ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 3 ਮਈ ਤੋਂ 13 ਮਈ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 3 ਮਈ
ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 05 ਮਈ ਤੋਂ 13 ਮਈ 2017 ਤੱਕ ਰੋਪੜ ਹੈਡ ਵਰਕਸ ’ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਟ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਨਹਿਰ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਲਾਹੌਰ ਬ੍ਰਾਂਚ, ਸਭਰਾਓ ਬ੍ਰਾਂਚ, ਕਸੂਰ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…