Nabaz-e-punjab.com

ਜਗਤਪੁਰਾ ਦੇ 25 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ, 70 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ

ਨੈਗੇਟਿਵ ਰਿਪੋਰਟ ਦਾ ਮਤਲਬ ਇਹ ਨਹੀਂ ਕਿ ਦੁਬਾਰਾ ਰਿਪੋਰਟ ਪਾਜ਼ੇਟਿਵ ਨਹੀਂ ਆਏਗੀ: ਸਿਵਲ ਸਰਜਨ

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੁੱਖ ਦਾ ਸਾਹ ਆਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਜ਼ਿਲ੍ਹਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵੀਰਵਾਰ ਸ਼ਾਮ ਨੂੰ ਉਸ ਸਮੇਂ ਸੁੱਖ ਦਾ ਸਾਹ ਲਿਆ ਜਦੋਂ 95 ਸੈਂਪਲਾਂ ’ਚੋਂ 25 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਨਵਾਂ ਗਉਂ ਦੇ ਕਰੋਨਾ ਪੀੜਤ ਬਜ਼ੁਰਗ ਦੀ ਮੌਤ ਤੋਂ ਬਾਅਦ ਮੁਹਾਲੀ ਵਿੱਚ ਕਰੋਨਾਵਾਇਰਸ ਦੇ ਤਿੰਨ ਹੋਰ ਨਵੇਂ ਪਾਜ਼ੇਟਿਵ ਮਰੀਜ਼ ਮਿਲਣ ਉਪਰੰਤ ਇੱਥੋਂ ਦੇ ਫੇਜ਼-9 ਸਮੇਤ ਜਗਤਪੁਰਾ ਅਤੇ ਨਵਾਂ ਗਉਂ ਇਲਾਕਿਆਂ ’ਚੋਂ ਕਰੀਬ 95 ਵਿਅਕਤੀਆਂ ਦੇ ਸੈਂਪਲ ਲਏ ਗਏ ਸੀ। ਜਿਨ੍ਹਾਂ ’ਚੋਂ ਅੱਜ ਸ਼ਾਮ 25 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਇਹ ਸਾਰੇ ਨੈਗੇਟਿਵ ਜਗਤਪੁਰਾ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਪੀੜਤ ਕਪਿਲ ਸ਼ਰਮਾ (55) ਦੇ ਪਰਿਵਾਰਕ ਮੈਂਬਰਾਂ ਸਮੇਤ 70 ਹੋਰ ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਇਹ ਸਾਰੀਆਂ ਰਿਪੋਰਟਾਂ ਭਲਕੇ ਸ਼ੁੱਕਰਵਾਰ ਨੂੰ ਮਿਲਣ ਦੀ ਆਸ ਹੈ।
ਸਿਵਲ ਸਰਜਨ ਨੇ ਕਿਹਾ ਕਿ ਨੈਗੇਟਿਵ ਰਿਪੋਰਟ ਵਾਲੇ ਸਾਰੇ ਵਿਅਕਤੀਆਂ ਨੂੰ ਹਾਊਸ ਆਈਸੋਲੇਸ਼ਨ ਤਹਿਤ ਅਗਲੇ 14 ਦਿਨਾਂ ਤੱਕ ਆਪਣੋ ਆਪੋ ਘਰਾਂ ਵਿੱਚ ਨਜ਼ਰਬੰਦ ਰਹਿਣ ਲਈ ਆਖਿਆ ਗਿਆ ਹੈ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਆਖਿਆ ਹੈ ਕਿ ਨੈਗੇਟਿਵ ਰਿਪੋਰਟ ਦਾ ਮਤਲਬ ਇਹ ਨਹੀਂ ਹੈ ਕਿ ਉਨ੍ਹਾਂ ਦੀ ਦੁਬਾਰਾ ਰਿਪੋਰਟ ਪਾਜ਼ੇਟਿਵ ਨਹੀਂ ਆ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਹਾਊਸ ਆਈਸੋਲੇਟ ਕੀਤੇ ਗਏ ਇਨ੍ਹਾਂ ਵਿਅਕਤੀਆਂ ਵਿੱਚ ਕਰੋਨਾਵਾਇਰਸ ਦੇ ਲੱਛਣ ਨਜ਼ਰ ਆਏ ਤਾਂ ਉਨ੍ਹਾਂ ਦੇ ਦੁਬਾਰਾ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…