Share on Facebook Share on Twitter Share on Google+ Share on Pinterest Share on Linkedin ਡਾ. ਅੰਬੇਦਕਰ ਜੈਅੰਤੀ: ਦਲਿਤ ਵਰਗ ਦੇ ਲੋਕਾਂ ਨੂੰ ਆਪਣੇ ਹੱਕਾਂ ਤੇ ਅਧਿਕਾਰਾਂ ਲਈ ਇੱਕਜੁੱਟ ਹੋਣ ਦਾ ਸੱਦਾ ਰਵੀਦਾਸ ਭਵਨ ਮੁਹਾਲੀ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਡਾ. ਅੰਬੇਦਕਰ ਜੀ ਦਾ ਜਨਮ ਦਿਵਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ: ਸ੍ਰੀ ਗੁਰੂ ਰਵੀਦਾਸ ਨੌਜਵਾਨ ਸਭਾ ਪੰਜਾਬ ਵੱਲੋਂ ਪ੍ਰਧਾਨ ਜੇ.ਆਰ. ਕਾਹਲ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਦਕਰ ਜੀ ਦਾ 127ਵਾਂ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਇੱਥੋਂ ਦੇ ਫੇਜ਼-7 ਸਥਿਤ ਸ੍ਰੀ ਗੁਰੁੂ ਰਵੀਦਾਸ ਭਵਨ ਵਿੱਚ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਆਈਏਐਸ (ਸੇਵਾਮੁਕਤ) ਖ਼ੁਸ਼ੀ ਰਾਮ ਨੇ ਦਲਿਤ ਵਰਗ ਦੇ ਲੋਕਾਂ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਲਈ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਮਾਜ ਨੂੰ ਪੜ੍ਹੇ ਲਿਖੇ ਦਲਿਤਾਂ ਤੋਂ ਵੱਧ ਖ਼ਤਰਾ ਹੈ ਕਿਉਂਕਿ ਅਨਪੜ੍ਹਾਂ ਨੂੰ ਤਾਂ ਇੱਕ ਝੰਡੇ ਹੇਠ ਲਿਆਉਣਾ ਅਸਾਨ ਕੰਮ ਹੈ ਪ੍ਰੰਤੂ ਪੜ੍ਹ ਲਿਖ ਕੇ ਸ਼ਹਿਰਾਂ ਵਿੱਚ ਆ ਵਸੇ ਲੋਕ ਘਰਾਂ ’ਚੋਂ ਨਿਕਲਣ ਨੂੰ ਤਿਆਰ ਨਹੀਂ ਹਨ। ਪ੍ਰਿਥੀ ਰਾਜ ਕੁਮਾਰ ਨੇ ਕਿਹਾ ਕਿ ਦਲਿਤਾਂ ਲਈ ਕਾਂਗਰਸ ਅਤੇ ਭਾਜਪਾ ਇੱਕੋ ਜਿਹੀਆਂ ਪਾਰਟੀਆਂ ਹਨ। ਦੇਸ਼ ’ਤੇ ਹਕੂਮਤ ਕਰਨ ਵਾਲੀਆਂ ਇਨ੍ਹਾਂ ਪਾਰਟੀਆਂ ਨੇ ਦਲਿਤਾਂ ਦਾ ਵਿਕਾਸ ਕਰਨ ਦੀ ਥਾਂ ਉਨ੍ਹਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਹੀ ਇਸਤੇਮਾਲ ਕਰਦੇ ਆ ਰਹੇ ਹਨ। ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਦੇਸ਼ ਵਿੱਚ ਹਰ 15 ਮਿੰਟ ਬਾਅਦ ਇੱਕ ਦਲਿਤ ’ਤੇ ਅੱਤਿਆਚਾਰ ਹੋ ਰਿਹਾ ਹੈ। ਨਾ ਕੇਵਲ ਅੌਰਤਾਂ ਦੀਆਂ ਇੱਜ਼ਤਾਂ ਲੁੱਟੀਆਂ ਜਾ ਰਹੀਆਂ ਹਨ ਸਗੋਂ ਆਮ ਗਰੀਬ ਲੋਕਾਂ ਨੂੰ ਲੁੱਟਿਆਂ ਅਤੇ ਕੁੱਟਿਆ ਜਾ ਰਿਹਾ ਹੈ। ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਡਾ. ਅੰਬੇਦਕਰ ਨੂੰ ਦਲਿਤਾਂ ਦਾ ਮਸ਼ੀਹਾਂ ਦੱਸਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਰਚਨਾ ਕਰਨ ਤੋਂ ਇਲਾਵਾ ਡਾ. ਅੰਬੇਦਕਰ ਹਮੇਸ਼ਾ ਦਲਿਤਾਂ ਅਤੇ ਪਛੜੇ ਵਰਗਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਰਹੇ ਹਨ। ਅਖੀਰ ਵਿੱਚ ਸਭਾ ਦੇ ਜਨਰਲ ਸਕੱਤਰ ਪੀ.ਆਰ. ਮਾਨ ਦੇ ਸਾਰਿਆਂ ਦਾ ਧੰਨਵਾਦ ਕੀਤਾ। ਉਧਰ, ਭਾਜਪਾ ਮੰਡਲ-1 ਸ਼ਹਿਰੀ ਦੇ ਪ੍ਰਧਾਨ ਸੋਹਣ ਸਿੰਘ ਦੀ ਅਗਵਾਈ ਵਿੱਚ ਡਾ. ਬੀ.ਆਰ. ਅੰਬੇਦਕਰ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਅਤੇ ਓਮਾ ਕਾਂਤ ਤਿਵਾੜੀ ਅਤੇ ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਕੌਂਸਲਰ ਨੇ ਡਾ. ਅੰਬੇਦਕਰ ਦੇ ਜੀਵਨ ਬਾਰੇ ਚਾਣਨਾ ਪਾਇਆ। ਇਸ ਮੌਕੇ ਕੌਂਸਲਰ ਅਸ਼ੋਕ ਝਾਅ, ਕਿਰਨ ਗੁਪਤਾ, ਪਰਮਜੀਤ ਕੌਰ ਗਰੇਵਾਲ, ਰਜਿੰਦਰ ਕੌਰ ਸਤਿਆ, ਅਨਿਲ ਗੁਡੂ ਅਤੇ ਬੰਟੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ