Share on Facebook Share on Twitter Share on Google+ Share on Pinterest Share on Linkedin ਪੱਤਰਕਾਰ ’ਤੇ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਪੱਤਰਕਾਰਾਂ ਦਾ ਵਫ਼ਦ ਐਸਐਸਪੀ ਨੂੰ ਮਿਲਿਆ ਮੁਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ ਦੀ ਪ੍ਰਧਾਨਗੀ ਹੋਈ ਜ਼ਰੂਰੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ: ਮੁਹਾਲੀ ਪ੍ਰੈੱਸ ਕਲੱਬ ਦੀ ਇਕ ਬਹੁਤ ਹੀ ਜ਼ਰੂਰੀ ਮੀਟਿੰਗ ਅੱਜ ਪ੍ਰਧਾਨ ਗੁਰਜੀਤ ਸਿੰਘ ਬਿੱਲਾ ਦੀ ਪ੍ਰਧਾਨਗੀ ਹੋਈ। ਮੀਟਿੰਗ ਵਿੱਚ ਕਲੱਬ ਦੇ ਜਨਰਲ ਸਕੱਤਰ ਹਰਬੰਸ ਬਾਗੜੀ, ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿਆਮੀਆਂ ਅਤੇ ਸੁਖਦੇਵ ਸਿੰਘ ਪਟਵਾਰੀ (ਸਾਬਕਾ ਅਕਾਲੀ ਕੌਂਸਲਰ) ਵੱਲੋਂ ਦੱਸਿਆ ਕਿ ਬੀਤੇ ਦਿਨ ਰੋਜ਼ਾਨਾ ਪਹਿਰੇਦਾਰ ਦੇ ਪੱਤਰਕਾਰ ਮੇਜਰ ਸਿੰਘ ਨੂੰ ਫੇਜ਼ 4 ਦੇ ਗੁਰਦੂਆਰਾ ਸਾਹਿਬ ਵਿੱੱਖੇ ਹੋ ਰਹੀ ਦੋ ਗਰੁੱਪਾਂ ਦੀ ਬਹਿਸ ਬਾਜੀ ਦੀ ਵੀਡੀਓ ਬਣਾਉਂਦੇ ਹੋਏ ਮੁਹਾਲੀ ਪੁਲੀਸ ਥਾਣਾ 1 ਦੇ ਦੋ ਪੁਲੀਸ ਕਰਮਚਾਰੀ ਏਐਸਆਈ ਓਮ ਪ੍ਰਕਾਸ਼ ਸਿੰਘ ਅਤੇ ਏਐਸਆਈ ਅਮਰ ਨਾਥ ਵੱਲੋਂ ਮੇਜਰ ਸਿੰਘ ਨੂੰ ਰੋਕਿਆ ਗਿਆ। ਇਸ ਦੌਰਾਨ ਪੁਲੀਸ ਕਰਮਚਾਰੀ ਉਥੋਂ ਗ੍ਰਿਫ਼ਤਾਰ ਕੀਤੇ ਇਕ ਵਿਅਕਤੀ ਨੂੰ ਲੈ ਕੇ ਜਾ ਰਹੀ ਸੀ ਤਾਂ ਮੇਜਰ ਸਿੰਘ ਨੇ ਪੁਲੀਸ ਤੋਂ ਇਸ ਵਾਰੇ ਪੁਛਣਾ ਚਾਹੀਆ ਅਤੇ ਅਪਣੀ ਜਾਣਕਾਰੀ ਵੀ ਦਿੱਤੀ ਕਿ ਉਹ ਇਕ ਪੱਤਰਕਾਰ ਹੈ ਤੇ ਅਪਣੀ ਡਿਊਟੀ ਨਿਭਾ ਰਿਹਾ ਹੈ। ਪੁਲੀਸ ਕਰਮਚਾਰੀਆਂ ਨੇ ਉਸ ਦਾ ਮੋਬਾਈਲ ਖੋਹ ਲਿਆ ਤੇ ਜਬਰੀ ਘੜੀਸ ਕੇ ਗੱਡੀ ਵਿੱਚ ਅਗਵਾ ਕਰਕੇ ਪੁਲੀਸ ਸਟੇੇਸ਼ਨ ਮੁਹਾਲੀ ਲੈ ਆਏ। ਦੋਵੇਂ ਪੁਲੀਸ ਕਰਮਚਾਰੀਆਂ ਨੇ ਮੇਜਰ ਸਿੰਘ ਨੂੰ ਥਾਣੇ ਦੇ ਬਾਹਰ ਪਾਰਕਿੰਗ ਵਿੱਚ ਹੀ ਜਾਨਵਰਾਂ ਵਾਂਗ ਕੁੱਟਣਾ ਸ਼ੁਰੂ ਕਰ ਦਿੱਤਾ ਗਿਆ। ਪੱਤਰਕਾਰ ਮੇਜਰ ਸਿੰਘ ਨਾਲ ਪੁਲੀਸ ਵੱਲੋਂ ਕੀਤੀ ਗਈ ਘਟੀਆ ਹਰਕਤ, ਜ਼ਬਰਦਸਤ ਮਾਰ ਕੁਟਾਈ ਅਤੇ ਉਸ ਦੇ ਧਾਰਮਿਕ ਕਕਾਰਾਂ ਦੀ ਬੇਅਦਬੀ ਕੀਤੀ ਗਈ ਤੇ ਉਸ ਦੀ ਦਸਤਾਰ ਵੀ ਲਾਹ ਦਿਤੀ ਗਈ। ਬਾਹਰ ਰੌਲਾ ਸੁਣ ਕੇ ਥਾਣੇ ਦੇ ਇੰਚਾਰਜ ਮਨਫੂਲ ਸਿੰਘ ਬਾਹਰ ਅਏ ਅਤੇ ਮੇਜਰ ਸਿੰਘ ਨੂੰ ਪਛਾਣ ਕੇ ਪੁਲੀਸ ਦੇ ਕਬਜ਼ੇ ’ਚੋਂ ਛੁਡਵਾਇਆ ਗਿਆ ਤੇ ਪੁਲੀਸ ਕਰਮਚਾਰੀਆਂ ਨੂੰ ਬੁਰਾ ਭਲਾ ਵੀ ਕਿਹਾ ਗਿਆ। ਉਨ੍ਹਾਂ ਨੂੰ ਘਰ ਜਾਣ ਲਈ ਕਿਹਾ ਗਿਆ ਪਰ ਮੇਜਰ ਸਿੰਘ ਦੇ ਸਰੀਰ ਵਿੱਚ ਹੋ ਰਹੀਆਂ ਦਰਦਾ ਕਾਰਨ ਉਹ ਅਪਣੇ ਇਕ ਸਾਥੀ ਰਾਹੀਂ ਸਿਵਲ ਹਸਪਤਾਲ ਵਿੱਚ ਦਾਖ਼ਲ ਹੋ ਗਿਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮੀਟਿੰਗ ਵਿੱਚ ਵੱਖ-ਵੱਖ ਅਖ਼ਬਾਰਾਂ ਦੇ ਪੱਤਰਕਾਰਾਂ ਅਤੇ ਟੀਵੀ ਮੀਡੀਆ ਕਰਮੀਆਂ ਨੇ ਵਿਚਾਰ ਪੇਸ਼ ਕੀਤੇ ਗਏ। ਇਸ ਉਪਰੰਤ ਕਲੱਬ ਦੇ ਵਫ਼ਦ ਨੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸਮੂਹ ਪੱਤਰਕਾਰਾਂ ਨੇ ਐਸਐਸਪੀ ਤੋਂ ਮੰਗ ਕੀਤੀ ਕਿ ਜਿਨ੍ਹਾਂ ਪੁਲੀਸ ਮੁਲਾਜ਼ਮਾਂ ਨੇ ਪੱਤਰਕਾਰ ਮੇਜਰ ਸਿੰਘ ਨਾਲ ਬਦਸਲੂਕੀ ਕੀਤੀ ਹੈ ਉਨ੍ਹਾਂ ਦੇ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਜਾਵੇ। ਐੱਸਐੱਸਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਵਿੱਚ ਕੋਈ ਇਤਰਾਜ਼ ਨਹੀਂ ਹੈ ਕਿਉਂਕਿ ਪੁਲੀਸ ਆਪਣੇ ਮੁਲਾਜ਼ਮਾਂ ਦਾ ਬਿਲਕੁਲ ਵੀ ਬਚਾਅ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ। ਇਸ ਕਰਕੇ ਉਨ੍ਹਾਂ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਐਸਪੀ ਸਿਟੀ ਹਰਵਿੰਦਰ ਸਿੰਘ ਵਿਰਕ ਨੂੰ ਸੌਂਪੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ