ਜੈਕ ਦੇ ਆਗੂਆਂ ਨੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਚਰਨਜੀਤ ਵਾਲੀਆ ਦੀ ਖਬਰਸਾਰ ਪੁੱਛੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ:
ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ (ਜੈਕ) ਦੇ ਅਹੁਦੇਦਾਰਾਂ ਨੇ ਅੱਜ ਫੋਰਟਿਸ ਹਸਪਤਾਲ ਵਿਖੇ ਪੁੱਜ ਕੇ ਸੰਸਥਾ ਦੇ ਸਰਪ੍ਰਸਤ ਚਰਨਜੀਤ ਸਿੰਘ ਵਾਲੀਆ (ਪ੍ਰਧਾਨ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਅਤੇ ਚੇਅਰਮੈਨ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਅਤੇ ਚੇਅਰਮੈਨ ਡਾ. ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ) ਦਾ ਹਾਲ-ਚਾਲ ਜਾਣਿਆ। ਚਰਨਜੀਤ ਵਾਲੀਆ ਪਿਛਲੇ ਕੁਝ ਦਿਨਾਂ ਤੋਂ ਛਾਤੀ ਦੀ ਇਨਫੈਕਸ਼ਨ ਕਾਰਨ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਹਨ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਜੁਆਇੰਟ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਹਰ ਤਰ੍ਹਾਂ ਨਾਲ ਵਾਲੀਆ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਇਸ ਮੌਕੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਨਾਲ ਗੱਲਬਾਤ ਕਰਕੇ ਚਰਨਜੀਤ ਸਿੰਘ ਵਾਲੀਆ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੀ ਛੇਤੀ ਸਿਹਤਯਾਬੀ ਲਈ ਅਰਦਾਸ ਕੀਤੀ। ਜੈਕ ਦੇ ਅਹੁਦੇਦਾਰਾਂ ਨੇ ਕਿਹਾ ਕਿ ਚਰਨਜੀਤ ਸਿੰਘ ਵਾਲੀਆ ਉਨ੍ਹਾਂ ਦੀ ਸੰਸਥਾ ਦੇ ਅਟੁੱਟ ਅੰਗ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਨਰਸਿੰਗ ਟਰੇਨਿੰਗ ਦੇ ਖੇਤਰ ਵਿੱਚ ਉਨ੍ਹਾਂ ਦਾ ਕਾਲਜ ਅਤੇ ਦੁਜੀਆਂ ਸੰਸਥਾਵਾਂ ਬਹੁਤ ਵਧੀਆ ਕੰਮ ਕਰ ਰਹੀ ਹਨ। ਸਰਪ੍ਰਸਤ ਚਰਨਜੀਤ ਸਿੰਘ ਵਾਲੀਆ ਨੇ ਇਸ ਮੌਕੇ ਸੰਸਥਾ ਦੇ ਸਮੂਹ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਜੈਕ ਦੇ ਚੀਫ਼ ਪੈਟਰਨ ਸਤਨਾਮ ਸਿੰਘ ਸੰਧੂ, ਮਨਜੀਤ ਸਿੰਘ ਪੈਟਰਨ, ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਕੋ-ਚੇਅਰਮੈਨ ਡਾ. ਅੰਸ਼ੂ ਕਟਾਰੀਆ, ਪ੍ਰਧਾਨ ਜਗਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ, ਜਨਰਲ ਸਕੱਤਰ ਸੁਖਮੰਦਰ ਸਿੰਘ ਚੱਠਾ, ਵਿੱਤ ਸਕੱਤਰ ਸ਼ਿਮਾਂਸ਼ੂ ਗੁਪਤਾ, ਸਕੱਤਰ ਰਜਿੰਦਰ ਸਿੰਘ ਧਨੋਆ, ਜਸਨੀਕ ਸਿੰਘ ਕੱਕੜ, ਸਤਵਿੰਦਰ ਸਿੰਘ ਸੰਧੂ, ਵਿਪਨ ਸ਼ਰਮਾ (ਸਾਰੇ ਮੀਤ ਪ੍ਰਧਾਨ) ਹਾਜ਼ਰ ਸਨ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…