Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਵਿਕਾਸ ਕਾਰਜਾਂ ਦੇ ਟੈਂਡਰ ਨਾ ਖੋਲ੍ਹੇ ਜਾਣ ਦਾ ਮਾਮਲਾ ਮੁੜ ਭਖਿਆ ਅਕਾਲੀ ਦਲ ਤੇ ਭਾਜਪਾ ਦੇ ਕੌਂਸਲਰਾਂ ਦਾ ਸਾਂਝਾ ਵਫ਼ਦ ਮੁਹਾਲੀ ਨਿਗਮ ਦੇ ਕਮਿਸ਼ਨਰ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ: ਮੁਹਾਲੀ ਦੇ ਵਿਕਾਸ ਕਾਰਜਾਂ ਅਤੇ ਵੱਖ-ਵੱਖ ਵਾਰਡਾਂ ਦੇ ਪਾਰਕਾਂ ਵਿੱਚ ਓਪਨ ਜਿਮ ਲਗਾਉਣ ਲਈ ਮੁਹਾਲੀ ਨਗਰ ਨਿਗਮ ਵੱਲੋਂ ਜਾਰੀ ਕੀਤੇ ਗਏ ਟੈਂਡਰ ਖੋਲ੍ਹੇ ਨਾ ਜਾਣ ਕਾਰਨ ਇਹ ਕੰਮ ਵਿਚਾਲੇ ਹੀ ਰੁਕੇ ਹੋਏ ਹਨ। ਇਸ ਸਬੰਧੀ ਨਗਰ ਨਿਗਮ ਦੀ ਕਾਬਜ਼ ਧਿਰ (ਅਕਾਲੀ ਦਲ ਤੇ ਭਾਜਪਾ) ਦੇ ਕੌਂਸਲਰਾਂ ਦੇ ਸਾਂਝੇ ਵਫ਼ਦ ਨੇ ਅੱਜ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਨਾਲ ਮੁਲਾਕਾਤ ਕਰਕੇ ਸੋਮਵਾਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਕਾਸ ਕੰਮਾਂ ਦੇ ਟੈਂਡਰ ਸੋਮਵਾਰ (20 ਜਨਵਰੀ) ਤੱਕ ਨਾ ਖੋਲ੍ਹੇ ਗਏ ਤਾਂ ਉਹ ਨਗਰ ਨਿਗਮ ਦਫ਼ਤਰ ਦੇ ਬਾਹਰ ਖ਼ਿਲਾਫ਼ ਧਰਨਾ ਦੇਣ ਲਈ ਮਜਬੂਰ ਹੋਣਗੇ। ਦੂਜੇ ਪਾਸੇ ਕਮਿਸ਼ਨਰ ਕਮਲ ਗਰਗ ਦਾ ਕਹਿਣਾ ਹੈ ਕਿ ਇਨ੍ਹਾਂ ਕੰਮਾਂ ਲਈ ਲੋੜੀਂਦੇ ਫੰਡਾਂ ਲਈ ਪਿਛਲੀ ਮੀਟਿੰਗ ਵਿੱਚ ਬਜਟ ਨੂੰ ਤਰਕਸੰਗਤ ਬਣਾਉਣ ਦਾ ਮਤਾ ਪਾਸ ਕਰਕੇ ਪੰਜਾਬ ਸਰਕਾਰ ਦੀ ਪ੍ਰਵਾਨਗੀ ਲਈ ਭੇਜਿਆ ਗਿਆ ਹੈ ਅਤੇ ਸਰਕਾਰ ਦੀ ਹਰੀ ਝੰਡੀ ਮਿਲਣ ’ਤੇ ਸਬੰਧਤ ਵਿਕਾਸ ਕੰਮਾਂ ਦੇ ਟੈਂਡਰ ਖੋਲ੍ਹ ਦਿੱਤੇ ਜਾਣਗੇ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਆਰਪੀ ਸ਼ਰਮਾ, ਸਤਵੀਰ ਸਿੰਘ ਧਨੋਆ, ਹਰਪਾਲ ਸਿੰਘ ਚੰਨਾ, ਕਮਲਜੀਤ ਕੌਰ, ਉਪਿੰਦਰਪ੍ਰੀਤ ਕੌਰ ਗਿੱਲ, ਰਜਨੀ ਗੋਇਲ, ਰਜਿੰਦਰ ਕੌਰ ਕੁੰਭੜਾ, ਸੁਰਿੰਦਰ ਸਿੰਘ ਰੋਡਾ, ਪਰਮਿੰਦਰ ਸਿੰਘ ਤਸਿੰਬਲੀ, ਜਸਬੀਰ ਕੌਰ ਅਤਲੀ ਅਤੇ ਪਰਮਜੀਤ ਸਿੰਘ ਕਾਹਲੋਂ ਨੇ ਕਮਿਸ਼ਨਰ ਨੂੰ ਮਿਲ ਕੇ ਮੰਗ ਕੀਤੀ ਕਿ ਵਿਕਾਸ ਕੰਮਾਂ ਦੇ ਟੈਂਡਰ ਤੁਰੰਤ ਖੋਲ੍ਹੇ ਜਾਣ। ਉਨ੍ਹਾਂ ਅਧਿਕਾਰੀ ਨੂੰ ਦਿੱਤੇ ਮੰਗ ਪੱਤਰ ਵਿੱਚ ਲਿਖਿਆ ਹੈ ਕਿ ਪਿਛਲੇ ਸਾਲ 10 ਅਕਤੂਬਰ ਨੂੰ ਪਾਸ ਕੀਤੇ ਗਏ ਤਖਮੀਨਿਆਂ ਦੇ ਟੈਂਡਰ ਨਗਰ ਨਿਗਮ ਵੱਲੋਂ ਬੀਤੀ 11 ਅਤੇ 14 ਨਵੰਬਰ ਨੂੰ ਖੋਲ੍ਹੇ ਜਾਣੇ ਸਨ ਪਰ ਸਿਆਸੀ ਪ੍ਰਭਾਵ ਕਾਰਨ ਇਹ ਟੈਂਡਰ ਅਜੇ ਤੱਕ ਨਹੀਂ ਖੋਲ੍ਹੇ ਗਏ। ਮੇਅਰ ਧੜੇ ਦੇ ਇਨ੍ਹਾਂ ਕੌਂਸਲਰਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਅਜਿਹਾ ਕਦੇ ਨਹੀਂ ਹੋਇਆ ਹੈ ਕਿ ਟੈਂਡਰ ਕਾਲ ਕਰਨ ਉਪਰੰਤ ਖੋਲ੍ਹੇ ਨਾ ਗਏ ਹੋਣ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਇਨ੍ਹਾਂ ਟੈਂਡਰਾਂ ਨੂੰ ਬਿਨਾਂ ਕਿਸੇ ਕਾਰਨ ਰੋਕਿਆ ਜਾ ਰਿਹਾ ਹੈ। ਜਿਸ ਕਾਰਨ ਨਿਗਮ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸੋਮਵਾਰ ਤੱਕ ਇਹ ਟੈਂਡਰ ਨਾ ਖੋਲ੍ਹੇ ਗਏ ਤਾਂ ਕਾਬਜ਼ ਧਿਰ ਦੇ ਸਾਰੇ ਕੌਂਸਲਰ ਬੁੱਧਵਾਰ ਨੂੰ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦੇਣ ਲਈ ਮਜਬੂਰ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ