ਆਈਪੀਐਸ ਦੀਆਂ ਖਿਡਾਰਨਾਂ ਨੇ ਇੰਟਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਮੱਲਾਂ ਮਾਰੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਨਵੰਬਰ:
ਸਥਾਨਕ ਸ਼ਹਿਰ ਦੇ ਪਪਰਾਲੀ ਰੋਡ ਤੇ ਸਥਿਤ ਇੰਟਰ ਨੈਸ਼ਨਲ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਬੀਤੇ ਦਿਨੀਂ ਹੁਸ਼ਿਆਰਪੁਰ ਵਿਖੇ ਹੋਏ ਬੈਡਮਿੰਟਨ ਟੁਰਨਮੈਂਟ ਦੇ 63 ਵੇਂ ਪੰਜਾਬ ਸਟੇਟ ਇੰਟਰ ਜ਼ਿਲਾ ਸਕੂਲ ਖੇਡਾਂ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕਰਦੇ ਹੋਏ ਇੰਟਰ ਨੈਸ਼ਨਲ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕਰਦੇ ਹੋਏ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਅਸ਼ੋਕ ਕੌਸ਼ਲ ਅਤੇ ਪ੍ਰਿੰਸੀਪਲ ਪੀ. ਸੈਂਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਸਮਾਪਤ ਹੋਏ ਬੈਡਮਿੰਟਨ ਟੁਰਨਮੈਂਟ ਦੇ 63 ਵੇਂ ਪੰਜਾਬ ਸਟੇਟ ਇੰਟਰ ਜ਼ਿਲਾ ਸਕੂਲ ਖੇਡਾਂ ਵਿੱਚ ਸਕੂਲ ਦੀਆਂ ਵਿਦਿਆਰਥਣਾ ਨੇ ਲਗਾਤਾਰ ਵਧੀਆ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਹ ਟੂਰਨਮੈਂਟ ਹੁਸ਼ਿਆਰਪੁਰ ਵਿੱਚ 6 ਤੋਂ 10 ਨਵੰਬਰ ਤੱਕ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀ ਲਗਾਤਾਰ ਵਧੀਆ ਪ੍ਰਦਰਸ਼ਨ ਕਰਦੇ ਆ ਰਹੇ ਹਨ। ਪਹਿਲਾਂ ਉਨ੍ਹਾਂ ਆਪਣੇ ਜ਼ਿਲ੍ਹੇ ਪੱਧਰ ਦੀਆਂ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਇਸ ਟੁਰਨਮੈਂਟ ਵਿੱਚ ਖੇਡਣ ਲਈ ਥਾਂ ਬਣਾਈ।
ਇਸ ਟੁਰਨਮੈਂਟ ਦੀ 17 ਸਾਲਾਂ ਤੋਂ ਘੱਟ ਉਮਰ ਵਰਗ ਦੀਆਂ ਲੜਕੀਆਂ ਵਿੱਚ ਤਮੰਨਾ ਰਾਣੀ ਅਤੇ ਕਲਪਨਾ ਰਾਣੀ ਨੇ ਦੂਜਾ ਤੇ 14 ਸਾਲਾਂ ਤੋਂ ਘੱਟ ਉਮਰ ਵਰਗ ਦੀਆਂ ਲੜਕੀਆਂ ਵਿੱਚ ਹਰਸ਼ਮਨ ਕੌਰ ਨੇ ਤੀਸਰਾ ਸਥਾਨ ਹਾਸਿਲ ਕਰਕੇ ਸੂਬੇ ਭਰ ਵਿੱਚ ਸਾਡੇ ਸਕੂਲ ਦੀ ਪਹਿਚਾਣ ਵਧਾਉਂਦੇ ਹੋਏ ਸਕੂਲ ਦੇ ਇਤਹਾਸ ਵਿੱਚ ਇੱਕ ਨਵਾਂ ਪੰਨਾ ਜੋੜ ਦਿੱਤਾ। ਉਨ੍ਹਾਂ ਇਸ ਟੁਰਨਮੈਂਟ ਵਿੱਚ ਵਧੀਆ ਤੇ ਉਤਸਾਹ ਭਰੇ ਪ੍ਰਦਰਸ਼ਨ ਲਈ ਖਿਡਾਰੀਆਂ ਅਤੇ ਉਨ੍ਹਾਂ ਦੇ ਸ਼ਰੀਰਕ ਸਿੱਖਿਆ ਅਧਿਆਪਕ ਤੇ ਕੋਚ ਨੂੰ ਬਹੁਤ ਬਹੁਤ ਵਧਾਈ ਦਿੰਦੇ ਹੋਏ ਖਿਡਾਰੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਨੇ ਜੇਤੁ ਖਿਡਾਰੀਆਂ ਨੂੰ ਵਧਾਈ ਦਿੱਤੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…