ਸਾਬਕਾ ਮੰਤਰੀ ਜਗਮੋਹਨ ਕੰਗ ਨੇ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਅਕਤੂਬਰ:
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਅੱਜ ਦੇਰ ਸ਼ਾਮ ਕੁਰਾਲੀ ਦੀ ਅਨਾਜ ਮੰਡੀ ਦੇ ਕੱਚੇ ਫੜਾ ਦਾ ਦੌਰਾ ਕਰਦਿਆਂ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵੇਲੇ ਕਦੇ ਵੀ ਰਾਜ ਦੀਆਂ ਮੰਡੀਆਂ ਵਿੱਚ ਫ਼ਸਲਾਂ ਵੇਚਣ ਆਏ ਕਿਸਾਨਾਂ ਨੂੰ ਆਪਣੀਆਂ ਰਕਮਾਂ ਲੈਣ ਲਈ ਖੱਜਲ ਖੁਆਰੀ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨਾਂ ਕਿਹਾ ਕਿ ਸੂਬੇ ਦੀ ਕਾਂਗਰਸ ਪਾਰਟੀ ਇੱਕੋ ਇੱਕ ਪਾਰਟੀ ਹੈ ਜੋ ਕਿਸਾਨਾਂ ਨਾਲ ਹਰ ਸਮੇਂ ਨਾਲ ਖੜਦੀ ਹੈ । ਇਸ ਮੌਕੇ ਸ. ਕੰਗ ਨੇ ਕਿਸਾਨਾਂ ਨਾਲ ਫ਼ਸਲ ਦੀ ਖਰੀਦ ਦੇ ਸਬੰਧ ਵਿੱਚ ਗੱਲਬਾਤ ਕਰਕੇ ਉਨ੍ਹਾਂ ਤੋਂ ਸਮੱਸਿਆਵਾਂ ਵੀ ਪੁੱਛੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਜੇ ਮਿੱਤਲ ਪ੍ਰਧਾਨ ਆੜਤੀ ਐਸ਼ੋਸ਼ੀਏਸ਼ਨ, ਨੰਦੀ ਪਾਲ ਬੰਸਲ ਪ੍ਰਧਾਨ ਸ਼ਹਿਰੀ ਕਾਂਗਰਸ, ਹੈਪੀ ਧੀਮਾਨ, ਹਰਦੀਪ ਸਿੰਘ ਬਡਾਲੀ, ਕੁਲਵੀਰ ਸਿੰਘ ਕਾਲੇਵਾਲ, ਅਜਮੇਰ ਸਿੰਘ ਲਾਲੀ, ਬਲਵੀਰ ਸਿੰਘ, ਭੂਪਿੰਦਰ ਸਿੰਘ, ਜਸਮੇਰ ਸਿੰਘ, ਅਸ਼ਵਨੀ ਕੁਮਾਰ, ਸੁਨੀਲ ਕੁਮਾਰ, ਸ਼ਿਵ ਕੁਮਾਰ ਅਤੇ ਸ਼ਹਿਰ ਦੇ ਮੋਹਤਬਰ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…