ਵਿਸ਼ਵ ਕ੍ਰਿਕਟ ਕੱਪ ਦਾ ਕੋਈ ਵੀ ਮੈਚ ਮੁਹਾਲੀ ਵਿੱਚ ਨਾ ਹੋਣਾ ਮੰਦਭਾਗਾ: ਬੇਦੀ

ਖੇਡਾਂ ਦਾ ਵੀ ਸਿਆਸੀਕਰਨ ਕਰ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ: ਡਿਪਟੀ ਮੇਅਰ

ਨਬਜ਼-ਏ-ਪੰਜਾਬ, ਮੁਹਾਲੀ, 28 ਜੂਨ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੀਸੀਏ ਸਟੇਡੀਅਮ ਨੂੰ ਵਿਸ਼ਵ ਕ੍ਰਿਕਟ ਕੱਪ ਦਾ ਕੋਈ ਮੈਚ ਨਾ ਦਿੱਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਹਰ ਪੱਖੋਂ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਹੁਣ ਖੇਡਾਂ ਦੇ ਮਾਮਲੇ ਵਿੱਚ ਵੀ ਪੰਜਾਬ ਨਾਲ ਧੱਕਾ ਸ਼ੁਰੂ ਹੋ ਗਿਆ ਹੈ। ਅੱਜ ਇੱਥੇ ਕੁਲਜੀਤ ਬੇਦੀ ਨੇ ਕਿਹਾ ਕਿ ਨਾ ਸਿਰਫ਼ ਮੁਹਾਲੀ ਦੇ ਫੇਜ਼-9 ਵਿੱਚ ਕੌਮਾਂਤਰੀ ਪੱਧਰ ਦਾ ਪੀਸੀਏ ਕ੍ਰਿਕਟ ਸਟੇਡੀਅਮ ਮੌਜੂਦ ਹੈ। ਇਹੀ ਨਹੀਂ ਨਿਊ ਚੰਡੀਗੜ੍ਹ ਵਿੱਚ ਨਵਾਂ ਸਟੇਡੀਅਮ ਬਣ ਕੇ ਤਿਆਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਕੱਪ ਦੇ ਤਿੰਨ ਮੈਚ ਗੁਜਰਾਤ ਨੂੰ ਦੇਣੇ ਅਤੇ ਚਾਰ ਮੈਚ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਖੇਡ ਸਟੇਡੀਅਮ ਵਿੱਚ ਕਰਵਾਉਣੇ ਇਹ ਸਾਬਤ ਕਰਦੇ ਹਨ ਕਿ ਕੇਂਦਰ ਸਰਕਾਰ ਪੰਜਾਬ ਨਾਲ ਜਾਣਬੁੱਝ ਕੇ ਭਾਰੀ ਵਿਤਕਰਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਹਾਲੀ ਸਥਿਤ ਕ੍ਰਿਕਟ ਸਟੇਡੀਅਮ ਵਿੱਚ ਵਿਸ਼ਵ ਕੱਪ ਕ੍ਰਿਕਟ ਮੈਚ ਹਮੇਸ਼ਾ ਹੁੰਦੇ ਰਹੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਜਦੋਂ ਵਿਸ਼ਵ ਕੱਪ ਦੇ ਮੈਚ ਮੁਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਖੇਡ ਮਾਹਰ ਇਹ ਮੰਨਦੇ ਹਨ ਕਿ ਮੁਹਾਲੀ ਦੇ ਪੀਸੀਏ ਸਟੇਡੀਅਮ ਦੀ ਕ੍ਰਿਕਟ ਪਿੱਚ ਬਹੁਤ ਸ਼ਾਨਦਾਰ ਹੈ ਅਤੇ ਇੱਥੇ ਰੋਮਾਂਚਕ ਖੇਡ ਮੈਚ ਹੁੰਦੇ ਹਨ ਪਰ ਇਸ ਖ਼ੂਬੀ ਨੂੰ ਵੀ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਵਿੱਚ ਵਿਸ਼ਵ ਕੱਪ ਦੇ ਮੈਚ ਹੋਣ ਨਾਲ ਉੱਥੇ ਸਾਰੀ ਦੁਨੀਆਂ ਭਰ ਤੋਂ ਲੋਕ ਆਉਂਦੇ ਹਨ, ਜਿਸ ਨਾਲ ਇਲਾਕੇ ਵਿੱਚ ਵਪਾਰ ਵੀ ਵਧਦਾ ਹੈ ਅਤੇ ਟੂਰਿਜ਼ਮ ਵੀ ਪ੍ਰਮੋਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਹਾਲੀ ਵਿਚਲੇ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਵਿਸ਼ਵ ਕੱਪ ਦੇ ਕ੍ਰਿਕਟ ਮੈਚ ਨਾ ਦੇ ਕੇ ਕੇਂਦਰ ਨੇ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਹੈ ਅਤੇ ਖੇਡ ਨੂੰ ਵੀ ਸਿਆਸੀ ਰੂਪ ਦੇ ਦਿੱਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …