nabaz-e-punjab.com

ਬਿਆਸ ਦਰਿਆ ਵਿੱਚ ਸੀਰਾ ਰਲਣ ਦਾ ਮਾਮਲਾ: ਵਾਤਾਵਰਣ ਮੰਤਰੀ ਓਪੀ ਸੋਨੀ ਵੱਲੋਂ ਐਕਸੀਅਨ ਤੇ ਐਸਡੀਓ ਮੁਅੱਤਲ

ਵਾਤਾਵਰਣ ਅਧਿਕਾਰੀਆਂ ਨੂੰ ਆਪਣੇ ਅਧੀਨ ਆਉਦੇ ਖੇਤਰਾਂ ਵਿੱਚ ਨਿਯਮਿਤ ਚੈਕਿੰਗ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 25 ਮਈ:
ਪੰਜਾਬ ਦੇ ਵਾਤਾਵਰਣ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ’ਚ ਸਖ਼ਤ ਕਦਮ ਚੁੱਕਦਿਆਂ ਵਾਤਾਵਰਣ ਵਿਭਾਗ ਦੇ ਖੇਤਰੀ ਦਫ਼ਤਰ ਬਟਾਲਾ ਵਿਖੇ ਤਾਇਨਾਤ ਐਕਸੀਅਨ ਕੁਲਦੀਪ ਸਿੰਘ ਅਤੇ ਐਸ.ਡੀ.ਓ. ਅੰਮ੍ਰਿਤਪਾਲ ਸਿੰਘ ਚਾਹਲ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ’ਚ ਮੁਅੱਤਲ ਕਰ ਦਿੱਤਾ ਹੈ। ਸ੍ਰੀ ਸੋਨੀ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਅਧਿਕਾਰੀਆਂ ਨੇ ਆਪਣੇ ਅਧੀਨ ਆਉਂਦੇ ਕੀੜੀ ਅਫ਼ਗਾਨਾ ਦਾ ਖੇਤਰ ਦੀ ਸਹੀ ਨਿਗਰਾਨੀ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਵਲੋਂ ਸਮੇਂ ਸਮੇਂ ’ਤੇ ਕੀਤੀ ਜਾਣ ਵਾਲੀ ਚੈਕਿੰਗ ਵਿੱਚ ਕੁਤਾਹੀ ਵਰਤੀ ਗਈ, ਜਿਸ ਕਾਰਨ ਬਿਆਸ ਦਰਿਆ ਵਿੱਚ ਸੀਰਾ ਰਲਣ ਦੀ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੁਤਾਹੀ ਕਾਰਨ ਜਲ ਅਤੇ ਜਲ ਜੀਵਨ ਨੂੰ ਵੱਡੇ ਪੱਧਰ ਤੇ ਨੁਕਸਾਨ ਪਹੁੰਚਿਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।
ਸ੍ਰੀ ਸੋਨੀ ਨੇ ਵਾਤਾਵਰਣ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਦੇ ਖੇਤਰਾਂ ਵਿੱਚ ਨਿਯਮਿਤ ਚੈਕਿੰਗ ਕਰਨੀ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਨਅਤੀ ਅਦਾਰਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ। ਸ੍ਰੀ ਸੋਨੀ ਨੇ ਸੂਬੇ ਵਿੱਚ ਚੱਲ ਰਹੇ ਸਮੂਹ ਹੋਰਨਾਂ ਉਦਯੋਗਿਕ ਇਕਾਈਆਂ ਦੇ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਯੂਨਿਟਾਂ ਵਿਚਲੀਆਂ ਊਣਤਾਈਆਂ ਨੂੰ ਵਾਤਾਵਰਣ ਵਿਭਾਗ ਦੇ ਨਿਯਮਾਂ ਮੁਤਾਬਕ ਸਹੀ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਨਅਤ ਨੂੰ ਉਦਯੋਗਿਕ ਰਹਿੰਦ ਖੂੰਹਦ ਦਰਿਆਵਾਂ ਅਤੇ ਨਾਲਿਆਂ ਵਿੱਚ ਸੁੱਟਣ ਨਹੀਂ ਦਿੱਤਾ ਜਾਵੇਗਾ ਅਤੇ ਅਜਿਹੀ ਕਾਰਵਾਈ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਉਦਯੋਗ ਪੱਖੀ ਹੈ ਪਰ ਕਿਸੇ ਵੀ ਉਦਯੋਗ ਨੂੰ ਜਾਂ ਵਿਅਕਤੀ ਵਿਸ਼ੇਸ਼ ਨੂੰ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੀ ਅਗਿਆ ਨਹੀਂ ਦਿੱਤੀ ਜਾ ਸਕਦੀ। ਵਾਤਾਵਰਣ ਮੰਤਰੀ ਨੇ ਸੂਬਾ ਸਰਕਾਰ ਨੇ ਪੰਜਾਬ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦਿਸ਼ਾ ਵਿੱਚ ਵਾਤਾਵਰਣ ਵਿਭਾਗ ਅਤੇ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…