Share on Facebook Share on Twitter Share on Google+ Share on Pinterest Share on Linkedin ਆਈਟੀਆਈ ਦੇ ਪ੍ਰਿੰਸੀਪਲ ਨੇ ਸਫ਼ਾਈ ਕਰਮਚਾਰੀਆਂ ਲਈ 1 ਹਜ਼ਾਰ ਮਾਸਕ ਮੁਫ਼ਤ ਵੰਡੇ ਮਹਾਂਮਾਰੀ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਕਰਮਚਾਰੀ ਹੀ ਅਸਲ ਦੇਸ਼ ਭਗਤ:ਪੁਰਖਾਲਵੀ ਜਯੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ: ਵਿਸ਼ਵਵਿਆਪੀ ਮਹਾਂਮਾਰੀ ਕੋਵਿਡ-19 ਦੇ ਖ਼ਾਤਮੇ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਲ-ਨਾਲ ਤਮਾਮ ਸਮਾਜ ਹਿਤੈਸ਼ੀ ਧਿਰਾਂ ਨੂੰ ਰਲ-ਮਿਲਕੇ ਸੰਘਰਸ਼ ਕਰਨਾ ਹੀ ਅਜੋਕੇ ਸਮੇਂ ਦੀ ਲੋੜ ਹੈ। ਇਹ ਪ੍ਰਗਟਾਵਾ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਨੇ ਸਰਕਾਰੀ ਆਈਟੀਆਈ (ਲੜਕੀਆਂ) ਫੇਜ਼-5, ਮੁਹਾਲੀ ਵੱਲੋਂ ਨਗਰ ਨਿਗਮ ਭਵਨ ਸੈਕਟਰ-68 ਵਿੱਚ ਸਫ਼ਾਈ ਕਰਮਚਾਰੀਆਂ ਨੂੰ ਮਾਸਕ ਵੰਡਣ ਅਤੇ ਉਨ੍ਹਾਂ ਦੇ ਮਾਣ ਸਨਮਾਨ ਵਿੱਚ ਰੱਖੇ ਗਏ ਇਕ ਸੀਮਤ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਸ਼ਹਿਰ ਦੇ ਕੋਨੇ ਕੋਨੇ ਵਿੱਚ ਆਪਣੀ ਨਿਰੰਤਰ ਡਿਊਟੀ ਨਿਭਾ ਰਹੇ ਸਫ਼ਾਈ ਕਰਮਚਾਰੀਆਂ ਦੇ ਮਾਣ ਸਨਮਾਨ ਵਜੋਂ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਉਨ੍ਹਾਂ ਨੂੰ ਆਪਣੇ ਕੰਮ ਦੌਰਾਨ ਰੱਖਣ ਵਾਲੀਆਂ ਤਮਾਮ ਜ਼ਰੂਰੀ ਸਾਵਧਾਨੀਆਂ ਅਤੇ ਪ੍ਰਹੇਜ ਸਬੰਧੀ ਵਿਸਥਾਰ ਪੂਰਵਕ ਜਾਣੂ ਵੀ ਕਰਵਾਇਆ ਗਿਆ। ਇਸ ਮੌਕੇ ਸਮਾਜਿਕ ਫ਼ਾਸਲੇ ਦੀ ਤਾਮੀਲ ਵੱਜੋਂ ਤਰਕੀਬ ਨਾਲ ਇਕੱਤਰ ਹੋਏ ਕਾਮਿਆਂ ਅਤੇ ਨਿਗਮ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਕੈਬਨਿਟ ਵਜ਼ੀਰ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਰਾਜ ਦੀ ਸਮੂਹ ਤਕਨੀਕੀ ਸੰਸਥਾਵਾਂ ਨੂੰ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਮੁਹਾਲੀ ਵੱਲੋਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡਾਇਰੈਕਟਰ ਵਿਮਲ ਸੇਤੀਆ ਦੀ ਅਗਵਾਈ ਵਿੱਚ ਸਮੂਹ ਸਟਾਫ਼ ਦੇ ਸਾਂਝੇ ਸਹਿਯੋਗ ਨਾਲ ਸਿੱਖਿਆਰਥਣਾਂ ਵੱਲੋਂ ਪਿਛਲੇ 20 ਦਿਨਾਂ ਤੋਂ 20 ਹਜ਼ਾਰ ਮਾਸਕ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਜਿਸ ਨੂੰ ਅਗਲੇ ਦੋ ਹਫ਼ਤਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਦੌਰਾਨ ਆਪਣੀਆਂ ਸੇਵਾਵਾਂ ਦੇਣ ਵਾਲੇ ਸਿਹਤ ਮੁਲਾਜ਼ਮ, ਸਫ਼ਾਈ ਕਾਮੇ, ਪੁਲੀਸ ਪ੍ਰਸ਼ਾਸ਼ਨ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਨੁੰਮਾਇੰਦੇ ਹੀ ਅਸਲ ਦੇਸ਼ ਭਗਤ ਹਨ ਜਿਨ੍ਹਾਂ ਦੀ ਹੌਸਲਾ ਅਫ਼ਜਾਈ ਕਰਨਾ ਹਰ ਵਿਅਕਤੀ ਦਾ ਇਖ਼ਲਾਕੀ ਫ਼ਰਜ ਬਣਦਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਲੋੜਵੰਦ ਅਤੇ ਅਸਲ ਹੱਕਦਾਰਾਂ ਨੂੰ ਮੁਫ਼ਤ ਮਾਸਕ ਵੰਡਣ ਦਾ ਕੰਮ ਅਰੰਭਿਆ ਗਿਆ ਹੈ। ਇਸੇ ਲੜੀ ਤਹਿਤ ਹੀ ਸੰਸਥਾ ਵੱਲੋਂ ਅੱਜ ਨਗਰ ਨਿਗਮ ਨੂੰ 1000 ਮਾਸਕ ਮੁਫ਼ਤ ਮੁਹੱਈਆ ਕਰਵਾਏ ਗਏ ਹਨ। ਸਮਾਗਮ ਦੌਰਾਨ ਹਾਜ਼ਰ ਨਿਗਮ ਦੇ ਸੰਯੁਕਤ ਕਮਿਸ਼ਨਰ ਡਾਕਟਰ ਕਨੂੰ ਥਿੰਦ, ਡਾਕਟਰ ਤਮੰਨਾ, ਸੁਪਰਡੈਂਟ ਇੰਜੀਨੀਅਰ ਅਸ਼ਵਨੀ ਚੌਧਰੀ, ਨਿਗਮ ਸਕੱਤਰ ਰਾਜੀਵ ਕੁਮਾਰ ਅਤੇ ਮੁੱਖ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ ਨੇ ਆਈਟੀਆਈ ਵੱਲੋਂ ਕੀਤੇ ਜਾ ਰਹੇ ਮਾਨਵ ਸੇਵਾ ਕਾਰਜਾਂ ਦੀ ਭਰਪੂਰ ਸਰਾਹਨਾ ਕਰਦਿਆਂ ਸ੍ਰੀ ਪੁਰਖਾਲਵੀ ਨੂੰ ਅਪੀਲ ਕੀਤੀ ਕਿ ਉਹ ਲੋਕਹਿੱਤ ਵਿੱਚ ਇਸ ਸੇਵਾ ਨੂੰ ਨਿਰੰਤਰ ਜਾਰੀ ਰੱਖਣ। ਇਸ ਮੌਕੇ ਸੰਸਥਾ ਦੇ ਅਸਿਸਟੈਂਟ ਗੁਰਬਚਨ ਸਿੰਘ, ਇੰਸਟਰਕਟਰ ਵਰਿੰਦਰਪਾਲ ਸਿੰਘ ਖਾਲਸਾ, ਰਾਕੇਸ਼ ਕੁਮਾਰ, ਸ੍ਰੀਮਤੀ ਦਰਸ਼ਨਾ ਕੁਮਾਰੀ, ਸ੍ਰੀਮਤੀ ਉਪਾਸਨਾ ਅੱਤਰੀ, ਜਸਵੀਰ ਕੌਰ ਸੈਣੀ, ਰੇਨੂੰ ਸ਼ਰਮਾ, ਅੰਮ੍ਰਿਤਬੀਰ ਕੌਰ ਹੁੰਦਲ, ਜੂਨੀਅਰ ਇੰਜੀਨੀਅਰ ਧਰਮਿੰਦਰ ਕੁਮਾਰ ਤੇ ਨੰਦਨ ਬਾਂਸਲ ਅਤੇ ਸੇਵਾਦਾਰ ਅਨਿਲ ਕੁਮਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ