Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਮੇਅਰ ਵਜੋਂ ਕਰਵਾਏ ਵਿਕਾਸ ਦੇ ਮੁੱਦੇ ’ਤੇ ਲੋਕਾਂ ਦੀ ਕਚਹਿਰੀ ’ਚ ਜਾਵਾਂਗਾ: ਕੁਲਵੰਤ ਸਿੰਘ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਕੀਤਾ ਚੋਣ ਪ੍ਰਚਾਰ ਤੇਜ਼, ਘਰ-ਘਰ ਚੋਣ ਪ੍ਰਚਾਰ ਲਈ ਟੀਮਾਂ ਦੇ ਗਠਨ ’ਤੇ ਜ਼ੋਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ: ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲੜਨ ਲਈ ਹੌਸਲੇ ਬੁਲੰਦ ਹਨ ਅਤੇ ਬਤੌਰ ਮੇਅਰ ਸ਼ਹਿਰ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਮੁੱਦੇ ’ਤੇ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗਾ। ਇਹ ਗੱਲ ਮੁਹਾਲੀ ਤੋਂ ਆਪ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਨੇੜਲੇ ਪਿੰਡ ਰਾਏਪੁਰ ਕਲਾਂ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਆਪ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਤੋਂ ਸਪੱਸ਼ਟ ਹੈ ਕਿ ਸੂਬੇ ਦੇ ਲੋਕ ਹੁਣ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਤਿੰਨੇ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਅੱਕ ਤੇ ਥੱਕ ਚੁੱਕੇ ਹਨ ਅਤੇ ਹੁਣ ‘ਆਪ’ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇਣਾ ਚਾਹੁੰਦੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਆਪ ਵਲੰਟੀਅਰਾਂ ਨੇ ਮੁਹਾਲੀ ਹਲਕੇ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ ਅਤੇ ਕੋਵਿਡ ਪ੍ਰੋਟੋਕਾਲ ਅਤੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਇੰਨਬਿੰਨ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਰੋਡਸ਼ੋਅ ਅਤੇ ਪਦਯਾਤਰਾ ਜਾਂ ਵੱਡੀਆਂ ਰੈਲੀਆਂ ਕਰਨ ’ਤੇ 15 ਜਨਵਰੀ ਤੱਕ ਲਗਾਈ ਗਈ ਰੋਕ ਦੇ ਮੱਦੇਨਜ਼ਰ ‘ਆਪ’ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਸਰਗਰਮ ਵਲੰਟੀਅਰਾਂ ਅਤੇ ਸਮਰਥਕਾਂ ਦੀਆਂ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਅੱਜ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਪਿੰਡ ਸ਼ਾਮਪੁਰ, ਮੋਟੇਮਾਜਰਾ, ਦਾਊਂ, ਸੈਕਟਰ-82, ਫੇਜ਼-7 ਸਮੇਤ ਹੋਰਨਾਂ ਥਾਵਾਂ ’ਤੇ ਨੁੱਕੜ ਮੀਟਿੰਗਾਂ ਕੀਤੀਆਂ। ਇਸ ਮੌਕੇ ਆਪ ਦੀ ਜ਼ਿਲ੍ਹਾ ਜਨਰਲ ਸਕੱਤਰ ਪ੍ਰਭਜੋਤ ਕੌਰ, ਸਰਬਜੀਤ ਸਿੰਘ ਪੰਧੇਰ, ਆਜ਼ਾਦ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਕੌਰ, ਸਰਬਜੀਤ ਸਿੰਘ ਸਮਾਣਾ, ਰਾਜਬੀਰ ਕੌਰ ਗਿੱਲ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਫੂਲਰਾਜ ਸਿੰਘ, ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਗੁਰਮੀਤ ਸਿੰਘ, ਲਖਮੀਰ ਸਿੰਘ, ਦਲਵਿੰਦਰ ਸਿੰਘ ਸੈਣੀ, ਅਕਵਿੰਦਰ ਸਿੰਘ ਗੋਸਲ, ਗੁਰਮੇਲ ਸਿੰਘ ਸਿੱਧੂ, ਹਰਬਿੰਦਰ ਸਿੰਘ ਸੈਣੀ, ਬਲਰਾਜ ਸਿੰਘ ਗਿੱਲ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ ਸਮੇਤ ਹੋਰ ਵੀ ਬਹੁਤ ਲੋਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ