Share on Facebook Share on Twitter Share on Google+ Share on Pinterest Share on Linkedin ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਚੋਣ, ਜਗਮੋਹਨ ਠੁਕਰਾਲ ਪ੍ਰਧਾਨ ਬਣੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ: ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿੱਚ ਹੋਈ। ਮੀਟਿੰਗ ਵਿੱਚ ਸੀਨੀਅਰ ਸਿਟੀਜਨਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਉਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ, ਗਮਾਡਾ, ਪੁੱਡਾ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਵਫ਼ਦ ਦੇ ਰੂਪ ਵਿੱਚ ਮਿਲਣ ਅਤੇ ਮੰਗ ਪੱਤਰ ਦੇਣ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰ ਜੇਜੇ ਜਗਦੇਵ ਦੀ ਅਗਵਾਈ ਵਿੱਚ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਆਗੂ ਜਗਮੋਹਨ ਸਿੰਘ ਠੁਕਰਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਪ੍ਰਿੰਸੀਪਲ ਐਸ ਚੌਧਰੀ ਨੂੰ ਮੀਤ ਪ੍ਰਧਾਨ, ਰਵਜੋਤ ਸਿੰਘ ਨੂੰ ਮੁੱਖ ਕਨਵੀਨਰ, ਜੇਐਸ ਚੱਢਾ ਨੂੰ ਵੈਲਫੇਅਰ ਸਕੱਤਰ, ਹਰਜਿੰਦਰ ਸਿੰਘ ਈਵੈਂਟ ਸਕੱਤਰ ਅਤੇ ਸਿੱਖਿਆ ਬੋਰਡ ਦੇ ਸੇਵਾਮੁਕਤ ਮੁਲਾਜ਼ਮ ਆਗੂ ਹਰਿੰਦਰਪਾਲ ਸਿੰਘ ਹੈਰੀ ਨੂੰ ਸਕੱਤਰ ਪਬਲਿਕ ਰਿਲੇਸ਼ਨ ਚੁਣਿਆ ਗਿਆ। ਇਸ ਤੋਂ ਇਲਾਵਾ ਡਾ. ਵੀਐਲ ਸ਼ਾਰਦਾ, ਐਸਜੀਐਸ ਗੁਲਾਟੀ, ਗੁਲਸ਼ਨ ਨਈਅਰ, ਜੇਪੀ ਸੇਠੀ ਅਤੇ ਚਰਨਜੀਤ ਸਿੰਘ ਕਾਰਜਕਾਰਨੀ ਮੈਂਬਰ ਨਾਮਜ਼ਦ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ