ਬੁਰਾਈਆਂ ਵਿਰੁੱਧ ਅਵਾਜ਼ ਉਠਾਉਣ ਲਈ ਦੁਸਹਿਰਾ ਅਤੇ ਦੁਰਗਾ ਪੂਜਾ ਦੇ ਪ੍ਰਤੀਕਾਂ ‘ਤੇ ਚÎੱਲਣ ਦਾ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੱਦਾ ਦੁਰਗਾ ਦੀ ਭੂਮੀ ‘ਤੇ ਮਹਿਲਾ ਸ਼ਕਤੀ ਪ੍ਰਗਤੀ ਦੀ ਕੁੰਜੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 18 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰਾ ਅਤੇ ਦੁਰਗਾ ਪੂਜਾ ਤਿਉਹਾਰਾਂ ਦੇ ਸੰਦੇਸ਼ ਦੀ ਭਾਵਨਾ ਦੇ ਅਨੁਸਾਰ ਭਾਰਤੀ ਸਮਾਜ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਸਾਰੀਆਂ ਬੁਰਾਈਆਂ ਦੇ ਵਿਰੁੱਧ ਲੋਕਾਂ ਨੂੰ ਇੱਕਜੁੱਟ ਹੋ ਕੇ ਆਪਣੀ ਆਵਾਜ਼ ਉਠਾਉਣ ਦਾ ਸੱਦਾ ਦਿੱਤਾ ਹੈ। ਦੇਸ਼ ਭਰ ਵਿੱਚ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਦੁਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਮੌਕੇ ਲੋਕਾਂ ਨੂੰ ਆਪਣੀਆਂ ਸ਼ੁਭਇੱਛਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਮੌਜੂਦਾ ਸਿਆਸੀ, ਸੱਭਿਆਚਾਰਕ ਅਤੇ ਸਮਾਜਿਕ ਵਾਤਾਵਰਣ ਦੀਆਂ ਚੁਣੌਤੀਆਂ ਵਿੱਚ ਇਨ•ਾਂ ਤਿਉਹਾਰਾਂ ਦੀ ਲਗਾਤਾਰ ਪ੍ਰਾਸੰਗਿਕਤਾ ਬਣੇ ਰਹਿਣ ਦੀ ਮਹੱਤਤਾ ਦਾ ਜ਼ਿਕਰ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਵਰਤਮਾਨ ਸਮੇਂ ਦੇਸ਼ ਵੱਖ-ਵੱਖ ਚੁਣੌਤੀਆਂ ਦੇ ਚੌਰਾਹੇ ‘ਤੇ ਖੜ•ਾ ਹੈ। ਇਨ•ਾਂ ਸਥਿਤੀਆਂ ਵਿੱਚ ਸਭਨਾ ਲੋਕਾਂ ਨੂੰ ਇਨ•ਾਂ ਮਹੱਤਵਪੂਰਨ ਧਾਰਮਿਕ ਉਤਸਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਤਾਂ ਜੋ ਇੱਕਜੁੱਟ ਹੋ ਕੇ ਇਨ•ਾਂ ਸੱਮਸਿਆਂਵਾਂ ਵਿਰੁੱਧ ਲੜਾਈ ਕੀਤੀ ਜਾ ਸਕੇ। ” ਮੀ ਟੂ ਮੁਹਿੰਮ” ਦੇ ਹਵਾਲੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇਵੀ ਦੁਰਗਾ ਦੀ ਭੌਂ ‘ਤੇ ਪ੍ਰਵਾਨਯੋਗ ਨਹੀਂ ਹਨ ਜੋ ਕਿ ਭਾਰਤੀ ਔਰਤਾਂ ਅਤੇ ਮਹਿਲਾਤਵ ਦੀ ਸ਼ਕਤੀ ਦਾ ਪ੍ਰਤੀਕ ਹੈ। ਉਨ•ਾਂ ਕਿਹਾ ਕਿ ਦੁਰਗਾ ਪੂਜਾ ਦਾ ਤਿਉਹਾਰ ਸਾਨੂੰ ਇਸ ਸ਼ਕਤੀ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੰਦਾ ਹੈ। ਉਨ•ਾਂ ਕਿਹਾ ਕਿ ਮਹਿਲਾ ਸ਼ਕਤੀ ਦੇਸ਼ ਦੀ ਪ੍ਰਗਤੀ ਦੀ ਕੁੰਜੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰਾ ਅਤੇ ਦੁਰਗਾ ਪੂਜਾ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਜੋ ਕਿ ਭਾਰਤੀ ਵਿਸ਼ਵਾਸਾ ਅਤੇ ਭਾਵਨਾ ਦੇ ਕੇਂਦਰ ਵਿੱਚ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ