Nabaz-e-punjab.com

ਪੰਜਾਬ ਵਿੱਚ ਲਗਾਤਾਰ ਵੱਧ ਰਿਹਾ ਹੈ ਅਮੀਰਾਂ ਤੇ ਗਰੀਬਾਂ ਵਿੱਚ ਪਾੜਾ ਗੰਭੀਰ ਚਿੰਤਾ ਦਾ ਵਿਸ਼ਾ: ਬੱਬੀ ਬਾਦਲ

ਯੂਥ ਅਕਾਲੀ ਆਗੂ ਨੇ ਭਾਰਤੀ ਵਾਲਮੀਕ ਧਰਮ ਸਮਾਜ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਅਜੋਕੇ ਸਮੇਂ ਅਮੀਰਾਂ ਅਤੇ ਗਰੀਬਾਂ ਵਿੱਚ ਲਗਾਤਾਰ ਵੱਧ ਰਿਹਾ ਪਾੜਾ ਬਹੁਤ ਹੀ ਗੰਭੀਰ ਚਿੰਤਾ ਵਿਸ਼ਾ ਹੈ, ਭਾਵੇਂ ਸੜਕਾਂ ’ਤੇ 10 ਸਾਲ ਦੇ ਮੁਕਾਬਲੇ ਅੱਜ ਵਧੀਆਂ ਤੇ ਮਹਿੰਗੀਆਂ ਕਾਰਾਂ ਅਤੇ ਵਿਦੇਸ਼ੀ ਵਾਹਨ ਦੌੜਦੇ ਨਜ਼ਰ ਆਉਂਦੇ ਹਨ ਪਰ ਉਨ੍ਹਾਂ ਵੱਲ ਸ਼ਾਇਦ ਕਿਸੇ ਦੀ ਕੋਈ ਨਜ਼ਰ ਨਹੀਂ ਜਾਂਦੀ ਜੋ ਸਕੂਟਰ, ਮੋਟਰ ਸਾਈਕਲਾਂ ਤੋਂ ਪੈਦਲ ਚੱਲਣ ਲਈ ਮਜਬੂਰ ਹੋ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਭਾਰਤੀ ਵਾਲਮੀਕ ਧਰਮ ਸਮਾਜ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਲਿਤ ਵਰਗ ਨੂੰ ਵਰਤਮਾਨ ਸਮੇਂ ਦੇ ਹਾਣ ਦਾ ਬਣਾਉਣ ਲਈ ਹਾਲੇ ਵੱਡੇ ਪੱਧਰ ’ਤੇ ਉਪਰਾਲੇ ਕਰਨ ਦੀ ਲੋੜ ਹੈ।
ਸ੍ਰੀ ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਆਮ ਪਰਿਵਾਰਾਂ ਲਈ ਸਮੇਂ ਦੀਆਂ ਸਰਕਾਰਾਂ ਕੋਲ ਕੋਈ ਯੋਜਨਾਵਾਂ ਹੀ ਨਹੀਂ ਹਨ। ਜਿਸ ਨਾਲ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪੜ੍ਹੇ ਲਿਖੇ ਨੌਜਵਾਨ ਲੜਕੇ ਲੜਕੀਆਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਵੀ ਨਹੀਂ ਮਿਲ ਰਿਹਾ ਹੈ ਜਦੋਂਕਿ ਚੋਣਾਂ ਵਿੱਚ ਘਰ ਘਰ ਨੌਕਰੀਆਂ ਦੇਣ ਦਾ ਝੂਠਾ ਲਾਰਾ ਲਗਾ ਕੇ ਕੈਪਟਨ ਸਰਕਾਰ ਸੱਤਾ ’ਤੇ ਕਾਬਜ ਹੋਈ ਹੈ। ਉਨ੍ਹਾਂ ਭਾਰਤੀ ਵਾਲਮੀਕ ਧਰਮ ਸਮਾਜ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਆਗੂਆਂ ਨੂੰ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਦਾ ਭਰੋਸਾ ਦਿਵਾਇਆ।
ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਪ੍ਰਧਾਨ ਐਸ.ਕੇ. ਹੰਸ, ਕਿਰਨ ਬੈਂਸ, ਟੋਨੀ ਸੁਨਾਮ, ਬਲਵਿੰਦਰ ਕਲਿਆਣ, ਰਾਜੀਵ ਕਲਿਆਣ, ਬੰਤ ਸਿੰਘ, ਇਕਬਾਲ ਸਿੰਘ, ਕੁਲਵਿੰਦਰ ਸਿੰਘ, ਹਰਪਾਲ ਸਿੰਘ, ਲਖਵਿੰਦਰ ਸਿੰਘ, ਪ੍ਰੀਤਮ ਸਿੰਘ, ਰਾਜਵਿੰਦਰ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਸੁਖਪ੍ਰੀਤ ਸਿੰਘ, ਬਚਿੱਤਰ ਸਿੰਘ, ਰਘਵੀਰ ਸਿੰਘ, ਜਸਵੰਤ ਸਿੰਘ, ਮਨਪ੍ਰੀਤ ਸਿੰਘ, ਪ੍ਰੇਮ ਸਿੰਘ, ਹਰਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…