
ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਜੁਲਾਈ:
ਉੱਘੇ ਸਿੱਖ ਤੇ ਕਿਸਾਨ ਨੇਤਾ ਅਤੇ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕੀਤਾ ਹੈ। ਸ੍ਰੀ ਬਡਹੇੜੀ ਨੇ ਕਿਹਾ ਕਿ ਸ੍ਰੀ ਧਨਖੜ ਜਾਟ ਬਰਾਦਰੀ ਅਤੇ ਕਿਸਾਨ ਪਰਵਾਰ ਨਾਲ ਸਬੰਧਤ ਹਨ ਉਮੀਦ ਹੈ ਕਿ ਸ੍ਰੀ ਜਗਦੀਪ ਧਨਖੜ ਨੇ ਕਿਸਾਨ ਭਾਈਚਾਰੇ ਨਾਲ ਮਿਲ ਕੇ ਕਾਫ਼ੀ ਚੰਗੇ ਕੰਮ ਵੀ ਕੀਤੇ ਹਨ ਅੱਗੋਂ ਵੀ ਕਿਸਾਨ ਭਾਈਚਾਰੇ ਅਤੇ ਜਾਟ ਬਰਾਦਰੀ ਦੀ ਬਿਹਤਰੀ ਲਈ ਕੰਮ ਕਰਨਗੇ ਇਸ ਲਈ ਭਾਜਪਾ ਦੇ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦਾ ਉਮੀਦਵਾਰ ਬਣਾਏ ਜਾਣ ਦਾ ਦਿਲੋਂ ਧੰਨਵਾਦੀ ਹਨ।