Nabaz-e-punjab.com

ਜਗਦੇਵ ਸਿੰਘ ਮਲੋਆ ‘ਆਪ’ ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਸਰਗਰਮ ਵਾਲੰਟੀਅਰ ਜਗਦੇਵ ਸਿੰਘ ਮਲੋਆ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਹਾਈ ਕਮਾਂਡ ਨੇ ਜ਼ਿਲ੍ਹਾ ਮੁਹਾਲੀ ਦਾ ਮੀਤ ਪ੍ਰਧਾਨ ਥਾਪਿਆ ਗਿਆ ਹੈ। ਇਸ ਤੋਂ ਪਹਿਲਾਂ ਉਹ ਯੂਥ ਵਿੰਗ ਦੇ ਪ੍ਰਧਾਨ ਸਨ। ਵਿਧਾਨ ਸਭਾ ਅਤੇ ਪੰਚਾਇਤ ਚੋਣਾਂ ਵਿੱਚ ਸ੍ਰੀ ਮਲੋਆ ਨੇ ਸ਼ਾਨਦਾਰ ਕੰਮ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ ਨੇ ਕਿਹਾ ਕਿ ‘ਆਪ’ ਇੱਕ ਅਜਿਹੀ ਪਾਰਟੀ ਨੇ ਜਿਸ ਨੇ ਹਮੇਸ਼ਾ ਹੀ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ ਜਦੋਂਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਹਮੇਸ਼ਾ ਨੌਜਵਾਨਾਂ ਨੂੰ ਸਿਰਫ਼ ਆਪਣੇ ਵੋਟ ਬੈਂਕ ਹੀ ਵਰਤਿਆਂ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਨੌਜਵਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ।
ਇਸ ਮੌਕੇ ਜਗਦੇਵ ਸਿੰਘ ਮਲੋਆ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈ ਕਮਾਂਡ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪ ਨਾਲ ਜੋੜਨ ਲਈ ਪਿੰਡ ਪੱਧਰ ’ਤੇ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…