nabaz-e-punjab.com

ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ, ਨਸ਼ਿਆਂ ਤੇ ਭਰੂਣ ਹੱਤਿਆ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਏਡੀਸੀ ਮਾਨ ਵੱਲੋਂ ਰੈਜ਼ੀਡੈਂਟ ਵੈਲਫੇਅਰ ਕਮੇਟੀ ਦੀ ਟੈਲੀਫੋਨ ਡਾਇਰੈਕਟਰੀ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਸਮਾਜ ਸੇਵੀ ਸੰਸਥਾਵਾਂ ਨੂੰ ਲੋਕ ਭਲਾੲਂੀ ਕੰਮਾਂ ਦੇ ਨਾਲ ਨਾਲ ਵਾਤਾਵਰਨ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ, ਨਸ਼ਿਆਂ ਸਬੰਧੀ ਅਤੇ ਭਰੂਣ ਹੱਤਿਆ ਵਿਰੁੱਧ ਲਾਮਬੰਦ ਹੋ ਕੇ ਸਮਾਜ ਵਿੱਚ ਨਿਸ਼ਕਾਮ ਸੇਵਾ ਨਾਲ ਜੁੜ ਕੇ ਨਵੇ ਸਮਾਜ ਦੀ ਸਿਰਜਨਾ ਕਰਨੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਵੱਲੋਂ ਸਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਵੈਲਫੇਅਰ ਐਕਸ਼ਨ ਕਮੇਟੀ ਫੇਜ਼-6 (ਰਜਿ:) ਮੋਹਾਲੀ ਦੇ ਮਕਾਨ ਮਾਲਕਾਂ ਦੀ ਟੈਲੀਫੋਨ ਡਾਇਰੈਕਰੀ ਰਿਲੀਜ ਕਰਨ ਮੋਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਆਰੋੜਾ ਵੀ ਮੌਜੂਦ ਸਨ।
ਸ੍ਰੀ ਮਾਨ ਨੇ ਕਿਹਾ ਕਿ ਜਿਥੇ ਡਾਇਰੈਕਟਰੀ ਰਾਹੀਂ ਆਪਸ ਵਿੱਚ ਮੇਲ ਮਿਲਾਪ ਅਤੇ ਸੇਵਾ ਭਾਵ ਵਧੇਗਾ ਉਥੇ ਇਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ, ਗੈਰ ਸਰਕਾਰੀ ਸੰਸਥਾਵਾਂ, ਹਸਪਤਾਲਾਂ, ਸਕੂਲਾਂ ਅਤੇ ਹੋਰ ਅਦਾਰਿਆਂ ਬਾਰੇ ਦਿੱਤੀ ਜਾਣਕਾਰੀ ਆਮ ਲੋਕਾਂ ਲਈ ਲਾਹੇਵੰਦ ਹੋਵੇਗੀ। ਇਸ ਮੋਕੇ ਕਮੇਟੀ ਦੇ ਪ੍ਰਧਾਨ ਜਸਮੇਰ ਸਿੰਘ ਬਾਠ ਨੇ ਆਏ ਮਹਿਮਾਨਾ ਨੂੰ ਜੀ ਆਇਆ ਆਖਿਆ ਅਤੇ ਕਿਹਾ ਕਿ ਭਵਿੱਖ ਵਿੱਚ ਕਮੇਟੀ ਵੱਲੋਂ ਸਮਾਜ ਦੀ ਨਿਸ਼ਕਾਮ ਸੇਵਾ ਕਰਕੇ ਫੇਜ਼ 6 ਦੀ ਤਰੱਕੀ ਅਤੇ ਵਿਕਾਸ ਲਈ ਹੋਰ ਉਪਰਾਲੇ ਕੀਤੇ ਜਾਣਗੇ। ਕਮੇਟੀ ਦੇ ਪੈਟਰਨ ਸ੍ਰੀ ਬੀਂਐਸ ਪੁੂਨੀ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਨਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆ ਭਰੋਸਾ ਦਿੱਤਾ ਕਿ ਫੇਜ਼ 6 ਨੂੰ ਬਿਹਤਰੀਨ ਫੇਜ਼ ਬਣਾਉਣ ਲਈ ਨਿਸ਼ਕਾਮ ਸੇਵਾਵਾਂ ਵਿੱਚ ਕਿਸੇ ਤਰ੍ਹਾਂ ਦੀ ਕਮੀਂ ਨਹੀਂ ਤੱਡੀ ਜਾਵੇਗੀ।
ਪਾਰਕਾਂ ਨੂੰ ਵਿਸ਼ੇਸ਼ ਤੌਰ ’ਤੇ ਹਰਿਆਂ ਭਰਿਆ ਰੱਖਣ ਲਈ ਵੀ ਉਪਰਾਲ ਕੀਤੇ ਜਾਣਗੇ। ਇਸ ਮੌਕੇ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਅਤੇ ਨਾਰਾਇਣ ਸਿੰਘ ਸਿੱਧੂ ਦਾ ਮੁੱਖ ਮਹਿਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਮੈਂਬਰ ਸ੍ਰ: ਗੁਰਦੀਪ ਸਿੰਘ, ਜਸਪਾਲ ਸਿੰਘ ਸੰਧੂ, ਜੀ.ਐਸ ਮਜੀਠੀਆ, ਬੀ.ਆਰ. ਸ਼ਰਮਾ, ਮਨਮੋਹਨ ਸਿੰਘ ਦਾਊਂ, ਜੀ.ਐਸ. ਬੈਂਸ, ਮਨਜੀਤ ਸਿੰਘ ਭੱਲਾ, ਬਲਵਿੰਦਰ ਸਿੰਘ ਤੋਂ ਇਲਾਵਾ ਫੇਜ਼-6 ਦੇ ਨਿਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…