Share on Facebook Share on Twitter Share on Google+ Share on Pinterest Share on Linkedin ਨਵਾਂ ਗਰਾਓਂ ਵਿੱਚ ਕਾਂਗਰਸ ਉਮੀਦਵਾਰ ਜਗਮੋਹਨ ਕੰਗ ਵੱਲੋਂ ਚੋਣ ਪ੍ਰਚਾਰ ਭੁਪਿੰਦਰ ਸਿੰਗਾਰੀਵਾਲਾ ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 6 ਜਨਵਰੀ: ਖਰੜ ਤੋਂ ਕਾਂਗਰਸ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਅੱਜ ਨਵਾਂ ਗਰਾਓਂ ਵਿੱਚ ਪਾਰਟੀ ਵਰਕਰਾਂ ਨਾਲ ਭਰਵੀਂ ਚੋਣ ਮੀਟਿੰਗ ਕੀਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੁੱਝ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ। ਇਸ ਸਬੰਧੀ ਸੀਨੀਅਰ ਕਾਂਗਰਸ ਆਗੂ ਮੁਖਤਿਆਰ ਸਿੰਘ ਦੇ ਨਿਵਾਸ ’ਤੇ ਪ੍ਰਧਾਨ ਵਿਪਨ ਕੁਮਾਰ ਅਤੇ ਯੂਥ ਵਿੰਗ ਦੇ ਪ੍ਰਧਾਨ ਦਿਵੇਸ਼ ਕੌਸ਼ਕ ਦੀ ਅਗਵਾਈ ਵਿੱਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਜਗਮੋਹਨ ਕੰਗ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਤਾਏ ਲੋਕ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਬਣਾਉਣ ਲਈ ਉਤਾਵਲੇ ਹੋਏ ਪਏ ਹਨ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੰਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਨਨ ’ਤੇ ਵਿਕਾਸ ਪੱਖੋਂ ਨਵਾਂ ਗਰਾਓਂ ਦੀ ਕਾਇਆ ਕਲਪ ਕੀਤੀ ਜਾਵਗੀ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ। ਉਨ੍ਹਾਂ ਸਥਾਨਕ ਇਕਾਈ ਦੇ ਨਵੇਂ ਚੁਣੇ ਗਏ ਇੱਕ ਦਰਜਨ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਮੌਕੇ ਯੂਥ ਆਗੂ ਬੰਨੀ ਕੰਗ, ਦਲਵੀਰ ਸਿੰਘ ਪੱਪੀ, ਅਵਤਾਰ ਸਿੰਘ ਤਾਰੀ, ਵਿਨੋਦ ਕੁਮਾਰ, ਰੇਸ਼ਮ ਕੌਰ, ਰਾਜੇਸ਼ਵਰੀ ਦੇਵੀ, ਗੁਰਪ੍ਰੀਤ ਸਿੰਘ ਢਿੱਲੋਂ, ਰਤਨ ਚੰਦ ਕਾਂਸਲ, ਹਰਮੇਸ਼ ਮੇਸ਼ੀ, ਸੁਰਿੰਦਰ ਜੌਲੀ ਅਤੇ ਰਾਣਾ ਬਲਵੀਰ ਕਾਂਸਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ