nabaz-e-punjab.com

ਇਰਾਕ ਕਾਂਡ: ਜੱਟ ਮਹਾਂ ਸਭਾ ਵੱਲੋਂ ਪੀੜਤ ਪਰਿਵਾਰਾਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਇਰਾਕ ਵਿੱਚ ਫੌਤ ਹੋਏ ਭਾਰਤੀਆਂ ਦੀ ਮੌਤ ’ਤੇ ਅਫਸੋਸ ਜ਼ਾਹਰ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਕਰੋੜ ਰੁਪਏ ਮੁਆਵਾਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਵੇਂ ਯਤਨ ਕਰਕੇ ਕੇਰਲਾ ਦੀਆਂ ਨਰਸਾਂ ਨੂੰ ਬਚਾਇਆ ਗਿਆ ਸੀ ਤਾਂ ਫਿਰ ਸਰਕਾਰ ਅਤੇ ਇਰਾਕ ਵਿੱਚ ਭਾਰਤੀ ਰਾਜਦੂਤ ਅਜਿਹੇ ਉਪਰਾਲੇ ਕਿਉਂ ਨਹੀਂ ਕਰ ਸਕੀ। ਜਿਸ ਨਾਲ 39 ਭਾਰਤੀ ਨੌਜਵਾਨਾਂ ਦੀ ਜਾਨ ਬਚ ਸਕਦੀ ਸੀ। ਉਨ੍ਹਾਂ ਕਿਹਾ ਕਿ ਕਈ ਸਾਲ ਪਹਿਲਾਂ ਇਰਾਕ ਵਿੱਚ ਅਗਵਾ ਕੀਤੇ 39 ਭਾਰਤੀਆਂ ਬਾਰੇ ਪਿਛਲੇ ਦਿਨੀਂ ਹੀ ਪਤਾ ਚੱਲਿਆ ਹੈ ਕਿ ਉਹ ਸਾਰੇ ਆਈਐਸਆਈ ਵੱਲੋਂ ਮੌਤ ਦੇ ਘਾਟ ਉਤਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਪੀੜਤ ਪਰਿਵਾਰ ਡੂੰਘੇ ਸਦਮੇ ਵਿੱਚ ਹਨ। ਉਨ੍ਹਾਂ ਕਿਹਾ ਕਿ ਇਹ ਭਾਰਤੀ ਨੌਜਵਾਨ ਇਰਾਕ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਗਏ ਸਨ ਪਰ ਕਮਾਈ ਦੀ ਥਾਂ ਉਨ੍ਹਾਂ ਦੇ ਮਾਰੇ ਜਾਣ ਦੀ ਖ਼ਬਰ ਆਈ।
ਸ੍ਰੀ ਬਡਹੇੜੀ ਨੇ ਕਿਹਾ ਕਿ ਸਰਕਾਰ ਝੂਠੇ ਬਿਆਨ ਦਿੰਦੀ ਰਹੀ ਹੈ ਜਦੋਂ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਰਾਜ ਮੰਤਰੀ ਵੀ.ਕੇ. ਸਿੰਘ ਸਦਨ ਵਿੱਚ ਬੇਤੁਕੀ ਬਿਆਨਬਾਜ਼ੀ ਕਰਕੇ ਤਾੜੀਆਂ ਮਰਵਾਉਣ ਤੱਕ ਹੀ ਸੀਮਤ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਇਨ੍ਹਾਂ ਮੰਤਰੀਆਂ ਅਤੇ ਇਰਾਕ ਵਿੱਚ ਭਾਰਤੀ ਰਾਜਦੂਤ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰਨ ਅਤੇ ਫੌਤ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1-1 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਤੁਰੰਤ ਐਲਾਨ ਕਰਨ। ਭਵਿੱਖ ਵਿੱਚ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਦੁਬਾਰਾ ਅਜਿਹੀ ਘਟਨਾ ਨਾ ਵਾਪਰੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…