Share on Facebook Share on Twitter Share on Google+ Share on Pinterest Share on Linkedin ਈਸ਼ਰਪ੍ਰੀਤ ਸਿੱਧੂ ਨੂੰ ਐਨਐਸਯੂਆਈ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਥਾਪਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ: ਵਿਦਿਆਰਥੀ ਜਥੇਬੰਦੀ ਐਨਐਸਯੂਆਈ ਦੇ ਸੂਬਾ ਪ੍ਰਧਾਨ ਅਕਸ਼ੈ ਸ਼ਰਮਾ ਵੱਲੋਂ ਵਿਦਿਆਰਥੀ ਆਗੂ ਈਸ਼ਰਪ੍ਰੀਤ ਸਿੰਘ ਸਿੱਧੂ ਨੂੰ ਜਥੇਬੰਦੀ ਦੀ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਕਸ਼ੈ ਸ਼ਰਮਾ ਨੇ ਸ੍ਰੀ ਸਿੱਧੂ ਨੂੰ ਨਿਯੁਕਤੀ ਪੱਤਰ ਦਿੰਦਿਆਂ ਆਸ ਜਾਹਰ ਕੀਤੀ ਕਿ ਸ੍ਰੀ ਸਿੱਧੂ ਜਿਲ੍ਹੇ ਵਿੱਚ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨਗੇ। ਇਸ ਮੌਕੇ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਅਕਸ਼ੈ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਵਿਦਿਆਰਥੀ ਆਗੂ ਗੁਰਿੰਦਰ ਸਿੰਘ ਖਟੜਾ, ਮਨਦੀਪ ਸਿੰਘ ਬਠਲਾਣਾ, ਮਾਨਵੀਰ ਸਿੰਘ ਮਿਨਹਾਸ, ਅਰਸ਼ ਗਿੱਲ, ਹਰਸ਼ ਸ਼ਰਮਾ, ਗੁਰਵਿੰਦਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ