Nabaz-e-punjab.com

ਕਿਸਾਨ ਆਗੂਆਂ ਨੂੰ ਲੁੱਕ-ਆਉਟ ਨੋਟਿਸ ਜਾਰੀ ਕਰਨਾ ਕੇਂਦਰ ਸਰਕਾਰ ਦੀ ਦੂਜੀ ਵੱਡੀ ਗਲਤੀ: ਸ਼ਰਮਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਸਾਨ ਆਗੂਆਂ ਨੂੰ ਲੁੱਕ-ਆਉਟ ਨੋਟਿਸ ਜਾਰੀ ਕਰਨ ’ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਹ ਦੂਜੀ ਵੱਡੀ ਗਲਤੀ ਹੈ। ਇਸ ਸਬੰਧੀ ਅੱਜ ਇੱਥੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਕਾਰਨ ਪੂਰੇ ਦੇਸ਼ ਦੇ ਲੋਕਾਂ ਵਿੱਚ ਭਾਰੀ ਗੁੱਸਾ ਤੇ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਬਹੁਤ ਹੀ ਘੱਟ ਜ਼ਮੀਨਾਂ ਦੇ ਮਾਲਕ ਇਹ ਕਿਸਾਨ ਆਗੂ ਨੀਰਵ ਮੋਦੀ, ਵਿਜੈ ਮਾਲਿਆ, ਮਹੇਲੁ ਚੌਕਸੀ ਵਾਂਗੂ ਦੇਸ਼ ਨੂੰ ਅਰਬਾਂ ਰੁਪਏ ਦਾ ਚੂਨਾ ਲਗਾ ਕੇ ਨਹੀਂ ਭੱਜੇ, ਬਲਕਿ ਲੋਕਤਾਂਤਰਿਕ ਤਰੀਕੇ ਨਾਲ ਸੰਘਰਸ਼ ਕਰਕੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਤਰੀਕੇ ਨਾਲ ਆਪਣਾ ਅੰਦੋਲਨ ਚਲਾ ਰਹੇ ਹਨ ਤੇ ਬੀਤੇ ਦਿਨ ਲਾਲ ਕਿਲੇ ਉੱਤੇ ਜੋ ਵੀ ਬਦਕਿਸਮਤੀ ਪੂਰਨ ਘਟਨਾਵਾਂ ਵਾਪਰੀਆਂ ਉਸ ਲਈ ਸਿੱਧੇ ਤੌਰ ’ਤੇ ਕੇਂਦਰ ਦੀ ਮੋਦੀ ਸਰਕਾਰ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਪ੍ਰਧਾਨ ਮੰਤਰੀ ਲਾਲ ਬਾਹੁਦਰ ਸ਼ਾਸਤਰੀ ਤੋਂ ਪ੍ਰੇਰਣਾ ਲੈਣ ਕਿਉਂਕਿ ਸਵ. ਸ਼ਾਸਤਰੀ ਜੀ ਨੇ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕਰਦੇ ਹੋਏ ਹਫਤੇ ਵਿਚ ਇਕ ਦਿਨ ਦੀ ਰੋਟੀ ਛੱਡੀ ਸੀ ਅਤੇ ਹੁਣ ਸ੍ਰੀ ਮੋਦੀ ਖੇਤੀ ਕਾਨੂੰਨ ਲਾਗੂ ਕਰਨ ਦੀ ਅੜੀ ਛੱਡ ਦੇਣ ਤਾਂ ਜੋ ਸਾਡੇ ਗਰੀਬ ਕਿਸਾਨ ਵਾਪਸ ਆਪਣੇ ਘਰਾਂ ਨੂੰ ਪਰਤ ਸਕਣ।

Load More Related Articles
Load More By Nabaz-e-Punjab
Load More In Crime & Police

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…