Share on Facebook Share on Twitter Share on Google+ Share on Pinterest Share on Linkedin ਫੇਜ਼-3ਬੀ2 ਮਾਰਕੀਟ ਦੇ ਦੁਕਾਨਦਾਰਾਂ ਦੇ ਮਸਲੇ ਹੱਲ ਕੀਤੇ ਜਾਣ: ਜੇ ਪੀ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ: ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫੇਜ਼-3ਬੀ2 ਦੀ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸ੍ਰੀ ਜੇ ਪੀ ਸਿੰਘ ਨੇ ਕਿਹਾ ਕਿ ਇਸ ਮਾਰਕੀਟ ਦੀ ਪਾਰਕਿੰਗ ਵਿੱਚ ਅਜੇ ਤੱਕ ਵਾਹਨਾਂ ਦੀ ਪਾਰਕਿੰਗ ਲਈ ਲਾਈਨਾਂ ਤੱਕ ਨਹੀਂ ਲਗਾਈਆਂ ਗਈਆਂ, ਜਿਸ ਕਾਰਨ ਇਸ ਮਾਰਕੀਟ ਵਿੱਚ ਆਉਣ ਵਾਲੇ ਲੋਕ ਆਪਣੀ ਮਰਜੀ ਨਾਲ ਹੀ ਆਪਣੇ ਵਾਹਨਾਂ ਨੂੰ ਖੜਾ ਕਰ ਦਿੰਦੇ ਹਨ, ਜਿਸ ਕਾਰਨ ਕਈ ਵਾਰ ਜਾਮ ਵਰਗੀ ਸਥਿਤੀ ਬਣ ਜਾਂਦੀ ਹੈ ਅਤੇ ਲੋਕਾਂ ਦੀ ਆਪਸ ਵਿਚ ਲੜਾਈ ਵੀ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਮਾਰਕੀਟ ਦੀਆਂ ਸੜਕਾਂ ਵਿਚ ਖੱਡੇ ਪਏ ਹੋਏ ਹਨ। ਫੁੱਟਪਾਥ ਟੁੱਟੇ ਪਏ ਹਨ ਅਤੇ ਰੇਲਿੰਗ ਟੁੱਟੀ ਪਈ ਹੈ, ਜਿਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਤੋੱ ਇਲਾਵਾ ਇਸ ਮਾਰਕੀਟ ਵਿੱਚ ਵੱਡੀ ਗਿਣਤੀ ਵਿੱਚ ਨਾਜਾਇਜ ਰੇਹੜੀਆਂ ਤੇ ਫੜੀਆਂ ਲੱਗ ਗਈਆਂ ਹਨ, ਜਿਸ ਕਰਕੇ ਇਹ ਸ਼ੋਅਰੂਮਾਂ ਦੀ ਮਾਰਕੀਟ ਦੀ ਥਾਂ ਰੇਹੜੀ ਮਾਰਕੀਟ ਵਧੇਰੇ ਲੱਗਦੀ ਹੈ। ਇਹਨਾਂ ਰੇਹੜੀਆਂ ਵਾਲਿਆਂ ਕਰਕੇ ਸ਼ੋਅਰੂਮਾਂ ਵਾਲਿਆਂ ਦਾ ਕੰਮ ਫੇਲ ਹੋ ਗਿਆ ਹੈ। ਪਹਿਲਾਂ ਨੋਟਬੰਦੀ ਅਤੇ ਫਿਰ ਜੀ ਐਸ ਟੀ ਨੇ ਦੁਕਾਨਦਾਰਾਂ ਦਾ ਕੰਮ ਤਬਾਹ ਕਰ ਦਿੱਤਾ ਹੁਣ ਇਹਨਾਂ ਰੇਹੜੀ ਫੜੀ ਵਾਲਿਆਂ ਕਾਰਨ ਦੁਕਾਨਦਾਰਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਇਸ ਮਾਰਕੀਟ ਵਿਚੋੱ ਰੇਹੜੀ ਫੜੀ ਵਾਲਿਆਂ ਵੱਲੋਂ ਕੀਤੇ ਗਏ ਨਜਾਇਜ ਕਬਜੇ ਹਟਾਏ ਜਾਣ, ਪਾਰਕਿੰਗ ਵਿਚ ਲਾਈਨਾਂ ਲਗਾਈਆਂ ਜਾਣ, ਰੇਲਿੰਗ ਨਵੀਂ ਲਗਾਈ ਜਾਵੇ, ਗਲਤ ਤਰੀਕੇ ਨਾਲ ਖੜੇ ਵਾਹਨਾਂ ਦੇ ਚਲਾਨ ਕੀਤੇ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ