ਆਈਟੀਆਈ ਲੜਕੀਆਂ ਮੁਹਾਲੀ ਵਿੱਚ 32ਵਾਂ ਸੜਕ ਸੁਰੱਖਿਆ ਦਿਵਸ ਮਨਾਇਆ

ਟਰੈਫ਼ਿਕ ਨਿਯਮਾਂ ਦੀ ਪਾਲਣਾ ਨਾਲ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕਦੈ : ਪ੍ਰਿੰਸੀਪਲ

ਜ਼ਿੰਦਗੀ ਜਿਊਣ ਲਈ ਪਾਣੀ ਵਾਂਗ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ: ਨਰਿੰਦਰ ਸੂਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਇੱਥੋਂ ਦੇ ਫੇਜ਼-5 ਸਥਿਤ ਸਰਕਾਰੀ ਆਈਟੀਆਈ (ਲੜਕੀਆਂ) ਵਿਖੇ ਅੱਜ 32ਵਾਂ ਸੜਕ ਸੁਰੱਖਿਆ ਦਿਵਸ ਮਨਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਟਰੈਫ਼ਿਕ ਪੁਲੀਸ ਮੁਹਾਲੀ ਜ਼ੋਨ-1 ਦੇ ਇੰਚਾਰਜ ਸਬ ਇੰਸਪੈਕਟਰ ਨਰਿੰਦਰ ਸੂਦ ਨੇ ਆਪਣੀ ਟੀਮ ਨਾਲ ਸ਼ਮੂਲੀਅਤ ਕੀਤੀ ਅਤੇ ਆਈਟੀਆਈ ਦੀਆਂ ਸਿੱਖਿਆਰਥਣਾਂ ਅਤੇ ਸਟਾਫ਼ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ। ਇਸ ਮੌਕੇ ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ, ਏਐਸਆਈ ਕੁਲਵਿੰਦਰਪਾਲ ਸਿੰਘ, ਹੌਲਦਾਰ ਹਰਵਿੰਦਰ ਸਿੰਘ, ਸੁਖਜੀਤ ਸਿੰਘ ਅਤੇ ਸਿਪਾਹੀ ਸ੍ਰੀਮਤੀ ਹਰਜੀਤ ਕੌਰ ਵੀ ਹਾਜ਼ਰ ਸਨ। ਵੱਖ-ਵੱਖ ਬੁਲਾਰਿਆਂ ਨੇ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਸੜਕੀ ਆਵਾਜਾਈ ਦੌਰਾਨ ਟਰੈਫ਼ਿਕ ਨਿਯਮਾਂ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੌਕੇ ਆਈਟੀਆਈ ਦੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੇ ਐਲਾਨ ਕੀਤਾ ਕਿ ਸੰਸਥਾ ਵੱਲੋਂ ਅਗਲੇ ਕੁੱਝ ਦਿਨਾਂ ਵਿੱਚ ਇੱਕ ਜ਼ਿਲ੍ਹਾ ਪੱਧਰੀ ਆਵਾਜਾਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾਵੇਗਾ।
ਇਸ ਮੌਕੇ ਸ੍ਰੀਮਤੀ ਸ਼ਵੀ ਗੋਇਲ, ਜਸਵੀਰ ਕੌਰ, ਸ੍ਰੀਮਤੀ ਉਪਾਸਨਾ ਅੱਤਰੀ, ਅੰਮ੍ਰਿਤਬੀਰ ਕੌਰ ਹੁੰਦਲ, ਸ਼ਰਨਜੀਤ ਕੌਰ, ਹਰਮਨਜੀਤ ਕੌਰ, ਪਰਮਿੰਦਰ ਕੌਰ, ਸ੍ਰੀਮਤੀ ਰੇਨੂ ਸ਼ਰਮਾ, ਰਾਕੇਸ਼ ਕੁਮਾਰ ਡੱਲਾ, ਅਮਨਦੀਪ ਸ਼ਰਮਾ, ਗੁਰਵਿੰਦਰ ਸਿੰਘ, ਵਰਿੰਦਰਪਾਲ ਸਿੰਘ, ਮਨਿੰਦਰਪਾਲ ਸਿੰਘ, ਅਵਤਾਰ ਸਿੰਘ, ਸ੍ਰੀਮਤੀ ਦਰਸ਼ਨਾ ਕੁਮਾਰੀ ਅਤੇ ਰਮਨਦੀਪ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…