ਆਈਵੀਵਾਈ ਗਰੁੱਪ ਨੇ ਇੰਦਰਜੀਤ ਨਿੱਕੂ ਨੂੰ ਬਣਾਇਆ ਆਪਣਾ ਬ੍ਰਾਂਡ ਅੰਬੈਸਡਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਮੁਹਾਲੀ ਜ਼ਿਲ੍ਹੇ ਅੰਦਰ ਰੀਅਲ ਅਸਟੇਟ ਕਾਰੋਬਾਰ ਵਿੱਚ ਮਸ਼ਹੂਰ ਆਈਵੀਵਾਈ ਗਰੁੱਪ (ਆਈਵੀ ਪ੍ਰੋਜੈਕਟਸ ਐਲ.ਐਲ.ਪੀ.) ਕਿਸੇ ਜਾਣ ਪਛਾਣ ਦਾ ਮੁਥਾਜ ਨਹੀਂ ਹੈ। ਇਸ ਗਰੁੱਪ ਦੇ ਮੁਹਾਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਕਈ ਪ੍ਰਾਜੈਕਟ ਚੱਲ ਰਹੇ ਹਨ ਅਤੇ ਅਗਲਾ ਪ੍ਰਾਜੈਕਟ ਸੈਕਟਰ-116 ਵਿੱਚ ਸ਼ੁਰੂ ਹੋਣ ਜਾ ਰਿਹਾ ਹੈ, ਜੋ ਆਪਣੀ ਵਧੀਆ ਡਿਜ਼ਾਇਨ ਅਤੇ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਚਰਚਾ ਵਿਚ ਹੈ।
ਅੱਜ ਇੱਥੇ ਮੁਹਾਲੀ ਪ੍ਰੈਸ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਆਈਵੀਵਾਈ ਗਰੁੱਪ ਦੇ ਡਾਇਰੈਕਟਰ ਦਵਿੰਦਰ ਸਿੰਘ, ਬਿਕਰਮ ਸਿੰਘ ਅਤੇ ਗੁਰਕਮਲ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਦੋ ਦਸ਼ਕਾਂ ਤੋਂ ਅਸੀਂ ਰੀਅਲ ਅਸਟੇਟ ਕਾਰੋਬਾਰ ਦੇ ਨਾਲ ਨਾਲ ਪੰਜਾਬੀ ਮਾਂ ਬੋਲੀ ਨੂੰ ਵੀ ਪ੍ਰਮੋਟ ਕਰਨ ਦਾ ਬੀੜਾ ਚੁੱਕਿਆ ਹੈ। ਇਸੇ ਲਈ ਅਸੀਂ 1990 ਦੇ ਦਸ਼ਕ ਵਿਚ ਪੰਜਾਬੀ ਗਾਇਕੀ ਵਿੱਚ ਉਚਾਈਆਂ ਛੂਹਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੂੰ ਕੰਪਨੀ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕਰਕੇ ਬੜਾ ਮਾਣ ਮਹਿਸੂਸ ਕਰ ਰਹੇ ਹਾਂ ਅਤੇ ਇੰਦਰਜੀਤ ਨਿੱਕੂ ਤੋਂ ਪੰਜਾਬੀ ਮਾਂ ਬੋਲੀ ਦੀ ਪਹਿਲਾਂ ਵਾਂਗ ਮੁੜ ਸੇਵਾ ਕਰਨ ਦੀ ਉਮੀਦ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਫਿਲਹਾਲ ਸਾਡਾ ਮੁੱਖ ਦਫ਼ਤਰ ਫੇਜ਼-3ਬੀ2 ਵਿੱਚ ਸਥਿਤ ਹੈ।
ਇਸ ਦੌਰਾਨ ਗਾਇਕ ਇੰਦਰਜੀਤ ਨਿੱਕੂ ਨੇ ਮੀਡੀਆ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੈਂ ਉਸ ਪ੍ਰਮਾਤਮਾ ਦਾ ਬਹੁਤ ਸ਼ੁਕਰਗੁਜ਼ਾਰ ਹਾਂ, ਜਿਸ ਨੇ ਮੈਨੂੰ ਮੁੜ ਆਪਣੇ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀ ਸਰੋਤਿਆਂ ਦੇ ਰੂਬਰੂ ਹੋਣ ਦਾ ਮੌਕਾ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਕੋਲ੍ਹ ਆਈਵੀਵਾਈ ਗਰੁੱਪ ਦੀ ਮੈਨੇਜਮੈਂਟ ਦਾ ਧੰਨਵਾਦ ਕਰਨ ਲਈ ਅਲਫਾਜ਼ ਨਹੀਂ ਹਨ, ਜਿਨ੍ਹਾਂ ਨੇ ਮੈਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਇਆ ਹੈ।
ਪਿਛਲੇ ਦਿਨੀਂ ਛਪੀਆਂ ਖ਼ਬਰਾਂ ਨਾਲ ਮੁੜ ਚਰਚਾ ਵਿਚ ਆਏ ਇੰਦਰਜੀਤ ਨਿੱਕੂ ਨੂੰ ਮੀਡੀਆ ਵਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੈਂ ਆਪਣੇ ਸਰੋਤਿਆਂ ਅਤੇ ਆਲੋਚਕਾਂ ਦਾ ਅਤਿ ਧੰਨਵਾਦੀ ਹਾਂ ਜਿਨ੍ਹਾਂ ਨੇ ਅਜਿਹੀ ਚਰਚਾ ਛੇੜ ਕੇ ਮੈਨੂੰ ਮੁੜ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਅਤੇ ਪੈਰਾਂ ‘ਤੇ ਖੜ੍ਹਾ ਹੋਣ ਦਾ ਮੌਕਾ ਬਖ਼ਸ਼ਿਆ ਹੈ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮ ਉਤੇ ਸਰਗਰਮ ਨਾ ਹੋਣ ਸਦਕਾ ਮੇਰੇ ਵਰਗੇ ਹੋਰ ਅਨੇਕਾਂ ਕਲਾਕਾਰਾਂ ਨੂੰ ਖਮਿਆਜ਼ਾ ਭੁਗਤਣਾ ਪਿਆ ਅਤੇ ਭੁਗਤ ਵੀ ਰਹੇ ਹਾਂ। ਇਸ ਲਈ ਆਪਣੇ ਆਪ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸਾਨੂੰ ਸਾਫ਼ ਸੁਥਰੀ ਗਾਇਕੀ ਦੇ ਨਾਲ ਨਾਲ ਸੋਸ਼ਲ ਮੀਡੀਆ ਉੱਤੇ ਵੀ ਸਰਗਰਮ ਰਹਿਣਾ ਪਵੇਗਾ। ਉਨ੍ਹਾਂ ਪੰਜਾਬੀ ਗਾਇਕ ਦਲਜੀਤ ਦੁਸਾਂਝ, ਪਰਮੀਸ਼ ਵਰਮਾ, ਮੀਕਾ, ਅੰਮੀ ਵਿਰਕ, ਗਿੱਪੀ ਗਰੇਵਾਲ, ਰਣਜੀਤ ਬਾਵਾ, ਕੁਲਸ਼ਾਂਨ ਸੰਧੂ, ਕਰਤਾਰ ਚੀਮਾ, ਦੇਸੀ ਕਰਿਊ, ਅਲਫਾਜ਼, ਬਿੱਗ ਬਰਡ, ਪੌਲੀਵੁੱਡ ਤੋਂ ਨੀਰੂ ਬਾਜਵਾ, ਸੋਨਮ ਬਾਜਵਾ, ਹਨੀ ਸਿੰਘ, ਬੱਬੂ ਮਾਨ, ਕਪਿਲ ਸ਼ਰਮਾ, ਅੰਬਰਦੀਪ ਸਮੇਤ ਬਹੁਤ ਸਾਰੀਆਂ ਮਿਊਜ਼ਿਕ ਕੰਪਨੀਆਂ ਦਾ ਅੌਖੇ ਸਮੇਂ ਵਿੱਚ ਹੌਸਲਾ ਅਫ਼ਜਾਈ ਕਰਨ ਲਈ ਦਿਲੋਂ ਧੰਨਵਾਦ ਕੀਤਾ।
ਇਸ ਦੌਰਾਨ ਪੰਜਾਬੀ ਗਾਇਕੀ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ‘ ਸਰਕਾਰ ਤੋਂ ਜੁੜੀਆਂ ਉਮੀਦਾਂ ਬਾਰੇ ਗੱਲਬਾਤ ਕਰਦਿਆਂ ਇੰਦਰਜੀਤ ਨਿੱਕੂ ਨੇ ਕਿਹਾ ਕਿ ਭਗਵੰਤ ਮਾਨ ਸਾਡੇ ਸਮਕਾਲੀ ਕਲਾਕਾਰ ਰਹਿ ਚੁੱਕੇ ਹਨ ਅਤੇ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਦਰਪੇਸ਼ ਮੁਸ਼ਕਲਾਂ ਤੋਂ ਭਲੀਭਾਂਤ ਜਾਣੂ ਹਨ। ਇਸ ਲਈ ਸਾਨੂੰ ਉਮੀਦ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਮਾਂ ਰਹਿਣ ਉੱਤੇ ਇਸ ਦਾ ਸੁਹਿਰਦ ਹੱਲ ਕਰਨਗੇ ਅਤੇ ਪੰਜਾਬ ਦੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਵੀ ਨਿਪਟਾਰਾ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …