Nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੀਂ ਐਕਰੀਡਿਟੇਸ਼ਨ ਲੈਣ/ਰੀਨਿਊ ਕਰਵਾਉਣ ਲਈ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਅਕਾਦਮਿਕ ਸਾਲ 2021-22 ਲਈ ਪੰਜਾਬ ਓਪਨ ਸਕੂਲ ਦੀਆਂ ਦਸਵੀਂ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਦਾਖ਼ਲਿਆਂ ਲਈ ਸਰਕਾਰੀ, ਮਾਨਤਾ ਪ੍ਰਾਪਤ ਅਤੇ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਤੋਂ ਨਵੀਂ ਐਕਰੀਡਿਟੇਸ਼ਨ ਲੈਣ/ਰੀਨਿਊ ਕਰਵਾਉਣ ਸਬੰਧੀ ਆਨਲਾਈਨ ਪ੍ਰਤੀ-ਬੇਨਤੀਆਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਮਾਨਤਾ ਪ੍ਰਾਪਤ ਅਤੇ ਐਫ਼ੀਲੀਏਟਿਡ ਸਕੂਲਾਂ ਤੋਂ ਦਸਵੀਂ ਲਈ ਨਵੀਂ ਐਕਰੀਡਿਟੇਸ਼ਨ ਲੈਣ ਦੀ ਫੀਸ 3 ਹਜ਼ਾਰ ਰੁਪਏ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀ ਲਈ 4 ਹਜ਼ਾਰ ਰੁਪਏ ਪ੍ਰਤੀ ਗਰੁੱਪ ਹੋਵੇਗੀ। ਐਕਰੀਡਿਟੇਸ਼ਨ ਰੀਨਿਊਅਲ ਲਈ ਦਸਵੀਂ ਅਤੇ ਸੀਨੀਅਰ ਸੈਕੰਡਰੀ ਲਈ ਫੀਸ 1500 ਰੁਪਏ ਪ੍ਰਤੀ ਗਰੁੱਪ ਹੋਵੇਗੀ।
ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇੰਜ ਸਰਕਾਰੀ ਸਕੂਲਾਂ ਲਈ ਨਵੀਂ ਐਕਰੀਡਿਟੇਸ਼ਨ ਲੈਣ ਦੀ ਫੀਸ ਦਸਵੀਂ ਸ਼੍ਰੇਣੀ ਲਈ 1500 ਰੁਪਏ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀ ਦੇ ਸਾਰੇ ਗਰੁੱਪਾਂ ਲਈ 1500 ਰੁਪਏ ਤੈਅ ਕੀਤੀ ਗਈ ਹੈ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਲਈ ਐਕਰੀਡਿਟੇਸ਼ਨ ਰਿਨਿਊਅਲ ਫੀਸ ਦਸਵੀਂ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਲਈ ਫੀਸ ਪ੍ਰਤੀ ਸ਼੍ਰੇਣੀ 500 ਰੁਪਏ ਨਿਰਧਾਰਿਤ ਕੀਤੀ ਗਈ ਹੈ।
ਨਵੀਂ ਐਕਰੀਡਿਟੇਸ਼ਨ ਲੈਣ/ਰੀਨਿਊ ਕਰਵਾਉਣ ਲਈ ਬਿਨਾਂ ਲੇਟ ਫੀਸ ਫਾਰਮ ਭਰਨ ਦੀ ਆਖਰੀ ਮਿਤੀ 30 ਜਨਵਰੀ ਤੈਅ ਕੀਤੀ ਗਈ ਹੈ। 1000 ਰੁਪਏ ਲੇਟ ਫੀਸ ਨਾਲ ਫਾਰਮ 15 ਫਰਵਰੀ ਅਤੇ 2000 ਰੁਪਏ ਲੇਟ ਫੀਸ ਨਾਲ ਫਾਰਮ ਭਰਨ ਦੀ ਆਖ਼ਰੀ ਮਿਤੀ 3 ਮਾਰਚ ਹੋਵੇਗੀ। 5 ਹਜ਼ਾਰ ਰੁਪਏ ਲੇਟ ਫੀਸ ਨਾਲ ਫਾਰਮ ਭਰਨ ਦੀ ਆਖ਼ਰੀ ਮਿਤੀ 18 ਮਾਰਚ 10 ਹਜ਼ਾਰ ਰੁਪਏ ਲੇਟ ਫੀਸ ਨਾਲ ਫਾਰਮ ਭਰਨ ਦੀ ਆਖ਼ਰੀ ਮਿਤੀ 2 ਅਪਰੈਲ ਅਤੇ 20 ਹਜ਼ਾਰ ਰੁਪਏ ਲੇਟ ਫੀਸ ਨਾਲ ਫਾਰਮ ਭਰਨ ਦੀ ਆਖ਼ਰੀ ਮਿਤੀ 17 ਅਪਰੈਲ ਹੋਵੇਗੀ। ਅੰਤ ਵਿੱਚ 30 ਹਜ਼ਾਰ ਰੁਪਏ ਲੇਟ ਫੀਸ ਨਾਲ 3 ਮਈ ਤੱਕ ਫਾਰਮ ਭਰੇ ਜਾ ਸਕਦੇ ਹਨ। ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਨੂੰ ਐਕਰੀਡਿਟੇਸ਼ਨ ਫੀਸ ਤੋਂ ਛੋਟ ਦਿੱਤੀ ਗਈ ਹੈ।
ਉਪ ਸਕੱਤਰ ਅਕਾਦਮਿਕ ਅਤੇ ਵਿੱਦਿਅਕ ਯੋਜਨਾ ਵੱਲੋਂ ਸਬੰਧਤ ਸੰਸਥਾਵਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਆਨਲਾਈਨ ਐਕਰੀਡਿਟੇਸ਼ਨ ਅਪਲਾਈ ਕਰਨ ਉਪਰੰਤ ਆਨਲਾਈਨ ਫਾਰਮ ਦੀ ਹਾਰਡ ਕਾਪੀ ਉੱਪ ਸਕੱਤਰ (ਅਕਾਦਮਿਕ), ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਂ ’ਤੇ ਭੇਜੀ ਜਾਵੇ। ਨਵੀਂ ਐਕਰੀਡਿਟੇਸ਼ਨ ਲੈਣ/ਰੀਨਿਊ ਲਈ ਆਨ-ਲਾਈਨ ਅਪਲਾਈ ਕਰਨ ਸਬੰਧੀ ਫਾਰਮ ਸਕੂਲਾਂ ਦੀ ਲੌਗ-ਇਨ ਆਈਡੀ ’ਤੇ ਓਪਨ ਸਕੂਲ ਪੋਰਟਲ ਉੱਤੇ ਉਪਲਬਧ ਹਨ।

Load More Related Articles
Load More By Nabaz-e-Punjab
Load More In Education and Board

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…