nabaz-e-punjab.com

72 ਕੁਇੰਟਲ ਭੁੱਕੀ ਕੇਸ ਵਿੱਚ ਫਰਾਰ ਜਗਦੇਵ ਸਿੰਘ ਉਰਫ਼ ਦੇਬਨ ਸਾਥੀਆਂ ਸਮੇਤ ਗ੍ਰਿਫ਼ਤਾਰ

ਪੰਜਾਬ ਦੇ ਹਵਾਲਾ ਅਪਰੇਟਰਾਂ ਰਾਹੀਂ ਕਰਦੇ ਸਨ ਰਾਜਸਥਾਨ ਵਿੱਚ ਨਸ਼ਾ ਤਸਕਰੀ ਦਾ ਭੁਗਤਾਨ

ਨਬਜ਼-ਏ-ਪੰਜਾਬ ਬਿਊਰੋ, ਜਲੰਧਰ\ਚੰਡੀਗੜ੍ਹ, 12 ਅਗਸਤ:
ਕਾਉਂਟਰ ਇੰਟੈਲੀਜੈਂਸ ਵਿੰਗ ਜਲੰਧਰ ਵੱਲੋਂ ਮੋਗਾ ਪੁਲੀਸ ਦੇ ਨਾਲ 72 ਕੁਇੰਟਲ ਭੁੱਕੀ ਨਾਲ ਭਰੀਆਂ 180 ਬੋਰੀਆਂ ਲਿਆ ਰਹੇ ਇੱਕ ਵੱਡੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਨ ਤੋ 6 ਦਿਨ ਬਾਅਦ ਐਤਵਾਰ ਸ੍ਰੀ ਆਨੰਦਪੁਰ ਸਾਹਿਬ ਪੁਲਸ ਨਾਲ ਮਿਲ ਕੇ ਇਸ ਗਿਰੋਹ ਦੇ ਮੁਖੀ ਜਗਦੇਵ ਸਿੰਘ ਉਰਫ ਦੇਬਨ ਪੁੱਤਰ ਸੂਰਤ ਸਿੰਘ ਵਾਸੀ ਦੌਲੇਵਾਲ ਨੂੰ ਸਾਥੀਆਂ ਸਮੇਤ ਗਿਰਫਤਾਰ ਕੀਤਾ ਹੈ। ਏਆਈਜੀ ਕਾਊਂਟਰ ਇੰਟੈਲੀਜੈਂਸ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਨਂਾਂ ਦੀ ਟੀਮ ਇਹਨਾ ਫ਼ਰਾਰਡਰਗ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਚੌਕਸੀ ਰੱਖ ਰਹੀ ਹੈ ਅਤੇ ਅੱਜ ਉਹਨਾਂ ਨੂੰ ਇਹਨਾ ਬਾਰੇ ਇਕ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਇਹ ਤਸਕਰ ਜੋ ਪਿਛਲੇ ਦਿਨਾਂ ਤੋ ਪੁਲੀਸ ਤੋਂ ਛੁਪ ਗਏ ਸਨ।
ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹਨ, ਜਿਸ ਨੂੰ ਉਨ੍ਹਂਾਂ ਨੇ ਤੁਰੰਤ ਐਸਐਸਪੀ ਰੂਪਨਗਰ ਸਵਪਨ ਸ਼ਰਮਾ ਨਾਲ ਸਾਂਝਾ ਕੀਤਾ ਗਿਆ ਕੇ ਇਨਾਂ ਤਸਕਰਾਂ ਵੱਲੋਂ ਕੁੱਝ ਦਿਨਾਂ ਤੋ ਲਗਾਤਰ ਠਿਕਾਣਿਆਂ ਨੂੰ ਬਦਲਣ ਦੇ ਬਾਅਦ ਹੁਣ ਪੰਜਾਬ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਸ਼ਹਿਰ ਵਿੱਚ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਇਸ ਸੂਚਨਾ ਤੋਂ ਬਾਅਦ ਵਿੱਚ ਅਨੰਦਪੁਰ ਸਾਹਿਬ ਪੁਲੀਸ ਦੀਆਂ ਵੱਖ ਵੱਖ ਟੀਮਾਂ ਨੂੰ ਅਲਰਟ ਕੀਤਾ ਗਿਆ ਅਤੇ ਇੱਕ ਪੁਲੀਸ ਪਾਰਟੀ ਨੇ ਇੱਕ ਚਿੱਟੀ ਸਕਾਰਪੀਓ ਕਾਰ ਨੂੰ ਰੋਕਿਆ ਅਤੇ ਚਾਰ ਵਿਅਕਤੀਆਂ ਜਗਦੇਵ ਸਿੰਘ ਪੁੱਤਰ ਸੁਰਤ ਸਿੰਘ ਅਤੇ ਉਸ ਦੇ ਸਾਥੀ ਗੁਰਦੇਵ ਸਿੰਘ ਪੁੱਤਰ ਭਗਵੰਤ ਸਿੰਘ ਕੋਟ ਈਸੇ ਖਾਂ, ਮੋਗਾ ਜ਼ਿਲ੍ਹੇ ਦੇ ਦੌਲਵਾਲਾ ਪਿੰਡ ਤੋਂ ਗੁਰਵਿੰਦਰ ਸਿੰਘ ਉਰਫ ਜੀਂਦੂ ਪੁੱਤਰ ਅਜੀਤ ਸਿੰਘ, ਲਖਵਿੰਦਰ ਸਿੰਘ ਉਰਫ ਕਾਕੂ ਪੁੱਤਰ ਟਹਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ।
ਏਆਈਜੀ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਜਗਦੇਵ ਸਿੰਘ ਤੋਂ 25 ਗਰਾਮ ਨਸ਼ੀਲੇ ਪਦਾਰਥ ਬਰਾਮਦ ਕੀਤਾ ਗਿਆ ਹੈ ਅਤੇ ਥਾਣਾ ਸ਼੍ਰੀ ਅਨੰਦਪੁਰ ਸਾਹਿਬ ਜ਼ਿਲਂਾ ਰੂਪਨਗਰ ਵਿੱਚ ਐਨਡੀਪੀਐੱਸ ਐਕਟ ਦੀ ਧਾਰਾ 22, 61, 85 ਦੇ ਤਹਿਤ ਉਸ ਦੇ ਖਿਲਾਫ਼ ਇਕ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਦੌਰਾਨ ਇਹ ਪਤਾ ਲੱਗਾ ਹੈ ਕਿ ਜਗਦੇਵ ਪੰਜਾਬ ਵਿਚ ਭੁੱਕੀ ਤਸਕਰੀ ਵਪਾਰ ਦੀ ਵੱਡੀ ਮੱਛੀ ਸੀ ਅਤੇ ਇਹ ਸਾਲ 1990 ਤੋਂ ਡਰੱਗ ਵਪਾਰ ਵਿਚ ਸ਼ਾਮਲ ਸੀ. ਇਸ ਦੇ ਖਿਲਾਫ਼ ਐਨ ਡੀ ਪੀ ਐਸ ਐਕਟ ਅਤੇ ਆਈਪੀਸੀ ਦੇ ਹੋਰ ਸੈਕਸ਼ਨ ਅਧੀਨ 10 ਕੇਸ ਪੰਜਾਬ ਦੇ ਵੱਖ ਵੱਖ ਪੁਲਿਸ ਸਟੇਸ਼ਨਾਂ ਵਿੱਚ ਦਰਜ ਕੀਤੇ ਗਏ ਸਨ, ਉਨ੍ਹਾਂ ਕਿਹਾ ਅਤੇ ਕਿਹਾ ਕਿ ਜਗਦੇਵ ਨੂੰ 14 ਸਾਲਾ ਲਈ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਤਲ ਕੇਸ ਵਿੱਚ ਵੀ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਉਹ 1999-2013 ਤੋਂ ਜੇਲਂ ਵਿੱਚ ਰਿਹਾ ਹੈ।
ਉਨ੍ਹਾਂ ਨੇ ਖੁਲਾਸਾ ਕੀਤਾ ਕਿ ਦੋਸ਼ੀਆਂ ਦੀ ਪੁੱਛ-ਗਿੱਛ ਦੌਰਾਨ ਇਕ ਨਵਾਂ ਰੁਝਾਨ ਸਾਹਮਣੇ ਆਇਆ ਹੈ ਕਿ ਉਹ ਰਾਜਸਥਾਨ ਸਮਗਲਰਾਂ ਨੂੰ ਪੰਜਾਬ ਦੇ ਹਵਾਲਾ ਕਾਰੋਬਾਰ ਦੇ ਰਾਹੀਂ ਨਸ਼ੀਲੇ ਪਦਾਰਥਾਂ ਦਾ ਭੁਗਤਾਨ ਕਰ ਰਹੇ ਹਨ ਅਤੇ ਕੇਸ ਦੀ ਪਰਤਾਲ ਦੇ ਦੌਰਾਨ ਇਸ ਲਿੰਕ ਦੀ ਵੀ ਜਾਂਚ ਕੀਤੀ ਜਾਵੇਗੀ ਕਿਉਂਕਿ ਇਹ ਬਹੁਤ ਖ਼ਤਰਨਾਕ ਹੈ ਉਨਂਾਂ ਨੇ ਦੱਸਿਆ ਕਿ ਹਵਾਲਾ ਰੈਕੇਟ ਅਤੇ ਇਨ੍ਹਾਂ ਦੇ ਹੋਰਨਾਂ ਸਾਥੀਆਂ ਦੇ ਬਾਰੇ ਹੋਰ ਜਾਂਚ ਕਰਨ ਲਈ ਉਨਂ੍ਹਾਂ ਸਾਰਿਆਂ ਨੂੰ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ। ਇਹ ਜ਼ਿਕਰਯੋਗ ਹੈ ਕਿ 6 ਅਗਸਤ ਨੂੰ ਜਲੰਧਰ ਕਾਊਂਟਰ ਇੰਟੈਲੀਜੈਂਸ ਅਤੇ ਮੋਗਾ ਪੁਲੀਸ ਨੇ ਇਸ ਗਰੋਹ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਰਾਜਸਥਾਨ ਤੋਂ ਪੰਜਾਬ ਨੂੰ ਭੁੱਕੀ ਦੇ ਤਸਕਰ ਸਨ। ਪੁਲਿਸ ਨੇ ਭੁੱਕੀ ਦੇ 180 ਬੈਗਾਂ ਨਾਲ ਭਰੀ ਇਕ ਟਰੱਕ ਜ਼ਬਤ ਕਰ ਲਿਆ ਸੀ। ਦੋਵਾਂ ਮੁਲਜ਼ਮਾਂ ਦੀ ਪਛਾਣ ਧਰਮਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਲੰਡੇਕੇ ਜ਼ਿਲੇ ਮੋਗਾ ਅਤੇ ਗੁਰਬੀਰ ਸਿੰਘ ਪੁੱਤਰ/ਗੁਰਜੰਟ ਸਿੰਘ ਵਾਸੀ ਪਿੰਡ ਰਾਤੀਆ, ਮੋਗਾ ਵਜੋਂ ਸੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …