ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਦਲ ਬਦਲੀ ਕਾਨੂੰਨ ਬਾਰੇ ਲਿਖੀ ਕਿਤਾਬ ‘ਐਂਟੀ ਡਿਫੈਕਸ਼ਨ ਲਾਅ’ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਨਵੰਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਸੀਨੀਅਰ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਦਲ ਬਦਲੀ ਕਾਨੂੰਨ ਸਬੰਧੀ ਲਿਖੀ ਕਿਤਾਬ (ਐਂਟੀ ਡਿਫੈਕਸ਼ਨ ਲਾਅ) ਜਾਰੀ ਕੀਤੀ। ਕਿਤਾਬ ਦੇ ਲੇਖਕ ਸੰਵਿਧਾਨਕ ਅਤੇ ਅਪਰਾਧਿਕ ਕਾਨੂੰਨ ਮਾਮਲਿਆ ਦੇ ਮਾਹਿਰ ਅਤੇ ਪੁਲਿਸ ਪ੍ਰਬੰਧਨ ਵਿੱਚ ਡਾਕਟਰੇਟ ਹਨ।
ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਰਤ ਵਿਚ ਸੰਵਿਧਾਨਕ ਲੋਕਤੰਤਰ ਦੇ ਸੰਦਰਭ ਵਿਚ ਦਲ ਬਦਲੀ ਕਾਨੂੰਨ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਉਨਢਾਂ ਲੇਖਕ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਕਿਤਾਬ ਰਾਜਨੀਤੀ ਸ਼ਾਸ਼ਤਰ ਅਤੇ ਸੰਵਿਧਾਨ ਨਾਲ ਸਬੰਧਤ ਕਾਨੂੰਨਾਂ ਦੇ ਖੇਤਰ ਵਿਚ ਜ਼ਿਕਰਯੋਗ ਸਾਹਿਤਕ ਵਾਧਾ ਸਿੱਧ ਹੋਵੇਗੀ। ਉਨਢਾਂ ਕਿਹਾ ਕਿ ਗੁੰਝਲਦਾਰ ਸੰਵਿਧਾਨਕ ਮੁੱਦਿਆ ’ਤੇ ਲਿਖਣਾ ਸੌਖਾ ਕੰਮ ਨਹੀਂ ਹੈ ਪਰ ਲੇਖਕ ਨੇ ਸੌਖੇ ਸ਼ਬਦਾਂ ਵਿਚ ਇਹ ਕਿਤਾਬ ਲਿਖ ਕੇ ਪ੍ਰਸੰਸਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਪਾਠਕਾਂ ਅਤੇ ਕਾਨੂੰਨ ਦੇਮਾਹਿਰਾਂ ਨੂੰ ਇਸ ਕਿਤਾਬ ਤੋਂ ਵਡਮੁੱਲੀ ਜਾਣਕਾਰੀ ਮਿਲੇਗੀ।
ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਤਾਬ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਲ ਬਦਲੀ ਕਾਨੂੰਨ ਪ੍ਰਤੀ ਆਮ ਲੋਕਾਂ ਦੇ ਮਨ ਵਿਚ ਕਈ ਗੁੰਝਲਾ ਅਤੇ ਧਾਰਨਾਵਾਂ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਵਿਦਿਆਰਥੀ ਹੁੰਦੇ ਹੋਏ ਮੇਰੀ ਕੋਸ਼ਿਸ਼ ਰਹੀ ਹੈ ਕਿ ਮੈਂ ਅਜਿਹੇ ਅੌਖੇ ਅਤੇ ਗੁੰਝਲਦਾਰ ਵਿਸ਼ਿਆਂ ਨੂੰ ਸੌਖੇ ਢੰਗ ਨਾਲ ਪੇਸ਼ ਕਰਾਂ। ਉਨ੍ਹਾਂ ਅੱਗੇ ਕਿਹਾ ਕਿ ਇਸ ਮਹੱਤਵਪੂਰਨ ਵਿਸ਼ੇ ਨੂੰ ਆਸਾਨ ਤਰੀਕੇ ਨਾਲ ਪੇਸ਼ ਕਰਨ ਦੀ ਉਨਢਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਤਾਬ ਦੇ ਵਿਸ਼ੇ ਨੂੰ ਹੋਰ ਸਪੱਸ਼ਟਕਰਨ ਦੇ ਮਕਸਦ ਨਾਲ ਲਾਭ ਵਾਲੇ ਅਹੁਦੇ (ਆਫਿਸ ਆਫ਼ ਪਰਾਫਿਟ) ਵਿਸ਼ੇ ਨੂੰ ਵੀ ਆਪਣੀ ਕਿਤਾਬ ਦਾ ਹਿੱਸਾ ਬਣਾਇਆ ਹੈ। ਇੱਥੇ ਇਹ ਦੱਸਣਯੋਗ ਹੈ ਕਿ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਪੀ.ਐੱਚ.ਡੀ. ਅਤੇ ਪੰਜਾਬ ਯੂਨੀਵਰਸਿਟੀ ਤੋਂ ਐੱਲ.ਐੱਲ.ਬੀ. ਕੀਤੀ ਹੋਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਸਾਧੂ ਸਿੰਘ ਧਰਮਸੋਤ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਡਾ. ਰਾਜ ਕੁਮਾਰ ਵੇਰਕਾ, ਸੁਰਿੰਦਰ ਡਾਬਰ, ਡਾ. ਧਰਮਬੀਰ ਅਗਨੀਹੋਤਰੀ, ਦਰਸ਼ਨ ਲਾਲ, ਸੁਨੀਲ ਦੱਤੀ, ਪ੍ਰੋ. ਬਲਜਿੰਦਰ ਕੌਰ, ਨਾਜਰ ਸਿੰਘ ਮਾਨਸ਼ਾਹੀਆ (ਸਾਰੇ ਵਿਧਾਇਕ) ਅਤੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …