Share on Facebook Share on Twitter Share on Google+ Share on Pinterest Share on Linkedin ਐਨਆਈਏ ਵੱਲੋਂ ਜੱਗੀ ਜੌਹਲ ਹੁਣ ਆਰਐਸਐਸ ਨੇਤਾ ਰਵਿੰਦਰ ਗੋਸਾਈਂ ਕਤਲ ਕੇਸ ਵਿੱਚ ਨਾਮਜ਼ਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ: ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਨੂੰ ਹੁਣ ਆਰਐਸਐਸ ਨੇਤਾ ਰਵਿੰਦਰ ਗੋਸਾਈਂ ਕਤਲ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁਲਜ਼ਮ ਨੂੰ ਪੰਜਾਬ ਵਿੱਚ ਪਿੱਛੇ ਜਿਹੇ ਵਾਪਰੀਆਂ ਹਿੰਦੂ ਆਗੂਆਂ ਦੇ ਕਤਲਾਂ ਦੀ ਵਾਰਦਾਤਾਂ ਵਿੱਚ ਨਾਮਜ਼ਦ ਕਰਦਿਆਂ ਖੰਨਾ ਪੁਲੀਸ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਐਨਆਈਏ ਦੀ ਵਿਸ਼ੇਸ਼ ਟੀਮ ਵੱਲੋਂ ਮੁਲਜ਼ਮ ਜੱਗੀ ਜੌਹਲ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਦੁਬਾਰਾ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਆਂਸਲ ਬੇਰੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਐਨਆਈਏ ਦੀ ਅਪੀਲ ’ਤੇ ਮੁਲਜ਼ਮ ਨੂੰ ਮੁੜ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕਰਦਿਆਂ ਮੁਲਜ਼ਮ ਨੂੰ 26 ਦਸੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਪਹਿਲਾਂ ਮੁਲਜ਼ਮ ਨੂੰ ਖੰਨਾ ਵਿੱਚ ਸ਼ਿਵ ਸੈਨਾ ਪੰਜਾਬ ਦੇ ਆਗੂ ਦੁਰਗਾ ਦਾਸ ਗੁਪਤਾ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਜੱਗੀ ਜੌਹਲ ਨੂੰ ਆਰਐਸਐਸ ਨੇਤਾ ਦੇ ਕਤਲ ਕੇਸ ਵਿੱਚ ਵੀ ਨਾਮਜ਼ਦ ਕਰ ਲਿਆ ਗਿਆ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਹਿੰਦੂ ਆਗੂਆਂ ਦੇ ਕਤਲ ਮਾਮਲਿਆਂ ਦੀ ਐਨਆਈਏ ਵੱਖਰੇ ਤੌਰ ’ਤੇ ਜਾਂਚ ਕਰ ਰਹੀ ਹੈ। ਐਨਆਈਏ ਦੇ ਵਕੀਲ ਅਤੇ ਜਾਂਚ ਅਧਿਕਾਰੀਆਂ ਨੇ ਜੱਗੀ ਜੌਹਲ ਦੇ ਪੁਲੀਸ ਰਿਮਾਂਡ ਵਿੱਚ ਵਾਧੇ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਪੰਜਾਬ ਵਿੱਚ ਕਈ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਦੇ ਮਾਮਲੇ ਵਿੱਚ ਜੱਗੀ ਜੌਹਲ ਦੀ ਸ਼ੱਕੀ ਭੂਮਿਕਾ ਬਾਰੇ ਜਾਂਚ ਕਰਨੀ ਹੈ ਅਤੇ ਮੁਲਜ਼ਮ ਤੋਂ ਇਨ੍ਹਾਂ ਹੱਤਿਆਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਬਾਰੇ ਪਤਾ ਕਰਨਾ ਹੈ। ਇਹ ਵੀ ਪਤਾ ਕਰਨਾ ਹੈ ਕਿ ਇਨ੍ਹਾਂ ਕਤਲ ਦੀਆਂ ਵਾਰਦਾਤਾਂ ਲਈ ਹੋਰ ਕੌਣ ਕੌਣ ਲੋਕ ਸ਼ਾਮਲ ਹਨ ਅਤੇ ਇਸ ਪਿੱਛੇ ਕੀ ਕਾਰਨ ਸਨ। ਜੱਗੀ ਜੌਹਲ ਦੇ ਖ਼ਿਲਾਫ਼ ਹਿੰਦੂ ਆਗੂਆਂ ਦੇ ਕਤਲ ਦੀਆਂ ਵਾਰਦਾਤਾਂ ਲਈ ਮੁਲਜ਼ਮਾਂ ਨੂੰ ਫੰਡਿੰਗ ਕਰਨ ਦਾ ਦੋਸ਼ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ